‘ਆਪ’ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ, 117 ਹਲਕਿਆਂ ‘ਚ ਬੂਥ ਪੱਧਰੀ ਤਿਆਰੀਆਂ ਸ਼ੁਰੂ

Date:

spot_img

👉ਮਨੀਸ਼ ਸਿਸੋਦੀਆ ਨੇ ਚੋਣਾਂ ਤੋਂ ਪਹਿਲਾਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਕਾਰਜਕਰਤਾਵਾਂ ਅਤੇ ਵਲੰਟੀਅਰਾਂ ਨਾਲ ਜ਼ਿਲ੍ਹਾ ਵਾਰ ਬੈਠਕਾਂ ਸ਼ੁਰੂ ਕੀਤੀਆਂ
👉ਆਪ ਬੂਥ ਪੱਧਰੀ ਸੰਗਠਨ ਰਾਹੀਂ ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਕੰਮਾਂ ਨੂੰ ਘਰ-ਘਰ ਪਹੁੰਚਾਏਗੀ
Punjab News: Aam Aadmi party; ਆਮ ਆਦਮੀ ਪਾਰਟੀ (ਆਪ) ਨੇ ਸੂਬੇ ਭਰ ਵਿੱਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਵਿੱਚ ਪਾਰਟੀ ਦੇ ਬੂਥ ਪੱਧਰੀ ਨੈੱਟਵਰਕ ਨੂੰ ਮਜ਼ਬੂਤ ਕਰਨ ਅਤੇ ਚੋਣ ਮੈਦਾਨ ਲਈ ਕਾਰਜਕਰਤਾਵਾਂ ਤੇ ਵਲੰਟੀਅਰਾਂ ਨੂੰ ਤਿਆਰ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਅਭਿਆਸ ਦੇ ਹਿੱਸੇ ਵਜੋਂ, ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਪਾਰਟੀ ਕਾਰਜਕਰਤਾਵਾਂ ਅਤੇ ਵਲੰਟੀਅਰਾਂ ਨਾਲ ਜ਼ਿਲ੍ਹਾ ਵਾਰ ਬੈਠਕਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।ਇਹ ਬੈਠਕਾਂ ਹੇਠਲੇ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਸਰਕਾਰ ਦੇ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਪਾਰਟੀ ਕਾਰਜਕਰਤਾਵਾਂ ਨੂੰ ਤਿਆਰ ਕਰਨ ‘ਤੇ ਕੇਂਦਰਿਤ ਹਨ। ਇਸ ਜਥੇਬੰਦਕ ਅਭਿਆਸ ਦੇ ਹਿੱਸੇ ਵਜੋਂ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਬੂਥ ਇੰਚਾਰਜਾਂ ਦੀਆਂ ਬੈਠਕਾਂ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਪਟਿਆਲਾ ਦਿਹਾਤੀ ਦੇ ਆਪਣੇ ਦੌਰੇ ਦੌਰਾਨ ਮਨੀਸ਼ ਸਿਸੋਦੀਆ ਨੇ ਜਥੇਬੰਦਕ ਸਾਥੀਆਂ ਅਤੇ ਕਾਰਜਕਰਤਾਵਾਂ ਨਾਲ ਬੈਠਕ ਕੀਤੀ, ਜਿੱਥੇ ਆਗਾਮੀ ਤਿਆਰੀਆਂ ‘ਤੇ ਖੁੱਲ੍ਹ ਕੇ ਗੱਲਬਾਤ ਹੋਈ। ਪਾਰਟੀ ਕਾਰਜਕਰਤਾਵਾਂ ਨਾਲ ਆਪਣੇ ਲਗਾਓ ਨੂੰ ਚੇਤੇ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ, “ਆਪਣੇ ਸਾਥੀਆਂ ਵਿਚਕਾਰ ਬੈਠਣਾ ਇੱਕ ਅੱਡਰਾ ਹੀ ਤਜਰਬਾ ਸੀ, ਜਿਸ ਨਾਲ ਪੁਰਾਣੀਆਂ ਯਾਦਾਂ ਤਾਜ਼ਾ ਹੋ ਗਈਆਂ ਅਤੇ ਅੱਗੇ ਦੇ ਸਫ਼ਰ ਲਈ ਉਤਸ਼ਾਹ ਦੁੱਗਣਾ ਹੋ ਗਿਆ।”ਪਾਰਟੀ ਦੀਆਂ ਜਥੇਬੰਦਕ ਟੀਮਾਂ ਨੂੰ ਪਿਛਲੇ 4.5 ਸਾਲਾਂ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਸਿੱਧੇ ਤੌਰ ‘ਤੇ ਲੋਕਾਂ ਤੱਕ ਪਹੁੰਚਾਉਣ ਲਈ ਤਿਆਰ ਕੀਤਾ ਜਾ ਰਿਹਾ ਹੈ। ਮੁਹਿੰਮ ਦਾ ਮੁੱਖ ਧਿਆਨ ਸਰਕਾਰ ਦੇ ਅਹਿਮ ਉਪਰਾਲਿਆਂ ਨੂੰ ਘਰ-ਘਰ ਪਹੁੰਚਾਉਣ ‘ਤੇ ਹੋਵੇਗਾ, ਜਿਨ੍ਹਾਂ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ, 300 ਯੂਨਿਟ ਮੁਫ਼ਤ ਬਿਜਲੀ ਸਕੀਮ, ਖੇਤੀਬਾੜੀ ਲਈ ਨਹਿਰੀ ਪਾਣੀ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਨੂੰ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਸ਼ਾਮਲ ਹੈ।

ਇਹ ਵੀ ਪੜ੍ਹੋ CM Bhagwant Singh Mann ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

ਚੱਲ ਰਹੇ ਅਭਿਆਸ ਦੇ ਹਿੱਸੇ ਵਜੋਂ ਪਟਿਆਲਾ ਵਿਖੇ ਵੀ ਬੂਥ ਇੰਚਾਰਜਾਂ ਦੀ ਬੈਠਕ ਹੋਈ, ਜਿਸ ਵਿੱਚ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ। ਇਸੇ ਤਰ੍ਹਾਂ ਭਦੌੜ ਵਿਖੇ ਵੀ ਬੂਥ ਇੰਚਾਰਜ ਬੈਠਕ ਕੀਤੀ ਗਈ, ਜਿਸ ਵਿੱਚ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਪਾਰਟੀ ਦੇ ਸੀਨੀਅਰ ਆਗੂ ਸ਼ਾਮਲ ਹੋਏ।ਇਨ੍ਹਾਂ ਬੈਠਕਾਂ ਰਾਹੀਂ ‘ਆਪ’ ਆਪਣੇ ਬੂਥ ਪੱਧਰੀ ਸੰਗਠਨ ਨੂੰ ਮਜ਼ਬੂਤ ਕਰ ਰਹੀ ਹੈ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਜੋਂ ਆਪਣੇ ਕਾਰਜਕਰਤਾਵਾਂ ਅਤੇ ਵਲੰਟੀਅਰਾਂ ਨੂੰ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਲੋਕਾਂ ਨਾਲ ਜੁੜੇ ਰਹਿਣ ਅਤੇ ਪੰਜਾਬ ਸਰਕਾਰ ਦੇ ਪਿਛਲੇ 4.5 ਸਾਲਾਂ ਦੇ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਤਿਆਰ ਕਰ ਰਹੀ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਬਠਿੰਡਾ ‘ਚ ‘ਹਮਾਰੇ ਰਾਮ’ ਨਾਟਕ ਦੀ ਸਫ਼ਲ ਪੇਸ਼ਕਾਰੀ

👉ਉੱਘੇ ਅਦਾਕਾਰ ਆਸ਼ੂਤੋਸ਼ ਰਾਣਾ ਅਤੇ ਰਾਹੁਲ ਆਰ. ਭੂਚਰ ਨੇ...

ਸੰਤ ਰਵਿਦਾਸ ਦੇ ਸੰਦੇਸ਼ਾਂ ਤੋਂ ਸਮਾਜ ਨੂੰ ਮਿਲ ਰਹੀ ਸਮਰਸਤਾ ਦੀ ਪ੍ਰੇਰਣਾ – ਹਰਵਿੰਦਰ ਕਲਿਆਣ

👉ਕਾਸ਼ੀ ਤੋਂ ਨਿਕਲੀ 650ਵੀਂ ਜਯੰਤੀ ਦੀ ਕਲਸ਼ ਵੰਦਨ ਯਾਤਰਾ...

ਮੈਰਾਥਨ ਸਿਰਫ਼ ਦੌੜ ਨਹੀਂ, ਤੰਦਰੁਸਤ ਜੀਵਨ ਦਾ ਸੰਕਲਪ: ਨਾਇਬ ਸਿੰਘ ਸੈਣੀ

👉ਨਸ਼ੇ ਨੂੰ ਹਰਾਉਣ ਅਤੇ ਮੁੱਖ ਮੰਤਰੀ ਦੇ ਸੰਕਲਪ ਨੂੰ...