Punjabi Khabarsaar
ਬਠਿੰਡਾ

ਆਪ ਸਰਕਾਰ ਵੱਲੋਂ ‘‘ਆਪ ਦੇ ਦੁਆਰਾ’’ ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪ ਲੋਕਾਂ ਲਈ ਹੋ ਰਹੇ ਨੇ ਵਰਦਾਨ ਸਾਬਤ : ਜਗਰੂਪ ਸਿੰਘ ਗਿੱਲ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਸੰਗਤ ਵਿਖੇ ਲਗਾਇਆ ਗਿਆ ਲੋਕ ਭਲਾਈ ਕੈਂਪ
ਬਠਿੰਡਾ, 4 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਮੁਹਿੰਮ ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਕੈਂਪ ਲਗਾ ਕੇ ਮੌਕੇ ’ਤੇ ਹੀ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਸੰਗਤ ਵਿਖੇ ਲਗਾਏ ਗਏ ਲੋਕ ਭਲਾਈ ਕੈਂਪ ਦੌਰਾਨ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਤੋਂ ਇਲਾਵਾ ਵਿਕਾਸ ਦੇ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ, 15 ਫ਼ੀਸਦ ਰਕਬਾ ਵਧਿਆ

ਉਨ੍ਹਾਂ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਅਹਿਮ ਪ੍ਰਾਪਤੀਆਂ ਬਾਰੇ ਦੱਸਦਿਆਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ।ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੈਂਪ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ ਲਤੀਫ ਅਹਿਮਦ ਅਤੇ ਐਸਡੀਐਮ ਸ੍ਰੀਮਤੀ ਇਨਾਯਤ ਵਲੋਂ ਖੇਤੀਬਾੜੀ, ਬਿਜਲੀ ਵਿਭਾਗ ਨਾਲ ਸਬੰਧਤ, ਪੀਣ ਵਾਲੇ ਪਾਣੀ ਦੀ ਸੱਮਸਿਆ ਹੱਲ ਕਰਨ ਸਬੰਧੀ, ਪਿੰਡ ਦੇ ਵਾਟਰ ਵਰਕਸ ਦੇ ਟੁੱਟੇ ਹੋਏ ਡਿੱਗਾ ਦੀ ਮੁੰਰਮਤ, ਫਲਾਈਓਵਰ ਦੇ ਹੇਠ ਅੰਡਰਬਰਿਜ ਬਣਾਉਣ, ਸੜਕ ਦੀ ਮੁਰੰਮਤ, ਮੱਛੀ ਪਾਲਣ ਦੇ ਠੇਕੇ ਸਬੰਧੀ, ਸਰਕਾਰੀ ਹਸਪਤਾਲ ਸੰਗਤ ਮੰਡੀ ਵਿਖੇ ਡਾਕਟਰਾਂ ਦੀ ਡਿਉਟੀ ਸਬੰਧੀ, ਜਮੀਨ ਦੀ ਨਿਸ਼ਾਨਦੇਹੀ ਤੇ ਤਕਸੀਮ ਦੇ ਕੇਸ ਦੇ ਸਬੰਧੀ, ਮਾਲ ਰਿਕਾਰਡ, ਮਕਾਨ ਲਈ ਵਿੱਤੀ ਸਹਾਇਤਾ ਅਤੇ ਨਗਰ ਕੌਂਸਲ ਸੰਗਤ ਨਾਲ ਸਬੰਧਤ ਸ਼ਿਕਾਇਤਾਂ ਤੋਂ ਇਲਾਵਾ ਹੋਰ ਘਰੇਲੂ ਸਮੱਸਿਆਵਾਂ ਨੂੰ ਸੁਣਿਆ।

 

Related posts

ਇਨਕਲਾਬੀ ਬਦਲ ਦਾ ਪ੍ਰਚਾਰ ਕਰਨ ਲਈ ਲੋਕ ਮੋਰਚਾ ਚਲਾਵੇਗਾ ਜਨਤਕ ਮੁਹਿੰਮ

punjabusernewssite

ਬਠਿੰਡਾ ’ਚ 100 ਸਾਲ ਤੋਂ ਵੱਧ ਉਮਰ ਦੇ 185 ਵੋਟਰ

punjabusernewssite

1334.23 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ : ਡਿਪਟੀ ਕਮਿਸ਼ਨਰ

punjabusernewssite