ਵਾਰਡ ਨੰਬਰ 38 ਵਿੱਚ ‘ਆਪ’ ਨੂੰ ਮਿਲੀ ਵੱਡੀ ਮਜ਼ਬੂਤੀ, ਕਰੀਬ ਦੋ ਦਰਜਨ ਮਹਿਲਾਵਾਂ ਨੇ ਫੜਿਆ ਪਾਰਟੀ ਦਾ ਪੱਲਾ

Date:

spot_img

👉ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਲਗਾਤਾਰ ਗਤੀ ਦੇਣਾ ਸਾਡੀ ਪਹਿਲੀ ਜ਼ਿੰਮੇਵਾਰੀ: ਅਮਰਜੀਤ ਮਹਿਤਾ
Bathinda News: ਕੌਂਸਲਰ ਸ੍ਰੀ ਜਗਪਾਲ ਸਿੰਘ ਗੋਰਾ ਸਿੱਧੂ ਦੇ ਵਾਰਡ ਨੰਬਰ 38 ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ, ਜਦੋਂ ਉਕਤ ਵਾਰਡ ਵਿੱਚ ‘ਲੋਕ ਮਿਲਣੀ ਮੁਹਿੰਮ’ ਤਹਿਤ ਕਰਵਾਈ ਗਈ ਜਨ ਸਭਾ ਦੌਰਾਨ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਹਲਕਾ ਕੋਆਰਡੀਨੇਟਰ ਮੈਡਮ ਅਮਰਪਾਲ ਕੌਰ ਦੀ ਅਗਵਾਈ ਹੇਠ ਕਰੀਬ ਦੋ ਦਰਜਨ ਮਹਿਲਾਵਾਂ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਕੌਂਸਲਰ ਸ੍ਰੀ ਜਗਪਾਲ ਸਿੰਘ ਗੋਰਾ ਸਿੱਧੂ ਅਤੇ ਮੈਡਮ ਅਮਰਪਾਲ ਕੌਰ ਦੀ ਮੌਜੂਦਗੀ ਵਿੱਚ ਸਾਰੀਆਂ ਮਹਿਲਾਵਾਂ ਨੂੰ ਪਾਰਟੀ ਦੇ ਪਟਕੇ ਪਹਿਨਾ ਕੇ ਵਿਧੀਵਤ ਤੌਰ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਇਹ ਵੀ ਪੜ੍ਹੋ  Bathinda Police ਤੇ ਪ੍ਰਸ਼ਾਸਨ ਨੇ ਇੱਕ ਹੋਰ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾਂ

ਇਸ ਮੌਕੇ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਸਰਕਾਰ ਦੀ ਪਾਰਦਰਸ਼ੀ ਕਾਰਜਸ਼ੈਲੀ, ਲੋਕ-ਹਿਤੈਸ਼ੀ ਫ਼ੈਸਲਿਆਂ ਅਤੇ ਵਿਕਾਸਮੁਖੀ ਸੋਚ ਕਾਰਨ ਸੂਬੇ ਦੇ ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਵਿੱਚ ਲਗਾਤਾਰ ਵੱਧ ਰਿਹਾ ਹੈ।ਉਨ੍ਹਾਂ ਕਿਹਾ ਕਿ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ। ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਸੜਕਾਂ ਅਤੇ ਗਲੀਆਂ ਦਾ ਨਿਰਮਾਣ ਅਤੇ ਨਵੀਨੀਕਰਨ, ਆਧੁਨਿਕ ਸਟਰੀਟ ਲਾਈਟਾਂ ਦੀ ਸਥਾਪਨਾ, ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਨੂੰ ਮਜ਼ਬੂਤ ਕਰਨਾ, ਸਫ਼ਾਈ ਪ੍ਰਬੰਧ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ, ਪਾਰਕਾਂ ਦਾ ਸੁੰਦਰਿਕਰਨ ਅਤੇ ਨਾਗਰਿਕ ਸਹੂਲਤਾਂ ਦੇ ਵਿਸਥਾਰ ਸਮੇਤ ਅਨੇਕਾਂ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿਕਾਸ ਕਾਰਜਾਂ ਦਾ ਲਾਭ ਸਿੱਧਾ ਆਮ ਲੋਕਾਂ ਨੂੰ ਮਿਲ ਰਿਹਾ ਹੈ, ਜਿਸ ਕਾਰਨ ਸ਼ਹਿਰ ਵਾਸੀਆਂ ਦਾ ਵਿਸ਼ਵਾਸ ਪਾਰਟੀ ਪ੍ਰਤੀ ਹੋਰ ਮਜ਼ਬੂਤ ਹੋ ਰਿਹਾ ਹੈ।

ਇਹ ਵੀ ਪੜ੍ਹੋ  ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਲਗਾਤਾਰ ਗਤੀ ਦੇਣਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਮਹਿਲਾਵਾਂ ਦੇ ਪਾਰਟੀ ਨਾਲ ਜੁੜਨ ਨਾਲ ਸੰਗਠਨ ਨੂੰ ਨਵੀਂ ਊਰਜਾ ਮਿਲੇਗੀ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ-ਭਲਾਈ ਵਾਲੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਹੋਰ ਮਜ਼ਬੂਤੀ ਮਿਲੇਗੀ।ਇਸ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਈਆਂ ਮਹਿਲਾਵਾਂ ਨੇ ਪਾਰਟੀ ਲੀਡਰਸ਼ਿਪ ’ਤੇ ਪੂਰਾ ਵਿਸ਼ਵਾਸ ਪ੍ਰਗਟਾਉਂਦਿਆਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਹਰ ਘਰ ਤੱਕ ਪਹੁੰਚਾਉਣ ਦਾ ਸੰਕਲਪ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

Bathinda ‘ਚ ਪੁਲਿਸ ਮੁਕਾਬਲਾ; ਇੱਕ ਬਦਮਾਸ਼ ਤੇ ਤਿੰਨ ਪੁਲਿਸ ਮੁਲਾਜਮ ਜਖ਼ਮੀ

Bathinda News: Police encounter; ਮੰਗਲਵਾਰ ਦੁਪਿਹਰ ਬਠਿੰਡਾ ਦੀ ਸਰਹਿੰਦ...

AAP ਨੇ ਤਿੰਨ ਹਲਕਿਆਂ ‘ਚ ਨਿਯੁਕਤ ਕੀਤੇ ਨਵੇਂ ਇੰਚਾਰਜ਼, ਦੇਖੋ ਲਿਸਟ

Punjab News: AAP; ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ...

Bathinda Police ਤੇ ਪ੍ਰਸ਼ਾਸਨ ਨੇ ਇੱਕ ਹੋਰ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾਂ

Bathinda News:ਸਬ-ਡਵੀਜਨ ਸਿਟੀ-2 ਬਠਿੰਡਾ ਦੇ ਥਾਣਾ ਸਿਵਲ ਲਾਈਨ ਬਠਿੰਡਾ...