WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਮਾਨਸਾ

ਆਪ ਸਰਕਾਰ ਕਣਕ ਖ਼ਰੀਦ ਦੇ ਪ੍ਰਬੰਧਾਂ ’ਚ ਅਸਫ਼ਲ, ਮੰਡੀਆਂ ’ਚ ਰੁਲ ਰਹੇ ਹਨ ਕਿਸਾਨ: ਜੀਤਮਹਿੰਦਰ ਸਿੱਧੂ

ਕਾਂਗਰਸੀ ਉਮੀਦਵਾਰ ਨੇ ਮਾਨਸਾ ਨੇੜਲੇ ਪਿੰਡਾਂ ਦੀਆਂ ਖ਼ਰੀਦ ਮੰਡੀਆਂ ਦਾ ਕੀਤਾ ਦੌਰਾ
ਮਾਨਸਾ, 27 ਅਪ੍ਰੈਲ: ਕਾਂਗਰਸ ਪਾਰਟੀ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਅੱਜ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਮਾਨਸਾ ਦੇ ਨਾਲ ਲੱਗਦੇ ਪਿੰਡਾਂ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨ ਵੀਰਾਂ ਨੂੰ ਲਿਫਟਿੰਗ, ਬਾਰਦਾਨੇ ਅਤੇ ਹੋਰਨਾਂ ਆ ਰਹੀਆਂ ਸਮੱਸਿਆਵਾਂ ਬਾਰੇ ਅਫਸਰਾਂ ਨਾਲ ਗੱਲਬਾਤ ਕਰਕੇ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ।

ਕਾਂਗਰਸ ਦੀ ਚੋਣ ਕਮੇਟੀ ਦੀ ਮੀਟਿੰਗ ਅੱਜ, ਪੰਜਾਬ ਦੇ ਬਾਕੀ ਪੰਜ ਉਮੀਦਵਾਰਾਂ ਦੇ ਨਾਵਾਂ ਦਾ ਹੋ ਸਕਦਾ ਐਲਾਨ

ਇਸ ਮੌਕੇ ਉਨ੍ਹਾਂ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਹੁਣ ਕਿਸਾਨਾਂ ਨੂੰ ਭੁੱਲ ਕੇ ਦੂਜੇ ਸੂਬਿਆਂ ਵਿਚ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਮੰਡੀਆਂ ਵਿਚ ਕਿਸਾਨ ਰੁਲ ਰਿਹਾ। ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਕਿਸਾਨਾਂ ਦੀ ਕਣਕ ਦੀ ਬੋਲੀ ਨਹੀਂ ਲੱਗ ਰਹੀ ਤੇ ਮੰਡੀਆਂ ਵਿਚ ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਫ਼ਸਲ ਦੇ ਅੰਬਾਰ ਲੱਗ ਗਏ ਹਨ ਜਿਸ ਕਾਰਨ ਕਿਸਾਨਾਂ ਨੂੰ ਕਣਕ ਸੁੱਟਣ ਦੇ ਲਈ ਕੱਚੇ ਫ਼ੜਾਂ ਤੇ ਇੱਥੋਂ ਤੱਕ ਸ਼ਮਸਾਨਘਾਟਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ।

ਬਠਿੰਡਾ ’ਚ ਵਾਪਰੀ ਵੱਡੀ ਘਟਨਾ, ਥਾਣੇ ਸਹਿਤ ਤਿੰਨ ਥਾਵਾਂ ’ਤੇ ਲਿਖੇ ‘ਖਾਲਿਸਤਾਨੀ’ ਨਾਅਰੇ

ਉਨ੍ਹਾਂ ਆਪ ਸਰਕਾਰ ਨੂੰ ਲੰਮੇ ਹੱਥੀ ਲੈਂਦਿਆਂ ਕਿਹਾ ਕਿ ਖੁਦ ਨੂੰ ਆਮ ਆਦਮੀ ਦੱਸਣ ਵਾਲੀ ਪਾਰਟੀ ਦੇ ਵਿਧਾਇਕ ਮੰਡੀਆਂ ਵਿਚ ਕਿਸਾਨਾਂ ਦੀ ਸਾਰ ਲੈਣ ਵੀ ਨਹੀਂ ਪੁੱਜ ਰਹੇ ਤੇ ਵੋਟਾਂ ਲੈਣ ਸਮੇਂ ਝੂਠੇ ਬਦਲਾਅ ਦਾ ਨਾਅਰਾ ਦਿੱਤਾ ਸੀ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬੇ ਵਿਚ ਜਦ ਵੀ ਕਾਂਗਰਸ ਪਾਰਟੀ ਦੀ ਸਰਕਾਰ ਰਹੀ ਹੈ, ਕਿਸਾਨਾਂ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਗਈ ਤੇ ਹੁਣ ਵੀ ਉਹ ਕਾਂਗਰਸ ਪਾਰਟੀ ਦਾ ਸਾਥ ਦੇਣ ਅਤੇ ਪਾਰਟੀ ਉਨ੍ਹਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦੇਵੇਗੀ। ਇਸ ਮੌਕੇ ਉਨ੍ਹਾਂ ਨਾਲ ਮਾਨਸਾ ਦੇ ਆਗੂ ਮਾਈਕਲ ਗਾਗੋਵਾਲ ਵੀ ਮੌਜੂਦ ਸਨ।

 

Related posts

ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅੰਮ੍ਰਿਤਪਾਲ ਸਿੰਘ ਨੇ ਸੰਭਾਲਿਆ ਕਾਰਜਭਾਰ

punjabusernewssite

ਕੀ ਸਿੱਧੂ ਮੂਸੇਵਾਲਾ ਦੇ ਪਿਤਾ ਬਠਿੰਡਾ ਤੋਂ ਲੜਣਗੇ ਚੋਣ?

punjabusernewssite

ਧੀਆਂ ਦੀ ਲੋਹੜੀ ਦਾ ਮੇਲਾ 6 ਜਨਵਰੀ ਨੂੰ ਮਾਤਾ ਸੁੰਦਰੀ ਗਰਲਜ ਯੂਨੀਵਰਸਿਟੀ ਕਾਲਜ ਮਾਨਸਾ ਵਿੱਚ

punjabusernewssite