SAS Nagar News : AAP; ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਯੂਥ ਆਗੂ ਅਤੇ ਪੰਜਾਬ ਸਰਕਾਰ ਵਿਚ ਯੂਥ ਡਿਵੇਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੂੰ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ। ਪਾਰਟੀ ਦੇ ਇੰਚਾਰਜ਼ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਜਾਰੀ ਇੱਕ ਪੱਤਰ ਦੇ ਮੁਤਾਬਕ ਸ਼੍ਰੀ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਪਹਿਲਾਂ ਇਸ ਹਲਕੇ ਤੋਂ ਪਾਰਟੀ ਦੀ ਸੀਨੀਅਰ ਆਗੂ ਤੇ ਗਾਇਕ ਅਨਮੋਲ ਗਗਨ ਮਾਨ ਮੌਜੂਦਾ ਵਿਧਾਇਕ ਹਨ ਅਤੇ ਕੁੱਝ ਸਮੇਂ ਲਈ ਪੰਜਾਬ ਕੈਬਨਿਟ ਵਿਚ ਵਜ਼ੀਰ ਰਹੇ ਹਨ। ਦਸਣਾ ਬਣਦਾ ਹੈ ਕਿ ਪਾਰਟੀ ਹਾਈਕਮਾਂਡ ਦੇ ਕਾਫ਼ੀ ਨਜ਼ਦੀਕੀ ਮੰਨੇ ਜਾਂਦੇ ਪਰਮਿੰਦਰ ਸਿੰਘ ਗੋਲਡੀ ਨੂੰ ਜਿੱਥੇ ਪਾਰਟੀ ਦੇ ਯੂਥ ਵਿੰਗ ਵਿਚ ਮਹੱਤਵਪੂਰਨ ਜਿੰਮੇਵਾਰੀ ਦਿੱਤੀ ਗਈ ਹੈ,ਉਥੇ ਉਨ੍ਹਾਂ ਨੁੰ ਪੰਜਾਬ ਸਰਕਾਰ ਦੇ ‘ਪੰਜਾਬ ਯੂਥ ਡਿਵੇਲਪਮੈਂਟ ਬੋਰਡ’ ਵਰਗੇ ਮਹੱਤਵਪੂਰਨ ਵਿਭਾਗ ਦਾ ਚੇਅਰਮੈਨ ਵੀ ਲਗਾਇਆ ਹੋਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




