ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਨਗਰ ਪੰਚਾਇਤ ਦਿੜ੍ਹਬਾ ਵਿੱਚ ਵੀ ‘ਆਪ’ ਦੀ ਝੰਡੀ

0
22

ਦਿੜ੍ਹਬਾ,15 ਜਨਵਰੀ: ਲੰਘੀ 21 ਦਸੰਬਰ ਨੂੰ ਪੰਜਾਬ ਭਰ ਵਿੱਚ ਹੋਈਆਂ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਸਾਹਮਣੇ ਆਏ ਚੋਣ ਨਤੀਜਿਆਂ ਤੋਂ ਬਾਅਦ ਹੁਣ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਪੰਜਾਬ ਦੇ ਵਿੱਤ ਮੰਤਰੀ ਅਤੇ ਹਲਕਾ ਦਿੜਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਦੇ ਆਪਣੇ ਹਲਕੇ ਅਧੀਨ ਆਉਂਦੀ ਨਗਰ ਪੰਚਾਇਤ ਦਿੜਬਾ ਦੇ ਵਿੱਚ ਵੀ ਆਮ ਆਦਮੀ ਪਾਰਟੀ ਨੇ ਬਾਜੀ ਮਾਰੀ ਲਈ ਹੈ।

ਇਹ ਵੀ ਪੜ੍ਹੋ ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਬੀਤੇ ਕੱਲ ਇੱਥੇ ਹੋਈ ਚੋਣ ਵਿੱਚ ਕੈਬਨਿਟ ਮੰਤਰੀ Harpal Singh Cheema ਦੀ ਮੌਜੂਦਗੀ ਵਿੱਚ ਨਗਰ ਪੰਚਾਇਤ ਦਿੜ੍ਹਬਾ ਦੇ ਸਰਬਸੰਮਤੀ ਨਾਲ ਪ੍ਰਧਾਨ ਅਤੇ ਹੋਰਨਾਂ ਅਹੁਦੇਦਾਰਾਂ ਨੂੰ ਚੁਣਿਆ ਗਿਆ। ਜਿਸ ਦੇ ਵਿੱਚ ਨਵੇਂ ਪ੍ਰਧਾਨ ਵਜੋਂ ਮਨਿੰਦਰ ਸਿੰਘ ਅਤੇ ਮੀਤ ਪ੍ਰਧਾਨ ਦੇ ਤੌਰ ‘ਤੇ ਜਸਪ੍ਰੀਤ ਕੌਰ ਉੱਪਰ ਸਹਿਮਤੀ ਜਤਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਸ: ਚੀਮਾ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਲੋਕ ਸੇਵਾ ਕਰਨ ਦਾ ਸੱਦਾ ਦਿੱਤਾ। ਉਨਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਦਿੜ੍ਹਬੇ ਦੇ ਵਿਕਾਸ ਲਈ ਕੋਈ ਵੀ ਕਮੀ ਨਹੀਂ ਆਉਣ ਦੇਵੇਗੀ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here