ਬਠਿੰਡਾ, 19 ਫ਼ਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦਸਿਆ ਕਿ “ਆਪ ਦੀ ਸਰਕਾਰ ਆਪ ਦੇ ਦੁਆਰ”ਮੁਹਿੰਮ ਦੇ ਮੱਦੇਨਜ਼ਰ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਬਾਰੇ ਦੱਸਿਆ ਕਿ 20 ਫ਼ਰਵਰੀ 2024 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ/ਸ਼ਹਿਰਾਂ ਦੇ ਵਾਰਡਾਂ ਚ 12 ਸਥਾਨਾਂ ਤੇ ਕੈਂਪ ਲਗਾਏ ਜਾਣਗੇ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਹਾ ਲਿਆ ਜਾਵੇ।
ਪੰਜਾਬ ਭਾਜਪਾ ਲਈ ਨਵੀਂ ਬਿਪਤਾ: ਹੁਣ ਭਾਜਪਾ ਦੇ ਸਮੂਹ ਆਗੂਆਂ ਦੇ ਘਰਾਂ ਅੱਗੇ ਲੱਗਣਗੇ ਧਰਨੇ
ਉਨ੍ਹਾਂ ਦੱਸਿਆ ਕਿ ਬਠਿੰਡਾ ਵਿਖੇ 20 ਫਰਵਰੀ ਨੂੰ ਵਾਰਡ ਨੰਬਰ 21 ਅਤੇ 40 ਦੇ ਵਸਨੀਕਾਂ ਸਬੰਧੀ ਕੈਂਪ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਪੁਲਿਸ ਕਲੋਨੀ ਹਸਪਤਾਲ ਵਿਖੇ ਲਗਾਇਆ ਜਾਵੇਗਾ।ਇਸੇ ਤਰ੍ਹਾਂ ਸਬ-ਡਵੀਜ਼ਨ ਬਠਿੰਡਾ ਦੇ ਪਿੰਡ ਯੋਧਪੁਰ ਰੋਮਾਣਾ ਦੇ ਪੰਚਾਇਤ ਘਰ ਵਿਖੇ, ਪਿੰਡ ਜੈ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ, ਪਿੰਡ ਸੇਮਾ ਦੇ ਗੁਰਦੁਆਰਾ ਸਾਹਿਬ ਵਿਖੇ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਅਤੇ ਪਿੰਡ ਲਹਿਰਾ ਸੌਂਧਾ ਦੇ ਪੰਚਾਇਤ ਘਰ ਵਿਖੇ ਦੁਪਹਿਰ 12 ਤੋਂ ਦੁਪਹਿਰ 2 ਵਜੇ ਤੱਕ ਕੈਂਪ ਲਗਾਇਆ ਜਾਵੇਗਾ।
ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਨੌਸਰਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ
ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੈਲੇਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ, ਪਿੰਡ ਕੋਟਬਖਤੂ ਵਿਖੇ ਖੂਹ ਦੇ ਨਜ਼ਦੀਕ ਸਵੇਰੇ 10 ਵਜੇ ਅਤੇ ਪਿੰਡ ਬੰਗੀ ਦੀਪਾ ਦੇ ਗੁਰਦੁਆਰਾ ਸਾਹਿਬ ਵਿਖੇ ਅਤੇ ਪਿੰਡ ਮਾਹੀਨੰਗਲ ਦੇ ਸਰਕਾਰੀ ਸਕੂਲ ਵਿੱਚ ਦੁਪਹਿਰ 2 ਵਜੇ ਕੈਂਪ ਸ਼ੁਰੂ ਹੋਵੇਗਾ।ਇਸੇ ਤਰ੍ਹਾਂ ਸਬ-ਡਵੀਜ਼ਨ ਰਾਮਪੁਰਾ ਫੂਲ ਦੇ ਪਿੰਡ ਗਿੱਲ ਕਲਾਂ ਵਿਖੇ ਖੂਹ ਨੇੜੇ ਸਵੇਰੇ 9 ਵਜੇ, ਪਿੰਡ ਰਾਮਪੁਰਾ ਦੇ ਨੱਤਾਂਵਾਲਾ ਨਜ਼ਦੀਕ ਖੂਹ ਵਿਖੇ ਦੁਪਹਿਰ 12 ਵਜੇ ਅਤੇ ਪਿੰਡ ਕੌਟੜਾ ਕੌਰਿਆਂਵਾਲਾ ਦੇ ਗੁਰਦੁਆਰਾ ਸਾਹਿਬ ਨੇੜੇ ਬਾਅਦ ਦੁਪਹਿਰ 3 ਵਜੇ ਕੈਂਪ ਸ਼ੁਰੂ ਹੋਵੇਗਾ।
Share the post "“ਆਪ ਦੀ ਸਰਕਾਰ ਆਪ ਦੇ ਦੁਆਰ”’’ 20 ਨੂੰ 12 ਥਾਵਾਂ ’ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ"