Thursday, January 1, 2026
WhatsApp Image 2025-12-31 at 11.41.57
WhatsApp Image 2025-12-31 at 11.42.17
Untitled design (2)
Untitled design (4)
WhatsApp Image 2025-12-31 at 12.52.35 (1)
WhatsApp Image 2025-12-31 at 11.45.06
previous arrow
next arrow

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਜਾਏ ਕੀਰਤਨ ਦਰਬਾਰ ਵਿੱਚ ਸ਼ਾਮਲ ਹੋਏ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ

Date:

spot_img

ਕਿਹਾ; ਗੁਰੂ ਸਾਹਿਬ ਦਾ ਜੀਵਨ, ਫ਼ਲਸਫ਼ਾ ਅਤੇ ਲਾਸਾਨੀ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ

ਨਵੀਂ ਦਿੱਲੀ/ਚੰਡੀਗੜ੍ਹ, 25 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ ਸਜਾਏ ਗਏ ਕੀਰਤਨ ਦਰਬਾਰ ਵਿੱਚ ਸ਼ਾਮਲ ਹੋ ਕੇ ਰੂਹਾਨੀ ਕੀਰਤਨ ਸਰਵਨ ਕੀਤਾ। ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕਰਵਾਏ ਕੀਰਤਨ ਦਰਬਾਰ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪੰਜਾਬ ਸਰਕਾਰ ਖੁਸ਼ਕਿਸਮਤ ਹੈ ਕਿ ਉਸ ਨੂੰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਯਾਦਗਾਰੀ ਸਮਾਗਮਾਂ ਦੀ ਲੜੀ ਕਰਵਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਹ ਸਮਾਗਮ ਅੱਜ ਕੌਮੀ ਰਾਜਧਾਨੀ ਤੋਂ ਸ਼ੁਰੂ ਹੋਏ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁਗਲਾਂ ਨੇ ਹਿੰਦੂਆਂ ਨੂੰ ਜ਼ਬਰਦਸਤੀ ਇਸਲਾਮ ਧਰਮ ਵਿੱਚ ਤਬਦੀਲ ਕਰਨ ਦੀ ਯੋਜਨਾ ਬਣਾਈ ਸੀ, ਜਿਸ ਤੋਂ ਬਾਅਦ ਕਸ਼ਮੀਰ ਦੇ ਪੰਡਿਤ ਆਪਣੇ ਧਰਮ ਦੀ ਰੱਖਿਆ ਲਈ ਮਦਦ ਵਾਸਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਆਏ ਸਨ।

ਇਹ ਵੀ ਪੜ੍ਹੋ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੇ ਮੱਦੇਨਜ਼ਰ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਬਦਲੇਗੀ ਨੁਹਾਰ

ਕੌਮੀ ਕਨਵੀਨਰ ਨੇ ਕਿਹਾ ਕਿ ਮੁਗਲ ਬਾਦਸ਼ਾਹ ਵੱਲੋਂ ਕਈ ਪੇਸ਼ਕਸ਼ਾਂ ਦੇ ਬਾਵਜੂਦ ਗੁਰੂ ਸਾਹਿਬ ਨੇ ਜ਼ੁਲਮ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਅਤੇ ਧਰਮ ਦੀ ਰਾਖੀ ਲਈ ਸ਼ਹਾਦਤ ਦਾ ਰਾਹ ਚੁਣਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ 1675 ਵਿੱਚ ਦਿੱਲੀ ਵਿੱਚ ਸ਼ਹੀਦ ਕੀਤਾ ਗਿਆ ਸੀ ਅਤੇ ਦੁਨੀਆ ਭਰ ਵਿੱਚ ਉਨ੍ਹਾਂ ਨੂੰ ਅਜਿਹੇ ਪਹਿਲੇ ਸ਼ਹੀਦ ਵਜੋਂ ਯਾਦ ਕੀਤਾ ਜਾਂਦਾ ਹੈ, ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੁਨੀਆ ਦੇ ਇਤਿਹਾਸ ਦੇ ਪੰਨੇ ਸੰਜਮ, ਬਹਾਦਰੀ, ਕੁਰਬਾਨੀ ਅਤੇ ਸੇਵਾ ਦੀਆਂ ਮਹਾਨ ਘਟਨਾਵਾਂ ਨਾਲ ਭਰੇ ਹੋਏ ਹਨ, ਫਿਰ ਵੀ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਕਦਰਾਂ-ਕੀਮਤਾਂ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਨੇ ਮਨੁੱਖੀ ਇਤਿਹਾਸ ਵਿੱਚ ਬੇਮਿਸਾਲ ਅਧਿਆਇ ਜੋੜਿਆ।’ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਮੁਗਲ ਸ਼ਾਸਕ ਦੀ ਸ਼ਕਤੀ ਅੱਗੇ ਝੁਕਣ ਦੀ ਬਜਾਏ ਗੁਰੂ ਸਾਹਿਬ ਨੇ ਆਪਣੀ ਸ਼ਹਾਦਤ ਨਾਲ ਜ਼ੁਲਮ ਦੀਆਂ ਜੜ੍ਹਾਂ ਹਿਲਾ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਪਹਿਲਾਂ ਉਨ੍ਹਾਂ ਦੇ ਦਾਦਾ ਜੀ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਵੀ ਮੁਗ਼ਲ ਸ਼ਾਸਕਾਂ ਵੱਲੋਂ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵੱਲੋਂ ਸੱਚਾਈ ਅਤੇ ਧਰਮ ਦੀ ਰਾਖੀ ਲਈ ਦਿੱਤੀ ਲਾਸਾਨੀ ਕੁਰਬਾਨੀ ਨੇ ਭਾਰਤ ਦੇ ਇਤਿਹਾਸ ਦਾ ਰੁਖ਼ ਬਦਲ ਦਿੱਤਾ।

ਇਹ ਵੀ ਪੜ੍ਹੋ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

ਕੌਮੀ ਕਨਵੀਨਰ ਨੇ ਕਿਹਾ ਕਿ ਮਹਾਨ ਰੂਹਾਂ ਦੀਆਂ ਸ਼ਹਾਦਤਾਂ ਸੰਸਾਰ ਨੂੰ ਨਵਾਂ ਰਾਹ ਦਿਖਾਉਂਦੀਆਂ ਹਨ ਅਤੇ ਮਹੱਤਵਪੂਰਨ ਬਦਲਾਅ ਲਿਆਉਂਦੀਆਂ ਹਨ, ਜਿਸ ਨਾਲ ਭਾਈਚਾਰੇ ਦੀ ਵਿਲੱਖਣ ਪਛਾਣ ਨੂੰ ਨਵਾਂ ਰੂਪ ਮਿਲਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬ ਨੇ ਆਪਣੀ ਲਾਸਾਨੀ ਸ਼ਹਾਦਤ ਰਾਹੀਂ ਸ਼ਾਸਕਾਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਕਿ ਧਰਮ ਨੂੰ ਕਿਸੇ ਉੱਤੇ ਜ਼ਬਰਦਸਤੀ ਨਹੀਂ ਥੋਪਿਆ ਜਾ ਸਕਦਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਨੇ ਸਿੱਖਾਂ ਵਿੱਚ ਨਿਡਰਤਾ, ਹਿੰਮਤ, ਸਵੈ-ਮਾਣ ਅਤੇ ਦੱਬੇ-ਕੁਚਲੇ ਲੋਕਾਂ ਦੇ ਰਖਵਾਲੇ ਅਤੇ ਮਨੁੱਖਤਾ ਦੇ ਰਾਖੇ ਬਣਨ ਦੀ ਨਵੀਂ ਭਾਵਨਾ ਪੈਦਾ ਕੀਤੀ।’ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਸਵੈ-ਮਾਣ ਨਾਲ ਜਿਊਣ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਦਿੱਲੀ ਦੇ ਚਾਂਦਨੀ ਚੌਕ ਵਿਖੇ ਗੁਰੂ ਜੀ ਦੀ ਸ਼ਹਾਦਤ ਤੋਂ ਪਹਿਲਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਨੂੰ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਈ ਮਤੀ ਦਾਸ ਜੀ ਨੂੰ ਜਿੰਦਾ ਆਰੇ ਨਾਲ ਚੀਰਿਆ ਗਿਆ ਸੀ, ਭਾਈ ਸਤੀ ਦਾਸ ਜੀ ਨੂੰ ਰੂੰ ਵਿੱਚ ਲਪੇਟ ਕੇ ਸਾੜਿਆ ਗਿਆ ਸੀ, ਜਦੋਂ ਕਿ ਭਾਈ ਦਿਆਲਾ ਜੀ ਨੂੰ ਪਾਣੀ ਵਿੱਚ ਉਬਾਲਿਆ ਗਿਆ ਸੀ।ਕੌਮੀ ਕਨਵੀਨਰ ਨੇ ਕਿਹਾ ਕਿ ਇਸ ਮੌਕੇ ਸੰਗਤ ਵੱਲੋਂ ਗੁਰੂਘਰ ਦੇ ਅਨਿਨ ਸ਼ਰਧਾਲੂ ਭਾਈ ਜੈਤਾ ਜੀ ਨੂੰ ਵੀ ਸ਼ਰਧਾ ਨਾਲ ਯਾਦ ਕੀਤਾ ਜਾਂਦਾ ਹੈ, ਜਿਨ੍ਹਾਂ ਨੇ ਮੁਗਲ ਸ਼ਾਸਨ ਦੇ ਜ਼ੁਲਮ ਭਰੇ ਵਤੀਰੇ ਦੀ ਪਰਵਾਹ ਨਾ ਕਰਦਿਆਂ ਗੁਰੂ ਸਾਹਿਬ ਦੇ ਸੀਸ ਨੂੰ ਦਿੱਲੀ ਦੇ ਚਾਂਦਨੀ ਚੌਕ ਤੋਂ ਸ੍ਰੀ ਕੀਰਤਪੁਰ ਸਾਹਿਬ ਲਿਆਂਦਾ। ਭਾਈ ਲੱਖੀ ਸ਼ਾਹ ਵਣਜਾਰਾ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਗੁਰੂ ਸਾਹਿਬ ਦੇ ਧੜ ਨੂੰ ਬਚਾਉਣ ਲਈ ਆਪਣੀ ਜਾਨ ਜ਼ੋਖਿਮ ਵਿੱਚ ਪਾ ਕੇ ਆਪਣੇ ਘਰ ਵਿੱਚ ਹੀ ਗੁਰੂ ਸਾਹਿਬ ਦੇ ਧੜ ਦਾ ਸਸਕਾਰ ਕਰ ਦਿੱਤਾ। ਇਸ ਸਥਾਨ `ਤੇ ਹੁਣ ਗੁਰਦੁਆਰਾ ਰਕਾਬ ਗੰਜ ਸਾਹਿਬ ਸੁਸ਼ੋਭਿਤ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਹੋਇਆ ਹੈ ਕਿਉਂਕਿ ਸ਼ਹੀਦੀ ਸਿੱਖ ਧਰਮ ਵਿੱਚ ਸਰਬ ਉੱਚ ਸਥਾਨ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸ਼ਹੀਦ ਕਦੇ ਵੀ ਜ਼ੁਲਮ ਜਾਂ ਜਾਬਰ ਅੱਗੇ ਨਹੀਂ ਝੁਕੇ, ਉਨ੍ਹਾਂ ਨੇ ਆਪਣੀਆਂ ਜਾਨਾਂ ਵਾਰ ਦਿੱਤੀਆਂ ਪਰ ਆਪਣਾ ਸਿੱਖੀ ਸਿਦਕ ਨਹੀਂ ਛੱਡਿਆ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰਸ਼ਾਸਨ ਨੇ ਮੋਹਾਲੀ ਵਿੱਚ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼ ਕੀਤੀ

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨਿੱਜ ਲਈ ਨਹੀਂ, ਸਗੋਂ ਮਨੁੱਖਤਾ ਦੀ ਭਲਾਈ ਅਤੇ ਸੱਚ ਤੇ ਨਿਆਂ ਲਈ ਸਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਤੋਂ 24 ਸਾਲ ਬਾਅਦ 1699 ਵਿੱਚ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ `ਤੇ ਖਾਲਸਾ ਪੰਥ ਦੀ ਸਾਜਨਾ ਹੋਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਪੂਰੇ ਪਰਿਵਾਰ ਨੂੰ ਧਰਮ ਲਈ ਕੁਰਬਾਨ ਕਰ ਦਿੱਤਾ, ਜੋ ਪੂਰੀ ਦੁਨੀਆ ਦੇ ਇਤਿਹਾਸ ਵਿੱਚ ਇੱਕ ਲਾਸਾਨੀ ਮਿਸਾਲ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਜ਼ੁਲਮ ਨਾਲ ਆਢਾ ਲੈਣ ਅਤੇ ਬੇਇਨਸਾਫ਼ੀ ਵਿਰੁਧ ਡਟ ਕੇ ਖੜ੍ਹਨ ਦੀ ਭਾਵਨਾ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਵਿਰਾਸਤ ਵਿੱਚ ਮਿਲੀ ਹੈ। ਉਨ੍ਹਾਂ ਕਿਹਾ ਕਿ ਕੁਰਬਾਨੀ ਦੀ ਭਾਵਨਾ ਸਾਡੇ ਖੂਨ ਵਿੱਚ ਹੈ ਅਤੇ ਪੰਜਾਬੀਆਂ ਨੂੰ ਆਪਣੀ ਸ਼ਾਨਦਾਰ ਵਿਰਾਸਤ `ਤੇ ਮਾਣ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਹਾਨ ਤੇ ਪਵਿੱਤਰ ਦਿਹਾੜੇ ਨੂੰ ਮਨਾਉਣ ਦਾ ਉਦੇਸ਼ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਫ਼ਲਸਫ਼ੇ ਨੂੰ ਪੂਰੀ ਦੁਨੀਆ ਵਿੱਚ ਪਹੁੰਚਾਉਣਾ ਹੈ ਤਾਂ ਜੋ ਸ਼ਾਂਤੀ, ਸਦਭਾਵਨਾ ਅਤੇ ਧਰਮ ਨਿਰਪੱਖਤਾ ਦੇ ਆਦਰਸ਼, ਜਿਨ੍ਹਾਂ ਲਈ ਉਨ੍ਹਾਂ ਨੇ ਸ਼ਹਾਦਤ ਦਿੱਤੀ ਸੀ, ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਇਹ ਵੀ ਪੜ੍ਹੋ ਬਠਿੰਡਾ ਸ਼ਹਿਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼;ਜਨਤਾ ਦੀ ਮੰਗ ਅਨੁਸਾਰ ਨਵਾਂ ਪੁਲ ਜਲਦ ਹੋਵੇਗਾ ਤਿਆਰ : ਵਿਧਾਇਕ ਜਗਰੂਪ ਸਿੰਘ ਗਿੱਲ

ਮੁੱਖ ਮੰਤਰੀ ਨੇ ਕਿਹਾ ਕਿ ਜੋ ਕੌਮਾਂ ਆਪਣੀ ਸ਼ਾਨਾਮੱਤੀ ਵਿਰਾਸਤ ਨੂੰ ਭੁੱਲ ਜਾਂਦੀਆਂ ਹਨ, ਉਹ ਇਤਿਹਾਸ ਦੇ ਪੰਨਿਆਂ ਤੋਂ ਜਲਦ ਹੀ ਮਿਟ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜੋ ਕੌਮਾਂ ਆਪਣੇ ਪਿਛੋਕੜ ਤੋਂ ਪ੍ਰੇਰਨਾ ਲੈਂਦੀਆਂ ਹਨ ਅਤੇ ਸ਼ਹਾਦਤਾਂ ਦੀ ਰਹਿਨੁਮਾਈ ਹੇਠ ਚੱਲਦੀਆਂ ਹਨ, ਉਹ ਹਨੇਰੇ ਵਿੱਚ ਵੀ ਉਮੀਦ ਦੀ ਕਿਰਨ ਲੱਭ ਲੈਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਵੇਂ ਗੁਰੂ ਏਕਤਾ ਅਤੇ ਧਰਮ ਨਿਰਪੱਖਤਾ ਦੇ ਸਮਰਥਕ ਸਨ। ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਜੀਵਨ ਅਤੇ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ।ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਖ-ਵੱਖ ਰਾਜਾਂ ਵਿੱਚ ਸਮਾਗਮ ਕਰਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸਮਾਗਮ ਸ਼ੁਰੂ ਹੋ ਰਹੇ ਹਨ ਅਤੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 1 ਨਵੰਬਰ ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਫ਼ਲਸਫ਼ੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਕਸਬਿਆਂ ਅਤੇ ਸ਼ਹਿਰਾਂ ਵਿੱਚ ਕੀਰਤਨ ਦਰਬਾਰ ਸਜਾਏ ਜਾਣਗੇ ਅਤੇ 18 ਨਵੰਬਰ ਨੂੰ ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਵਿੱਚ ਇੱਕ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਿਸ ਤੋਂ ਬਾਅਦ 19 ਨਵੰਬਰ ਨੂੰ ਇੱਕ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਸੈਂਕੜੇ ਕਸ਼ਮੀਰੀ ਪੰਡਿਤ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ 20 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ),ਫ਼ਰੀਦਕੋਟ ਅਤੇ ਗੁਰਦਾਸਪੁਰ ਤੋਂ ਤਿੰਨ ਨਗਰ ਕੀਰਤਨ ਸਜਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਚਾਰੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੰਨ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ `ਤੇ ਸਮਾਗਮ ਕਰਵਾਏ ਜਾਣਗੇ ।

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਦੋ ਆਈਈਡੀਜ਼, ਇੱਕ ਪਿਸਤੌਲ ਸਮੇਤ ਅੱਤਵਾਦੀ ਮਾਡਿਊਲ ਦਾ ਮੁੱਖ ਸੰਚਾਲਕ ਕਾਬੂ

ਮੁੱਖ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਆਉਣ ਵਾਲੀਆਂ ਸੰਗਤਾਂ ਦੇ ਠਹਿਰਨ ਲਈ “ਚੱਕ ਨਾਨਕੀ” ਨਾਂ ਦਾ ਇੱਕ “ਟੈਂਟ ਸਿਟੀ” ਵੀ ਬਣਾਇਆ ਜਾਵੇਗਾ। ਇਸੇ ਤਰ੍ਹਾਂ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਉਜਾਗਰ ਕਰਦੀਆਂ ਪ੍ਰਦਰਸ਼ਨੀਆਂ ਅਤੇ ਡਰੋਨ ਸ਼ੋਅ ਦੇ ਨਾਲ ਸਰਬ ਧਰਮ ਕਾਨਫਰੰਸ ਵੀ ਕਰਵਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 24 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ, ਜਿੱਥੇ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਗੁਰੂ ਜੀ ਦੇ ਜੀਵਨ, ਫ਼ਲਸਫ਼ੇ ਅਤੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਉਨ੍ਹਾਂ ਦੀ ਕੁਰਬਾਨੀ `ਤੇ ਵਿਚਾਰ ਸਾਂਝੇ ਕੀਤੇ ਜਾਣਗੇ।ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਜੋਤ ਸਿੰਘ ਬੈਂਸ, ਗੁਰਮੀਤ ਸਿੰਘ ਖੁੱਡੀਆਂ, ਹਰਭਜਨ ਸਿੰਘ ਈ.ਟੀ.ਓ., ਤਰੁਨਪ੍ਰੀਤ ਸਿੰਘ ਸੌਂਦ, ਲਾਲ ਚੰਦ ਕਟਾਰੂਚੱਕ, ਮਹਿੰਦਰ ਭਗਤ ਤੇ ਬਰਿੰਦਰ ਗੋਇਲ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਗੁਰਮੀਤ ਸਿੰਘ ਮੀਤ ਹੇਅਰ ਤੇ ਮਾਲਵਿੰਦਰ ਸਿੰਘ ਕੰਗ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਸਲਾਹਕਾਰ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਤੇ ਹੋਰ ਹਾਜ਼ਰ ਸਨ।

 

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਮੌਨਸੂਨ ਤੋਂ ਪਹਿਲਾਂ ਸਾਰੇ ਡ੍ਰੇਨਾਂ ਦੀ ਸਫਾਈ ਸਮੇ ਰਹਿੰਦੇ ਯਕੀਨੀ ਕੀਤੀ ਜਾਵੇ-ਮੁੱਖ ਮੰਤਰੀ

👉ਹੱੜ੍ਹ ਕੰਟੋਲ ਲਈ 637.25 ਕਰੋੜ ਰੁਪਏ ਦੀ 388 ਯੋਜਨਾਵਾਂ...

Bathinda Police ਵੱਲੋਂ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 115 ਮੋਬਾਇਲ ਫੋਨ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਐੱਸਐੱਸਪੀ ਅਮਨੀਤ...

Bathinda Police ਵੱਲੋਂ ਨਵਾਂ ਸਾਲ ਚੜ੍ਹਣ ਤੋਂ ਪਹਿਲਾਂ ਅੱਧਾ ਕਿਲੋ ਹੈਰੋਇਨ ਸਮੇਤ ਇੱਕ ਕਾਬੂ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਨਸ਼ਾ ਤਸਕਰੀ...