‘ਆਪ’ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਉਦਯੋਗਿਕ ਵਿਕਾਸ ਲਈ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ: ਹਰਪਾਲ ਸਿੰਘ ਚੀਮਾ

0
170

Chandigarh News:ਉਦਯੋਗਿਕ ਪੁਨਰ ਸੁਰਜੀਤੀ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਦੇ ਇੱਕ ਸ਼ਕਤੀਸ਼ਾਲੀ ਪ੍ਰਮਾਣ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਸੂਬੇ ਦੇ ਸਨਅਤੀ ਵਿਕਾਸ ਵਾਸਤੇ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ ਕੀਤੀ ਹੈ। ਇਹ ਐਲਾਨ ਅੱਜ ਇੱਥੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੀਤਾ। ਸ: ਚੀਮਾ ਨੇ ਉਦਯੋਗਿਕ ਖੇਤਰ ਲਈ ਪੰਜਾਬ ਸਰਕਾਰ ਦੇ ਮਜ਼ਬੂਤ ਵਿੱਤੀ ਪ੍ਰਬੰਧਾਂ ਬਾਰੇ ਹੋਰ ਵਿਸਥਾਰ ਜਾਣਕਾਰੀ ਦਿੰਦਿਆਂ ਖੁਲਾਸਾ ਕੀਤਾ ਕਿ ਵਿੱਤੀ ਸਾਲ 2025-26 ਦੇ ਬਜਟ ਵਿੱਚ ਵੱਖ-ਵੱਖ ਪ੍ਰਗਤੀਸ਼ੀਲ ਨੀਤੀਆਂ ਤਹਿਤ ਉਦਯੋਗ ਲਈ ਕੁੱਲ 250 ਕਰੋੜ ਰੁਪਏ ਦੇ ਪ੍ਰੋਤਸਾਹਨ ਦਾ ਪ੍ਰਬੰਧ ਕੀਤਾ ਗਿਆ ਹੈ,

ਇਹ ਵੀ ਪੜ੍ਹੋ  “ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ

ਜਿਸ ਵਿੱਚੋਂ 72 ਫੀਸਦੀ ਇਸ ਅਲਾਟਮੈਂਟ ਰਾਹੀਂ ਵੰਡਿਆ ਜਾ ਚੁੱਕਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪ੍ਰੋਤਸਾਹਨ ਰਾਸ਼ੀ ਜਾਰੀ ਕਰਨ ਤੋਂ ਇਲਾਵਾ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚ ਉਦਯੋਗਿਕ ਫੋਕਲ ਪੁਆਇੰਟਾਂ ਦੀ ਸਥਾਪਨਾ ਦੇ ਮਹੱਤਵਪੂਰਨ ਕਾਰਜਾਂ ਲਈ ਵੀ ਲੋੜੀਂਦੇ ਫੰਡ ਸਮਰਪਿਤ ਕੀਤੇ ਜਾਣਗੇ, ਜੋ ਭਵਿੱਖ ਦੇ ਵਿਕਾਸ ਲਈ ਇੱਕ ਮਜ਼ਬੂਤ ਨੀਂਹ ਰੱਖਣਗੇ। ਵਿੱਤ ਮੰਤਰੀ ਚੀਮਾ ਨੇ ਪੰਜਾਬ ਦੀ ਸਮੁੱਚੀ ਤਰੱਕੀ ਅਤੇ ਖਾਸਤੌਰ ਤੌਰ ’ਤੇ ਸੂਬੇ ਦੇ ਨੌਜਵਾਨਾਂ ਲਈ ਮਹੱਤਵਪੂਰਨ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਉਦਯੋਗਿਕ ਵਿਕਾਸ ਦੀ ਲਾਜ਼ਮੀ ਭੂਮਿਕਾ ’ਤੇ ਜ਼ੋਰ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here