’ਆਪ’ ਨੇ ਕਾਂਗਰਸੀ ਆਗੂਆਂ ਦੀ ਗੁਰਦਾਸਪੁਰ ’ਚ ਅਧਿਕਾਰੀਆਂ ਨਾਲ ਹੋਈ ਬਹਿਸ ’ਤੇ ਪ੍ਰਗਟਾਇਆ ਇਤਰਾਜ਼

Date:

spot_img

ਚੰਡੀਗੜ੍ਹ, 1 ਅਕਤੂਬਰ (ਸੁਖਜਿੰਦਰ ਮਾਨ): ਆਮ ਆਦਮੀ ਪਾਰਟੀ (ਆਪ) ਨੇ ਗੁਰਦਾਸਪੁਰ ਦੇ ਡੀਸੀ ਦਫ਼ਤਰ ਵਿੱਚ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਧਿਕਾਰੀਆਂ ਦੇ ਨਾਲ ਹੋਈ ਬਹਿਸ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ‘ਆਪ’ ਪੰਜਾਬ ਦੇ ਆਗੂ ’ਤੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਜਿਸ ਤਰ੍ਹਾਂ ਕਾਂਗਰਸੀ ਆਗੂ ਡੀਸੀ ਦਫ਼ਤਰ ਦੇ ਅਧਿਕਾਰੀਆਂ ਨੂੰ ਧਮਕੀਆਂ ਦੇ ਰਹੇ ਹਨ, ਉਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੇ ਲੋਕ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ: ਲੁਧਿਆਣਾ ਦਾ ਘੁੰਗਰਾਲੀ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ; ਮੁੱਖ ਮੰਤਰੀ ਨੇ ਦਿੱਤਾ ਭਰੋਸਾ

ਨੀਲ ਗਰਗ ਨੇ ਕਿਹਾ ਕਿ ਇਹ ਲੋਕ ਅਜੇ ਸੱਤਾ ’ਚ ਨਹੀਂ ਹਨ, ਫਿਰ ਵੀ ਅਧਿਕਾਰੀਆਂ ਨੂੰ ਧਮਕੀਆਂ ਦੇ ਰਹੇ ਹਨ, ਜੇਕਰ ਇਹ ਸੱਤਾ ’ਚ ਹੁੰਦੇ ਤਾਂ ਕੀ ਕਰਦੇ?ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਸੱਤਾ ਵਿੱਚ ਸੀ ਤਾਂ ਇਹ ਲੋਕ ਡਰਾ ਧਮਕਾ ਕੇ ਲੋਕਲ ਬਾਡੀ ਚੋਣਾਂ ਜਿੱਤਦੇ ਸਨ। ਪੰਜਾਬ ਦੇ ਲੋਕ ਉਨ੍ਹਾਂ ਦੀਆਂ ਹਰਕਤਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਨੀਲ ਗਰਗ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੂੰ ਇਸ ਤਰ੍ਹਾਂ ਚੋਣ ਪ੍ਰਕਿਰਿਆ ਵਿਚ ਰੁਕਾਵਟ ਨਾ ਪਾਉਣ ਦੀ ਅਪੀਲ ਕੀਤੀ।

ਇਹ ਖ਼ਬਰ ਵੀ ਪੜ੍ਹੋ: ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈਟੀਆਈ ਲਾਲੜੂ ਦਾ ਦੌਰਾ

ਅਧਿਕਾਰੀਆਂ ਨੂੰ ਆਪਣਾ ਕੰਮ ਕਰਨ ਦਿਓ। ਚੁਣੇ ਹੋਏ ਨੁਮਾਇੰਦਿਆਂ ਨੂੰ ਇਹ ਕੰਮ ਸ਼ੋਭਾ ਨਹੀਂ ਦਿੰਦਾ। ਨੀਲ ਗਰਗ ਨੇ ਕਿਹਾ ਕਿ ਨਾਮਜ਼ਦਗੀ ਪ੍ਰਕਿਰਿਆ ਵਿੱਚ ਅਧਿਕਾਰੀਆਂ ਵੱਲੋਂ ਕਿਤੇ ਵੀ ਕੋਈ ਧੱਕੇਸ਼ਾਹੀ ਨਹੀਂ ਕੀਤੀ ਜਾ ਰਹੀ। ਕਿਸੇ ਵੀ ਉਮੀਦਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਨਹੀਂ ਰੋਕਿਆ ਜਾ ਰਿਹਾ ਅਤੇ ਹਰ ਕਿਸੇ ਨੂੰ ਲੋੜੀਂਦੇ ਦਸਤਾਵੇਜ਼ ਇਕੱਠੇ ਕਰਨ ਲਈ ਭਰਪੂਰ ਸਮਾਂ ਮਿਲ ਰਿਹਾ ਹੈ।

spot_img
spot_img

Share post:

Popular

More like this
Related

सूरजकुंड दिवाली मेले से स्वदेशी उत्पादों और कारीगरों को मिल रहा नया बाजारः मुख्यमंत्री नायब सिंह सैनी

👉कहा, स्थानीय उत्पादों को अपनाना ‘आत्मनिर्भर भारत’ और ‘वोकल...

ਯੁੱਧ ਨਸ਼ਿਆਂ ਵਿਰੁੱਧ: ਸਿਵਲ ਤੇ ਪੁਲਿਸ ਟੀਮਾਂ ਵੱਲੋਂ ਨਸ਼ਿਆਂ ਦੇ ਹੌਟਸਪੌਟ ਪਿੰਡਾਂ ਦੀ ਲਗਾਤਾਰ ਨਿਗਰਾਨੀ

👉ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਵੱਲੋਂ ਹੌਟਸਪੌਟ ਪਿੰਡਾਂ ਵਿੱਚ ਚੱਲ...

CM Bhagwant Mann ਨੂੰ ਲਾਹੌਰ ਆਉਣ ਦਾ ਮਿਲਿਆ ਸੱਦਾ, ਪਰ ਨਾਂ ਜਾਣ ਦਸਿਆ ਇਹ ਕਾਰਨ…

Chandigarh News: CM Bhagwant Mann; ਪੰਜਾਬ ਦੇ ਮੁੱਖ ਮੰਤਰੀ...

CM Bhagwant Mann ਨੇ ਕਸਟਮ ਵਿਭਾਗ ਦੀ ਕਾਰਵਾਈ ਨੂੰ ਦਸਿਆ ਬਦਲਾਖੋਰੀ ਦੀ ਨੀਤੀ

Chandigarh News: CM Bhagwant Mann; ਪਿਛਲੇ ਦਿਨੀਂ ਆਪਣੇ ਪ੍ਰਵਾਰ...