WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਬਠਿੰਡਾ ’ਚ 16 ਥਾਵਾਂ ’ਤੇ ਲਗਾਏ “ਆਪ ਦੀ ਸਰਕਾਰ ਆਪ ਦੇ ਦੁਆਰ” ਕੈਂਪ

ਬਠਿੰਡਾ, 6 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਵਿਚ ਅੱਜ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ 16 ਕੈਂਪ ਲਗਾਏ ਗਏ। ਇੰਨ੍ਹਾਂ ਕੈਪਾਂ ਵਿਚ ਸੈਕੜੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ ’ਤੇ ਹੱਲ ਕੀਤਾ ਗਿਆ। ਬਠਿੰਡਾ ਸ਼ਹਿਰ ’ਚ ਸਥਾਨਕ ਮੰਦਿਰ ਕਲੋਨੀ ਨੇੜੇ ਐਨਐਫਐਲ ਵਿਖੇ ਲਗਾਏ ਗਏ ਕੈਂਪ ਦੀ ਸ਼ੁਰੂਆਤ ਦੌਰਾਨ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।ਇਸ ਦੌਰਾਨ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਉਨ੍ਹਾਂ ਦੇ ਦਰਾਂ ਤੇ ਮੁਹੱਈਆ ਕਰਵਾਉਣ ਲਈ ਵਚਨਵੱਧ ਤੇ ਯਤਨਸ਼ੀਲ ਹੈ।

DSP ਬਣਦੇ ਹੀ ਹਾਕੀ ਖਿਡਾਰੀ ਤੇ ਦਰਜ ਹੋਇਆ ਪਰਚਾ

ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਨਾਲ ਜਿੱਥੇ ਆਮ ਲੋਕਾਂ ਦੇ ਸਮੇਂ ਤੇ ਪੈਸੇ ਦੀ ਬੱਚਤ ਹੋਵੇਗੀ ਉੱਥੇ ਹੀ ਉਨ੍ਹਾਂ ਨੂੰ ਦਫ਼ਤਰੀ ਚੱਕਰਾਂ ਤੋਂ ਵੀ ਰਾਹਤ ਮਿਲੇਗੀ। ਕੈਂਪ ਦੌਰਾਨ ਲੋੜਵੰਦ ਲਾਭਪਾਤਰੀਆਂ ਨੂੰ ਸਰਟੀਫਿਕੇਟ ਅਤੇ ਮਾਲੀ ਮੱਦਦ ਦੇ ਚੈੱਕ ਵੀ ਵੰਡੇ ਗਏ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਚ 302 ਪਿੰਡਾਂ ਵਿੱਚ ਇਹ ਸਪੈਸ਼ਲ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਮੁਹੱਈਆ ਕਰਾਉਣਾ, ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਤੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ 4 ਸਬ-ਡਵੀਜ਼ਨਾਂ ਬਠਿੰਡਾ, ਮੌੜ, ਤਲਵੰਡੀ ਸਾਬੋ ਅਤੇ ਰਾਮਪੁਰਾ ਫੂਲ ਵਿਖੇ ਵੱਖ-ਵੱਖ ਸਥਾਨਾਂ ਤੇ ਲਗਾਏ ਗਏ 16 ਕੈਂਪਾਂ ਦੌਰਾਨ ਲੋੜਵੰਦ ਲਾਭਪਾਤਰੀਆਂ ਵਲੋਂ ਲਾਹਾ ਲਿਆ ਗਿਆ ਹੈ।

CJI ਨੇ ਚੰਡੀਗੜ੍ਹ ਮੇਅਰ ਚੋਣਾਂ ਦੌਰਾਨ ਰਿਟਰਨਿੰਗ ਅਫ਼ਸਰ ਵਲੋਂ ਕੀਤੀ ਗਈ ਮਤ-ਪੱਤਰਾਂ ਨਾਲ ਛੇੜਛਾੜ ਨੂੰ ਲੈ ਕੇ ਕੀਤੀ ਝਾੜ-ਝੰਭ

ਡਿਪਟੀ ਕਮਿਸ਼ਨਰ ਨੇ ਲੋੜਵੰਦ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੈਂਪ ਚ ਆਉਣ ਸਮੇਂ ਆਪਣੇ ਨਾਲ 2 ਪਾਸਪੋਰਟ ਸਾਈਜ਼ ਫੋਟੋਆਂ ਤੋਂ ਇਲਾਵਾ ਆਧਾਰ ਕਾਰਡ/ਪੈਨ ਕਾਰਡ/ਰਾਸ਼ਨ ਕਾਰਡ/ਵੋਟ ਕਾਰਡ/ਜਨਮ ਸਰਟੀਫ਼ਿਕੇਟ/ਡਰਾਈਵਿੰਗ ਲਾਇਸੰਸ ਆਦਿ ਦੀ ਕੋਈ ਇੱਕ ਫੋਟੋ ਕਾਪੀ ਬਤੌਰ ਸ਼ਨਾਖਤ ਲਈ ਜ਼ਰੂਰ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਏਡੀਸੀ (ਜਨਰਲ) ਮੈਡਮ ਪੂਨਮ ਸਿੰਘ, ਏਡੀਸੀ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਐਸ.ਡੀ.ਐਮ ਬਠਿੰਡਾ ਮੈਡਮ ਇਨਾਯਤ, ਨਗਰ ਨਿਗਮ ਦੇ ਐਕਸੀਅਨ ਸੰਦੀਪ ਗੁਪਤਾ, ਐਮਸੀ ਸੁਖਦੀਪ ਸਿੰਘ ਢਿੱਲੋ, ਆਪ ਆਗੂ ਗੁਰਜੰਟ ਸਿਵੀਆ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਮ ਲੋਕ ਆਦਿ ਹਾਜ਼ਰ ਸਨ।

 

Related posts

ਜਲ ਸਪਲਾਈ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਕਾਰਜਕਾਰੀ ਇੰਜੀਨੀਅਰਾਂ ਦੇ ਦਫਤਰਾਂ ਅੱਗੇ ਰੋਸ ਧਰਨਾ

punjabusernewssite

ਤਿੰਨ ਰਾਜਾਂ ’ਚ ਇਤਿਹਾਸਕ ਜਿੱਤ ਤੋਂ ਭਾਜਪਾ ਆਗੂਆਂ ਨੇ ਵੰਡੇ ਲੱਡੂ

punjabusernewssite

ਕਿਸਾਨ ਜਥੇਬੰਦੀ ਵਲੋਂ ਚੋਣਾਂ ਦੌਰਾਨ ਭਾਜਪਾ ਆਗੂਆਂ ਦੇ ਵਿਰੋਧ ਦਾ ਐਲਾਨ

punjabusernewssite