WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

‘ਆਪ’ ਸਰਕਾਰ ਨੇ ਪੰਜਾਬ ਦੇ ਹਰੇਕ ਪਿੰਡ ‘ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ-ਅਰਵਿੰਦ ਕੇਜਰੀਵਾਲ

30 Views

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੇਂ ਭਰਤੀ ਪੁਲਿਸ ਮੁਲਾਜ਼ਮਾਂ ਨੂੰ ਮਹਾਨ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਨ ਦਾ ਸੱਦਾ
ਚੰਡੀਗੜ੍ਹ, 16 ਨਵੰਬਰ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬ ਆਪਣੇ ਹਰੇਕ ਪਿੰਡ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਕੇ ਦੇਸ਼ ਲਈ ਰੋਲ ਮਾਡਲ ਬਣ ਕੇ ਉੱਭਰਿਆ ਹੈ। ਪੰਜਾਬ ਪੁਲਿਸ ਵਿੱਚ 1205 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮਾਰਚ, 2022 ਤੋਂ ਲੈ ਕੇ ਹੁਣ ਤੱਕ ਨੌਜਵਾਨਾਂ ਨੂੰ ਕਿਸੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ 48,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੇਣ ਦੀ ਇਸ ਵਿਆਪਕ ਮੁਹਿੰਮ ਸਦਕਾ ਪੰਜਾਬ ਦੇ ਹਰੇਕ ਪਿੰਡ ਵਿੱਚ ਹੁਣ ਘੱਟੋ ਘੱਟ ਇਕ ਸਰਕਾਰੀ ਮੁਲਾਜ਼ਮ ਨਿਯੁਕਤ ਹੋਇਆ ਹੈ ਜੋ ਕਿ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਇਸ ਮੁਹਿੰਮ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ ਤਾਂ ਜੋ ਉਹ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮੀ ਨਾਲ ਹਿੱਸਾ ਲੈ ਸਕਣ। ਨਵ-ਨਿਯੁਕਤ ਪੁਲਿਸ ਜਵਾਨਾਂ ਨੂੰ ਆਪਣੀ ਡਿਊਟੀ ਦਿਆਨਤਦਾਰੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਦਾ ਸੱਦਾ ਦਿੰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਤੁਸੀਂ ਦੇਸ਼ ਦੀ ਸਭ ਤੋਂ ਵੱਧ ਅਨੁਸ਼ਾਸਿਤ ਅਤੇ ਸ਼ਾਨਦਾਰ ਪੰਜਾਬ ਪੁਲਿਸ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸੱਤਾ ਸੰਭਾਲੀ ਹੈ, ਸਾਡਾ ਮਿਸ਼ਨ ਸੂਬੇ ਵਿੱਚ ਸਥਿਰਤਾ ਲਿਆਉਣਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪੈਦਾ ਹੈ ਅਤੇ ਅਸੀਂ ਇਹਨਾਂ ਟੀਚਿਆਂ ਨੂੰ ਹਾਸਲ ਕਰਨ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹਾਂ।

ਇਹ ਵੀ ਪੜ੍ਹੋ ਡੇਰਾ ਬਾਬਾ ਨਾਨਕ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ,’ਆਪ’ ਹੋਈ ਹੋਰ ਮਜ਼ਬੂਤ

ਅਰਵਿੰਦ ਕੇਜਰੀਵਾਲ ਨੇ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1,746 ਨਵੇਂ ਕਾਂਸਟੇਬਲਾਂ ਵਿੱਚੋਂ ਅੱਜ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ 1,205 ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਬਿਨਾਂ ਕਿਸੇ ਸਿਫਾਰਸ਼ ਤੋਂ ਦਿੱਤੀਆਂ ਗਈਆਂ ਹਨ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਪਾਰਟੀ ਨੇ ਅਹੁਦਾ ਸੰਭਾਲਿਆ ਸੀ ਤਾਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਾਵਾਂਡੋਲ ਸੀ ਕਿਉਂਕਿ ਇੱਥੇ ਗੈਂਗਸਟਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਦਾ ਦਬਦਬਾ ਸੀ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦੇਸ਼ ਭਰ ਵਿੱਚ ਸਭ ਤੋਂ ਬਿਹਤਰ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਬਿਹਤਰ ਵਿਵਸਥਾ ਪ੍ਰਦਾਨ ਕਰਨ ਵਿੱਚ ਪੰਜਾਬ ਰੋਲ ਮਾਡਲ ਵਜੋਂ ਉਭਰੇਗਾ ਜਿਸ ਲਈ ਛੇਤੀ ਹੀ ਯੋਜਨਾਬੱਧ ਮਾਡਲ ਪੇਸ਼ ਕੀਤਾ ਜਾਵੇਗਾ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਲਈ ਸਭ ਤੋਂ ਵਧੀਆ ਮਿਸਾਲ ਇਹ ਹੈ ਕਿ ਸੂਬਾ ਸਰਕਾਰ ਵੱਲੋਂ 60,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਿਵੇਸ਼ ਰਾਹੀਂ ਤਿੰਨ ਲੱਖ ਤੋਂ ਵੱਧ ਨੌਕਰੀਆਂ ਪੈਦਾ ਹੋਣਗੀਆਂ ਜਿਸ ਨਾਲ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਮਿਲੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ, “ਦੂਜੀਆਂ ਸਿਆਸੀ ਪਾਰਟੀਆਂ ਨੂੰ ਸੂਬੇ ਨੂੰ ਬਰਬਾਦ ਕਰਨ ਲਈ 75 ਸਾਲ ਲੱਗ ਗਏ ਹਨ ਪਰ ‘ਆਪ’ ਸਰਕਾਰ ਨੇ ਇਸ ਨੂੰ ਮੁੜ ਤਰੱਕੀ ਦੀ ਰਾਹ ਉੱਤੇ ਪਾਉਣ ਲਈ ਪਿਛਲੇ ਢਾਈ ਸਾਲਾਂ ਵਿੱਚ ਇਨਕਲਾਬੀ ਕਦਮ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਯਤਨ ਜਾਰੀ ਰਹਿਣਗੇ।“

ਇਹ ਵੀ ਪੜ੍ਹੋ ਪੰਚਾਂ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਦੇਸ਼ ਦੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਅੱਜ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ, ਜਿਨ੍ਹਾਂ ਨੇ ਦੇਸ਼ ਦੀ ਖਾਤਰ ਛੋਟੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ, ਇਸ ਲਈ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਸ ਮਹਾਨ ਦੇਸ਼ ਭਗਤ ਨੂੰ ਢੁਕਵੀਂ ਸ਼ਰਧਾਂਜਲੀ ਹੋਵੇਗੀ ਜਿਨ੍ਹਾਂ ਨੇ ਮਾਤ ਭੂਮੀ ਦੀ ਰਾਖੀ ਜੀਵਨ ਕੁਰਬਾਨ ਕਰ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ਨੂੰ ਕੌਮੀ ਰਾਜਨੀਤੀ ਦਾ ਕੇਂਦਰ ਬਿੰਦੂ ਬਣਾਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਬਾਕੀ ਸਿਆਸੀ ਪਾਰਟੀਆਂ ਨੇ ਹਮੇਸ਼ਾ ਹੀ ਨਫਰਤ ਅਤੇ ਫੁੱਟ ਪਾਊ ਏਜੰਡੇ ਨੂੰ ਅੱਗੇ ਵਧਾਇਆ ਹੈ, ਉੱਥੇ ਹੀ ਸ੍ਰੀ ਕੇਜਰੀਵਾਲ ਨੇ ਆਪਣੀ ਦੂਰਅੰਦੇਸ਼ੀ ਨਾਲ ਰਾਜਨੀਤੀ ਨੂੰ ਨਵੀਂ ਦਿਸ਼ਾ ਦਿੱਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਦੀ ਦੂਰਅੰਦੇਸ਼ ਸੋਚ ਨੂੰ ਸੂਬਾ ਸਰਕਾਰ ਵੱਲੋਂ ਆਮ ਆਦਮੀ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਅਮਲ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਤੋਂ ਇਲਾਵਾ ਸੂਬਾ ਸਰਕਾਰ ਨੇ ਕਈ ਹੋਰ ਲੋਕ ਪੱਖੀ ਪਹਿਲਕਦਮੀਆਂ ਵੀ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਭਰਤੀ ਕਰਨ ਲਈ ਅਜਿਹੇ ਬਹੁਤ ਸਾਰੇ ਨਿਯੁਕਤੀ ਪੱਤਰ ਵੰਡ ਸਮਾਰੋਹ ਹੁੰਦੇ ਦੇਖੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜਬੂਤੀ, ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਆਪ ਵਿੱਚ ਹੋਏ ਸ਼ਾਮਿਲ

ਭਗਵੰਤ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਹੁਣ ਤੱਕ 48,000 ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ ‘ਤੇ ਇਨ੍ਹਾਂ ਅਸਾਮੀਆਂ ਲਈ ਚੁਣਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਕੁਸ਼ਲਤਾ ਨੂੰ ਵਧਾਉਣ ਲਈ ਸੂਬਾ ਸਰਕਾਰ ਨੇ ਫੋਰਸ ਵਿੱਚ 10,000 ਨਵੀਆਂ ਅਸਾਮੀਆਂ ਸਿਰਜਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਸੜਕ ਸੁਰੱਖਿਆ ਫੋਰਸ ਸਫਲਤਾਪੂਰਵਕ ਚੱਲ ਰਹੀ ਹੈ ਅਤੇ ਇਹ ਫੋਰਸ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਲਗਭਗ 45 ਫ਼ੀਸਦੀ ਤੱਕ ਘਟਾਉਣ ਵਿੱਚ ਕਾਮਯਾਬ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸਮਾਗਮ ਦੌਰਾਨ ਪਤਵੰਤਿਆਂ ਦਾ ਸਵਾਗਤ ਕੀਤਾ ਜਦੋਂਕਿ ਸਕੱਤਰ ਗ੍ਰਹਿ ਮਾਮਲੇ ਗੁਰਕੀਰਤ ਕ੍ਰਿਪਾਲ ਸਿੰਘ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Related posts

ਤਿਵਾੜੀ ਨੇ ਤੋਮਰ ਨੂੰ ਲਿਖੀ ਚਿੱਠੀ; ਲੰਪੀ ਸਕਿਨ ਦੀ ਬਿਮਾਰੀ ਕਾਰਨ ਕੇਂਦਰੀ ਸਰਵੇਖਣ ਕਰਵਾਉਣ ਦੀ ਮੰਗ

punjabusernewssite

ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਪੰਜਾਬ ਭਰ ‘ਚ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀ

punjabusernewssite

ਆਈ.ਪੀ.ਐਸ. ਪ੍ਰੋਬੇਸਨਰੀ ਅਫਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

punjabusernewssite