Bathinda ‘ਚ AAP ਨੂੰ ਮਿਲਿਆ ਵੱਡਾ ਸਮਰਥਨ, ਦਰਜਨਾਂ ਨੇ ਚੁੱਕਿਆ ਝਾੜੂ

Date:

spot_img

Bathinda News; ਨਗਰ ਨਿਗਮ ਦੇ ਵਾਰਡ ਨੰਬਰ 30, 32 ਅਤੇ 34 ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਅਨੇਕਾਂ ਵਰਕਰਾਂ ਅਤੇ ਦਰਜਨਾਂ ਪਰਿਵਾਰਾਂ ਨੇ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਵੱਖ-ਵੱਖ ਆਯੋਜਿਤ ਪ੍ਰੋਗਰਾਮਾਂ ਦੌਰਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਸਾਰੇ ਨਵੇਂ ਮੈਂਬਰਾਂ ਦਾ ਪਾਰਟੀ ਦਾ ਝੰਡਾ ਪਹਿਨਾ ਕੇ ਭਰਵਾਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ।ਵਾਰਡ ਨੰਬਰ 30 ਵਿੱਚ ਕੌਂਸਲਰ ਸ੍ਰੀ ਰਤਨ ਰਾਹੀ, ਕੌਂਸਲਰ ਸ੍ਰੀਮਤੀ ਰਾਜਿੰਦਰ ਕੌਰ ਅਤੇ ਸੀਨੀਅਰ ਆਗੂ ਸ੍ਰੀ ਬਲਦੇਵ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਦੋ ਵੱਖ-ਵੱਖ ਪ੍ਰੋਗਰਾਮਾਂ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਦਰਜਨਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਪਾਰਟੀ ਆਗੂਆਂ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ।ਇਸੇ ਤਰ੍ਹਾਂ ਬਲਾਕ ਪ੍ਰਧਾਨ ਸ੍ਰੀ ਪ੍ਰੇਮ ਗਰਗ ਦੀ ਅਗਵਾਈ ਵਿੱਚ ਵਾਰਡ ਨੰਬਰ 32 ਤੋਂ ਸ੍ਰੀ ਅੰਕੁਰ ਗਰਗ ਅਤੇ ਵਾਰਡ ਨੰਬਰ 34 ਤੋਂ ਸ੍ਰੀ ਸ਼ਾਮ ਲਾਲ ਵਰਮਾ ਆਪਣੇ ਪਰਿਵਾਰਾਂ ਅਤੇ ਦਰਜਨਾਂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅਤੇ ਪਾਰਟੀ ਲੀਡਰਸ਼ਿਪ ’ਤੇ ਆਪਣਾ ਭਰੋਸਾ ਪ੍ਰਗਟਾਇਆ।ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅੱਜ ਇਮਾਨਦਾਰ ਰਾਜਨੀਤੀ, ਲੋਕ ਸੇਵਾ ਅਤੇ ਵਿਕਾਸ ਦੀ ਪਹਿਚਾਣ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਲਗਾਤਾਰ ਵੱਧ ਰਿਹਾ ਲੋਕ ਸਮਰਥਨ ਇਸ ਗੱਲ ਦਾ ਸਬੂਤ ਹੈ ਕਿ ਲੋਕ ਰਵਾਇਤੀ ਰਾਜਨੀਤੀ ਤੋਂ ਅੱਗੇ ਵਧ ਕੇ ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਪਹਿਲ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਸੰਗਠਨ ਵਿੱਚ ਯੋਗ ਜ਼ਿੰਮੇਵਾਰੀ ਵੀ ਸੌਂਪੀ ਜਾਵੇਗੀ।

ਇਹ ਵੀ ਪੜ੍ਹੋ  Neet Paper Leak Case; ਸੰਸਦ ‘ਚ ਅੱਜ ਪੇਸ਼ ਹੋਵੇਗਾ ਸੋਧ ਬਿੱਲ, 6 ਘੰਟੇ ਹੋਵੇਗੀ ਚਰਚਾ

ਸ੍ਰੀ ਮਹਿਤਾ ਨੇ ਕਿਹਾ, “ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਰੋਜ਼ਗਾਰ, ਬਿਜਲੀ ਅਤੇ ਲੋਕ-ਭਲਾਈ ਦੇ ਖੇਤਰ ਵਿੱਚ ਇਤਿਹਾਸਕ ਕੰਮ ਕੀਤੇ ਹਨ। ਉੱਥੇ ਹੀ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ ਹੈ। ਇਹੀ ਕਾਰਨ ਹੈ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵਰਕਰ ਅਤੇ ਪਰਿਵਾਰ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਆਉਣ ਵਾਲੇ ਸਮੇਂ ਵਿੱਚ ਇਹ ਲੋਕ ਸਮਰਥਨ ਹੋਰ ਵੀ ਵਧੇਗਾ ਅਤੇ ਬਠਿੰਡਾ ਵਿੱਚ ਆਮ ਆਦਮੀ ਪਾਰਟੀ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋ ਕੇ ਉਭਰੇਗੀ।”ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਨੇ ਕਿਹਾ ਕਿ ਉਹ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਪੰਜਾਬ ਅਤੇ ਬਠਿੰਡਾ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਆਪਣੇ ਪੰਜ ਆਗੂਆਂ ਵਿਰੁਧ ਵੱਡੀ ਕਾਰਵਾਈ; ਕੀਤੇ ਮੁਅੱਤਲ

Amritsar News: ਪਿਛਲੀਆਂ ਲੋਕ ਸਭਾ ਚੋਣਾਂ ਵਿਚ ਖਡੂਰ ਸਾਹਿਬ...

Roop Kaur Sandhu ਵੱਲੋਂ ਅੱਜ ਇੱਕ ਹੋਰ ਵੱਡੇ ‘ਅਕਾਲੀ’ ਬਾਰੇ ਖੁਲਾਸੇ ਦਾ ਐਲਾਨ!

Amritsar News: Roop Kaur Sandhu; ਪਹਿਲਾਂ ਹੀ ਸ਼੍ਰੋਮਣੀ ਕਮੇਟੀ...

गुजरात दौरे से हरियाणा को मिले 50 हजार करोड़ रुपये से अधिक के निवेश प्रस्ताव

👉डिफेंस, रियल एस्टेट और ऑयल एवं गैस क्षेत्र में...