ਕਾਂਗਰਸ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਤੇ ਭਾਜਪਾ ਘੱਟ ਗਿਣਤੀ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ’ਆਪ’ ’ਚ ਸ਼ਾਮਲ
ਫ਼ਰੀਦਕੋਟ/ਲੁਧਿਆਣਾ/ਅਨੰਦਪੁਰ ਸਾਹਿਬ/ਚੰਡੀਗੜ੍ਹ, 20 ਮਈ: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਨੂੰ ਵੀ ਝਟਕਾ ਲੱਗ ਰਿਹਾ ਹੈ। ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਆਗੂ ਹਰ ਰੋਜ਼ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਸੋਮਵਾਰ ਨੂੰ ਵੀ ਕਈ ਜ਼ਿਲਿਆਂ ’ਚ ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ’ਆਪ’ ’ਚ ਸ਼ਾਮਲ ਹੋ ਗਏ, ਜਿਸ ਕਾਰਨ ਲੋਕ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ।ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ’ਤੇ ਸਾਰੇ ਆਗੂਆਂ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।
ਬਿੱਟੂ ਹਰ ਵਾਰ ਦੀ ਤਰ੍ਹਾਂ ਗੱਦਾਰ ਸਾਬਤ ਹੋਏ: ਵੜਿੰਗ
ਲੁਧਿਆਣਾ ’ਚ ਕਾਂਗਰਸ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮਨੀਸ਼ਾ ਕਪੂਰ ਅਤੇ ਭਾਜਪਾ ਘੱਟ ਗਿਣਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਨਵਰ ਹੁਸੈਨ ਅਤੇ ਬੁਲਾਰੇ ਅਸਰਾਰ ਤਰੀਨ ‘ਆਪ’ ਵਿੱਚ ਸ਼ਾਮਲ ਹੋ ਗਏ। ਇਸੇ ਤਰ੍ਹਾਂ ਲੁਧਿਆਣਾ ਵਿੱਚ ਉਪਰੋਕਤ ਆਗੂਆਂ ਤੋਂ ਇਲਾਵਾ ਕਾਂਗਰਸੀ ਕੌਂਸਲਰ ਸੋਹਣ ਸਿੰਘ ਗੋਗਾ ਅਤੇ ਆਟੋ ਯੂਨੀਅਨ ਦੇ ਪ੍ਰਧਾਨ ਸਤੀਸ਼ ਕੁਮਾਰ ਮਾਮਾ ਅਤੇ ਵਪਾਰ ਮੰਡਲ ਦੇ ਕਈ ਅਹੁਦੇਦਾਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਵਿੱਚ ਵੀ ਬ੍ਰਿਗੇਡੀਅਰ ਰਾਜਕੁਮਾਰ ਅਕਾਲੀ ਦਲ ਛੱਡ ਕੇ ਆਪਣੀ ਪੁਰਾਣੀ ਪਾਰਟੀ ਆਮ ਆਦਮੀ ਪਾਰਟੀ ਵਿੱਚ ਵਾਪਸ ਸ਼ਾਮਲ ਹੋ ਗਏ। ਫ਼ਰੀਦਕੋਟ ਲੋਕ ਸਭਾ ਵਿੱਚ ਮੋਗਾ ਦੇ ਕਈ ਸਮਾਜ ਸੇਵੀ ਅਤੇ ਅਹੁਦੇਦਾਰ ‘ਆਪ’ ਵਿੱਚ ਸ਼ਾਮਲ ਹੋਏ। ਅਖਤਿਆਰ ਸਿੰਘ ਅਤੇ ਡਾ. ਰਵਿੰਦਰ ਸਿੰਘ ਧਾਲੀਵਾਲ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਪ੍ਰਮੁੱਖ ਹਨ।