ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜਬੂਤੀ, ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਆਪ ਵਿੱਚ ਹੋਏ ਸ਼ਾਮਿਲ

Date:

spot_img

ਡਿੰਪੀ ਢਿੱਲੋ ਨੂੰ ਕਈ ਥਾਵਾਂ ‘ਤੇ ਲੱਡੂਆਂ ਨਾਲ ਤੋਲਿਆ

ਗਿੱਦੜਬਾਹਾ, 15 ਨਵੰਬਰ: ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਹਲਕਾ ਗਿੱਦੜਬਾਹਾ ਦੇ ਪਿੰਡ ਮਧੀਰ ਦੇ ਅਨੇਕਾਂ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ

ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਨੈਬ ਸਿੰਘ, ਜਸਕਰਨ ਸਿੰਘ, ਬੀਹਲਾ ਸਿੰਘ, ਤਰਸੇਮ ਸਿੰਘ, ਗੇਲਾ ਸਿੰਘ, ਕੁਲਵਿੰਦਰ ਸਿੰਘ, ਪੱਪਾ ਸਿੰਘ, ਗੁਰਮੇਲ ਸਿੰਘ, ਧਰਮਿੰਦਰ ਸਿੰਘ, ਸੁਖਰਾਜ ਸਿੰਘ, ਸੁਖਦੀਪ ਸਿੰਘ, ਪ੍ਰਕਾਸ਼ ਸਿੰਘ ਭੁੱਲਰ ਤੋਂ ਇਲਾਵਾ ਹੋਰ ਕਈ ਪਰਿਵਾਰਾਂ ਨੇ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਕੇ ਹਰਦੀਪ ਸਿੰਘ ਡਿੰਪੀ ਢਿੱਲੋ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ  ਡਿੰਪੀ ਢਿੱਲੋਂ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਉਹਨਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਵੀ ਦਿੱਤਾ।

’ਆਪ’ ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਆਪਣੇ ਚੋਣ ਮਹਿਮ ਨੂੰ ਤੇਜ਼ ਕਰਦਿਆਂ ਹਲਕੇ ਦੇ ਪਿੰਡ ਹੂਸਨਰ ,ਬਬਾਣੀਆਂ ,ਮਧੀਰ, ਸੁਮਾਘ, ਲੁੰਡੇ ਵਾਲਾ, ਵਾਦੀਆਂ, ਕਰਨੀ ਵਾਲਾ, ਭੂੰਦੜ , ਦੂਹੇਵਾਲਾ,ਚੋਟੀਆਂ ਅਤੇ ਧੂਲ਼ਕੋਟ ਤੋਂ ਇਲਾਵਾ ਗਿਦੜਬਾਹਾ ਦੇ ਵੱਖ-ਵੱਖ ਵਾਰਡਾਂ ਵਿੱਚ ਚੋਣ ਜਲਸੇ ਅਤੇ ਵਰਕਰਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ।ਇਸ ਮੌਕੇ ਉਮੀਦਵਾਰ ਹਰਦੀਪ ਡਿੰਪੀ ਢਿੱਲੋ ਨੂੰ ਲੱਡੂਆਂ ਨਾਲ ਤੋਲਿਆ ਗਿਆ।ਇਸ ਦੌਰਾਨ ਡਿੰਪੀ ਢਿੱਲੋਂ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਪਿਆਰ ਸਤਿਕਾਰ ਦਾ ਮੈਂ ਹਮੇਸ਼ਾ ਰਿਣੀ ਰਹਾਂਗਾ।

ਅੰਮ੍ਰਿਤਸਰ ਪੁਲਿਸ ਵੱਲੋਂ ਸਵਾ ਅੱਠ ਕਿਲੋ ਹੈਰੋਇਨ, 6 ਕਿਲੋ ਅਫ਼ੀਮ ਅਤੇ 4 ਪਿਸਤੌਲਾਂ ਸਹਿਤ ਦੋ ਕਾਬੂ

ਉਹਨਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾ ਕਿ ਹਲਕਾ ਗਿੱਦੜਬਾਹਾ ਨੂੰ ਪੰਜਾਬ ਵਿੱਚੋਂ ਨੰਬਰ ਇੱਕ ਦਾ ਹਲਕਾ ਬਣਾਉਣਗੇ। ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਇਹ ਸੀਟ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਉਂਦੇ ਹਾਂ ਤਾਂ ਹਲਕਾ ਗਿੱਦੜਬਾਹਾ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

 

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...