Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਬਠਿੰਡਾ

‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਆਮ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ ਸਪੈਸ਼ਲ ਕੈਂਪ : ਹਲਕਾ ਵਿਧਾਇਕ

7 Views

ਨਥਾਣਾ (ਬਠਿੰਡਾ) : 11 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਲਗਾਏ ਜਾ ਰਹੇ ਸਪੈਸ਼ਲ ਕੈਂਪ ਆਮ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਨੇ ਜ਼ਿਲ੍ਹੇ ਅਧੀਨ ਪੈਂਦੀ ਨਗਰ ਪੰਚਾਇਤ ਨਥਾਣਾ ਵਿਖੇ ਲਗਾਏ ਗਏ ਲੋਕ ਭਲਾਈ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ।

ਫਾਜਿਲਕਾ ਪੁਲਿਸ ਵੱਲੋਂ ਰਾਜਸਥਾਨ ਪੁਲਿਸ ਨਾਲ ਮਿਲਕੇ ਚਲਾਏ ਸਾਂਝੇ ਸਰਚ ਅਪ੍ਰੇਸ਼ਨ ਦੌਰਾਨ ਸਵਾ ਲੱਖ ਲੀਟਰ ਲਾਹਣ ਬਰਾਮਦ

ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਲਤੀਫ਼ ਅਹਿਮਦ, ਸਿਖਲਾਈ ਅਧੀਨ ਆਈਏਐਸ ਅਧਿਕਾਰੀ ਰਾਕੇਸ਼ ਕੁਮਾਰ ਮੀਨਾ ਅਤੇ ਐਸਡੀਐਮ ਬਠਿੰਡਾ ਸ਼੍ਰੀਮਤੀ ਇਨਾਯਤ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।ਇਸ ਮੌਕੇ ਨਗਰ ਪੰਚਾਇਤ ਨਥਾਣਾ ਤੋਂ ਇਲਾਵਾ ਭੁੱਚੋ ਮੰਡੀ, ਭੁੱਚੋ ਕਲਾਂ, ਭੁੱਚੋ ਖੁਰਦ, ਬੀਬੀਵਾਲਾ ਅਤੇ ਚੱਕ ਫਤਹਿ ਸਿੰਘ ਵਾਲਾ ਆਦਿ ਨੇੜਲੇ ਪਿੰਡਾਂ ਦੇ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇ, ਜਿਨ੍ਹਾਂ ’ਚ ਜ਼ਿਆਦਾਤਰ ਪੀਣ ਵਾਲੇ ਪਾਣੀ, ਗੰਦੇ ਪਾਣੀ ਦੀ ਨਿਕਾਸੀ,

ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਨੇ ਜਰੂਰਤਮੰਦ ਪਰਿਵਾਰ ਦੀ ਲੜਕੀ ਦੀ ਸ਼ਾਦੀ ’ਚ ਸਹਿਯੋਗ ਦਿੱਤਾ

ਗਲੀਆਂ ਨਾਲੀਆਂ ਦੀ ਮੁਰੰਮਤ, ਛੱਪੜਾਂ ਦੇ ਓਵਰ ਫਲੋਅ ਹੋਣ ਅਤੇ ਨਜਾਇਜ਼ ਕਬਜ਼ੇ, ਨਹਿਰੀ ਪਾਣੀ ਤੋਂ ਇਲਾਵਾ ਮਾਲ ਵਿਭਾਗ, ਪੈਨਸ਼ਨਾਂ ਆਦਿ ਨਾਲ ਸਬੰਧਤ ਸਮੱਸਿਆਵਾਂ ਸਨ। ਇਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਵਿਧਾਇਕ ਮਾਸਟਰ ਜਗਸੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਲਤੀਫ ਅਹਿਮਦ ਅਤੇ ਐਸਡੀਐਮ ਬਠਿੰਡਾ ਸ਼੍ਰੀਮਤੀ ਇਨਾਯਤ ਵਲੋਂ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।ਇਸ ਮੌਕੇ ਤਹਿਸੀਲਦਾਰ ਨਵਜੀਵਨ ਛਾਬੜਾ ਤੋਂ ਇਲਾਵਾ ਵੱਖ-ਵੱਖ ਅਧਿਕਾਰੀ, ਉਨ੍ਹਾਂ ਦੇ ਨੁਮਾਇੰਦੇ ਅਤੇ ਨਗਰ ਪੰਚਾਇਤ ਨਥਾਣਾ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕ ਆਦਿ ਹਾਜ਼ਰ ਸਨ।

 

Related posts

ਬਠਿੰਡਾ ਦੇ ਕਿਸਾਨ ਚੌਕ ’ਚ ਹਲ ਵਾਹੁੰਦੇ ਬਲਦਾਂ ਦੀ ਜੋੜੀ ਵਧਾਏਗੀ ਸ਼ਾਨ

punjabusernewssite

ਬਠਿੰਡਾ ਸੀਟ: ਆਪ ਵਿਧਾਇਕਾਂ ਦੇ ਨਾਲ-ਨਾਲ ਚੇਅਰਮੈਨਾਂ ਤੇ ਡਾਇਰੈਕਟਰਾਂ ਲਈ ਵੀ ਪਰਖ਼ ਦੀ ਘੜੀ!

punjabusernewssite

ਸੀਨੀਅਰ ਸਿਟੀਜਨ ਕੌਂਸਲ ਬਠਿੰਡਾ ਵੱਲੋਂ ਅੰਤਰਰਾਸ਼ਟਰੀ ਸੀਨੀਅਰ ਸਿਟੀਜਨ ਦਿਵਸ ਧੂਮਧਾਮ ਨਾਲ ਮਨਾਇਆ

punjabusernewssite