👉Arvind Kejriwal ਨੇ ਕੀਤਾ ਐਲਾਨ; ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਦੀ ਅਗਵਾਈ ਹੇਠ ਕੈਬਨਿਟ ਨੇ ਲਿਆ ਫੈਸਲਾ
ਨਵੀਂ ਦਿੱਲੀ, 12 ਦਸੰਬਰ: ਆਮ ਆਦਮੀ ਪਾਰਟੀ ਵੱਲੋਂ ਕੁੱਝ ਸਮਾਂ ਪਹਿਲਾਂ ਦਿੱਲੀ ਦੀਆਂ ਔਰਤਾਂ ਨੂੰ 1000-1000 ਰੁਪਏ ਪ੍ਰਤੀ ਮਹੀਨੇ ਦੇਣ ਦੇ ਕੀਤੇ ਵਾਅਦੇ ਨੂੰ ਅੱਜ ਪੂਰਾ ਕਰਦਿਆਂ ਮੁੱਖ ਮੰਤਰੀ ਆਤਿਸ਼ੀ ਦੀ ਅਗਵਾਈ ਹੇਠ ਦਿੱਲੀ ਦੀ ਕੈਬਨਿਟ ਨੇ ਪਾਸ ਕਰ ਦਿੱਤਾ ਹੈ। ਜਿਸਤੋਂ ਬਾਅਦ ਅਰਵਿੰਦ ਕੇਜ਼ਰੀਵਾਲ ਨੇ ਦਿੱਲੀ ਦੀਆਂ ਲੱਖਾਂ ਔਰਤਾਂ ਨੂੰ ਇਹ ਤੋਹਫ਼ਾ ਦੇਣ ਦਾ ਐਲਾਨ ਕਰਦਿਆਂ ਦਸਿਆ ਕਿ ‘‘ ਕੈਬਨਿਟ ਵੱਲੋਂ ਪ੍ਰਸਤਾਵ ਨੂੰ ਪਾਸ ਕਰਨ ਤੋਂ ਬਾਅਦ ਹੁਣ 18 ਸਾਲ ਤੋਂ ਉਪਰ ਔਰਤਾਂ ਦੀ ਰਜਿਸਟਰੇਸ਼ਨ ਸ਼ੁਰੂ ਹੋ ਜਾਵੇਗੀ, ਜਿਸਤੋਂ ਬਾਅਦ ਇਹ ਪੈਸੇ ਮਿਲਣੇ ਸ਼ੁਰੂ ਹੋ ਜਾਣਗੇ। ’’
ਇਹ ਵੀ ਪੜ੍ਹੋ
ਕੇਜ਼ਰੀਵਾਲ ਨੇ ਇਸ ਮੌਕੇ ਇਹ ਵੀ ਖੁਲਾਸਾ ਕੀਤਾ ਕਿ ਔਰਤਾਂ ਨੂੰ ਇਹ ਸਨਮਾਨ ਦੇਣ ਦਾ ਫੈਸਲਾ ਮਾਰਚ ਵਿਚ ਕੀਤਾ ਸੀ ਤੇ ਅਪ੍ਰੈਲ ਤੋਂ ਯੋਜਨਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਸੀ ਪ੍ਰੰਤੂ ਭਾਜਪਾ ਨੇ ਉਸਤਂੋ ਪਹਿਲਾਂ ਹੀ ਫ਼ਰਜੀ ਕੇਸ ਵਿਚ ਫੜ ਕੇ ਜੇਲ੍ਹ ਵਿਚ ਬੰਦ ਕਰ ਦਿੱਤਾ। ਜਿਸ ਕਾਰਨ ਇਹ ਯੋਜਨਾ ਲਾਗੂ ਕਰਨ ਵਿਚ ਦੇਰੀ ਹੋ ਗਈ। ਉਨ੍ਹਾਂ ਕਿਹਾ ਕਿ ਹੁਣ ਜਦ ਚੌਣਾਂ ਸਿਰ ’ਤੇ ਹਨ ਤਾਂ ਰਜਿਸਟਰੇਸ਼ਨ ਤਂੋ ਤੁਰੰਤ ਬਾਅਦ ਹਰ ਮਹਿਲਾ ਦੇ ਖਾਤੇ ਵਿਚ 1000-1000 ਰੁਪਏ ਆਉਣੇ ਸ਼ੁਰੂ ਹੋ ਜਾਣਗੇ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK