‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਪਿੰਡ ਭੋਖੜਾ ਵਿਖੇ ਲਗਾਇਆ ਸਪੈਸ਼ਲ ਕੈਂਪ

Date:

spot_img

ਬਠਿੰਡਾ, 23 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਭੋਖੜਾ ਵਿਖੇ ਇੱਕ ਵਿਸ਼ੇਸ ਕੈਂਪ ਲਗਾਇਆ ਗਿਆ। ਇਸ ਮੌਕੇ ਐਸਡੀਐਮ ਬਠਿੰਡਾ ਮੈਡਮ ਇਨਾਯਤ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ।

ਬਠਿੰਡਾ ’ਚ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਜੋਰਾਂ-ਸ਼ੋਰਾਂ ਨਾਲ ਸ਼ੁਰੂ

ਕੈਂਪ ਦੌਰਾਨ ਪਿੰਡ ਭੋਖੜਾ ਤੋਂ ਇਲਾਵਾ ਅਮਰਗੜ੍ਹ, ਖਿਆਲੀਵਾਲਾ, ਗੋਨਿਆਣਾ, ਹਰਰਾਏਪੁਰ ਅਤੇ ਨੇਹੀਆਂਵਾਲਾ ਆਦਿ ਪਿੰਡਾਂ ਦੇ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇ, ਜਿਨ੍ਹਾਂ ’ਚ ਛੱਪੜਾਂ ਤੇ ਗਲੀਆਂ-ਨਾਲੀਆਂ ਦੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ, ਨਹਿਰੀ ਪਾਣੀ ਅਤੇ ਪੈਨਸ਼ਨਾਂ ਆਦਿ ਤੋਂ ਇਲਾਵਾ ਵਿਕਾਸ ਕਾਰਜਾਂ ਨਾਲ ਸਬੰਧਤ ਸਮੱਸਿਆਵਾਂ ਸਨ। ਇਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ ਗਿਆ ਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੋਂ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...