Thursday, April 16, 2026
spot_img
spot_img

ਆਪ ਸਰਕਾਰ ਨੇ ਨਵਾਗਾਂਓਂ ਅਤੇ ਕਾਂਸਲ ਵਿੱਚ ਈਕੋ-ਸੰਵੇਦਨਸ਼ੀਲ ਜ਼ੋਨ ਨੂੰ 100 ਮੀਟਰ ਤੱਕ ਘਟਾਉਣ ਲਈ ਸੁਪਰੀਮ ਕੋਰਟ ਤੋਂ ਲਈ ਮਨਜ਼ੂਰੀ

Date:

spot_img

👉ਅੱਜ ਦਾ ਦਿਨ ਨਵਾਂਗਾਂਓਂ ਅਤੇ ਕਾਂਸਲ ਵਾਸੀਆਂ ਦੀ ਜਿੱਤ ਦਾ ਦਿਨ:ਵਿਧਾਇਕ ਅਨਮੋਲ ਗਗਨ ਮਾਨ
SAS Nagar News:ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਚੰਡੀਗੜ੍ਹ ਖੇਤਰ ਦੇ ਆਲੇ-ਦੁਆਲੇ ਈਕੋ-ਸੰਵੇਦਨਸ਼ੀਲ ਜ਼ੋਨ ਨੂੰ ਪਹਿਲਾਂ ਪ੍ਰਸਤਾਵਿਤ 3 ਕਿੱਲੋਮੀਟਰ ਤੋਂ 100 ਮੀਟਰ ਤੱਕ ਘਟਾ ਕੇ ਨਵਾਂਗਾਓਂ ਅਤੇ ਕਾਂਸਲ ਦੇ ਵਸਨੀਕਾਂ ਲਈ ਮਹੱਤਵਪੂਰਨ ਜਿੱਤ ਪ੍ਰਾਪਤ ਕੀਤੀ ਹੈ। ਇਸ ਪ੍ਰਸਤਾਵ ਨੂੰ ਸੁਪਰੀਮ ਕੋਰਟ ਨੇ ਮਨਜ਼ੂਰੀ ਦੇ ਦਿੱਤੀ ਹੈ, ਜੋ ਇਸ ਖੇਤਰ ਦੇ ਹਜ਼ਾਰਾਂ ਪਰਿਵਾਰਾਂ ਲਈ ਵੱਡੀ ਰਾਹਤ ਹੈ।ਇਸ ਫ਼ੈਸਲੇ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ, “ਈਕੋ-ਸੰਵੇਦਨਸ਼ੀਲ ਜ਼ੋਨ ਨੂੰ 100 ਮੀਟਰ ਤੱਕ ਸੀਮਤ ਕਰਨ ਦੀ ਨਵਾਗਾਂਓਂ ਅਤੇ ਕਾਂਸਲ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਆਖ਼ਰਕਾਰ ਪੂਰੀ ਹੋ ਗਈ ਹੈ, ਕਈ ਸਾਲਾਂ ਤੋਂ ਇੱਥੋਂ ਦੇ ਵਸਨੀਕ ਇਮਾਰਤਾਂ ਨੂੰ ਢਾਹੁਣ ਦੇ ਡਰ ਅਤੇ ਇਮਾਰਤੀ ਯੋਜਨਾਵਾਂ ਨੂੰ ਮਨਜ਼ੂਰੀ ਨਾ ਮਿਲਣ ਦੇ ਬੋਝ ਹੇਠ ਦੱਬੇ ਹੋਏ ਸਨ।

ਇਹ ਵੀ ਪੜ੍ਹੋ  ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਆਪਣੇ ਸਾਥੀ ਨਾਲ ਵਾਪਸ ਧਰਤੀ ’ਤੇ ਪਰਤੀ

ਅੱਜ ਸੁਪਰੀਮ ਕੋਰਟ ਵੱਲੋਂ 100 ਮੀਟਰ ਦੀ ਹੱਦ ਨੂੰ ਮਨਜ਼ੂਰੀ ਦੇਣ ਨਾਲ ਇਹ ਚੁਣੌਤੀਆਂ ਖ਼ਤਮ ਹੋ ਗਈਆਂ ਹਨ, ਜੋ ਕਿ ਲੋਕਾਂ ਲਈ ਵੱਡੀ ਰਾਹਤ ਦੀ ਗੱਲ ਹੈ।ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਈਕੋ-ਸੰਵੇਦਨਸ਼ੀਲ ਜ਼ੋਨ ਨੂੰ 3 ਕਿੱਲੋਮੀਟਰ ਤੱਕ ਵਧਾਉਣ ਦੀ ਪਿਛਲੀ ਤਜਵੀਜ਼ ਨੇ ਜ਼ਮੀਨ ਦੇ ਵੱਡੇ ਹਿੱਸੇ ਨੂੰ ਬੇਕਾਰ ਬਣਾ ਦਿੱਤਾ ਸੀ ਅਤੇ ਜਾਇਦਾਦ ਦੇ ਮੁੱਲਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਕੇ ਮਕਾਨ ਮਾਲਕਾਂ ਲਈ ਰੁਕਾਵਟਾਂ ਪੈਦਾ ਕੀਤੀਆਂ ਸਨ। ‘ਆਪ’ ਸਰਕਾਰ ਨੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਵਚਨਬੱਧਤਾ ਨੂੰ ਮੁੱਖ ਰੱਖਦਿਆਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਕਿ ਇਸ ਮੁੱਦੇ ਦਾ ਹੱਲ ਉਨ੍ਹਾਂ ਦੇ ਹੱਕ ਵਿੱਚ ਹੋਵੇ।’ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ, “ਇਹ ਫ਼ੈਸਲਾ ‘ਆਪ’ ਸਰਕਾਰ ਦੇ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਅਤੇ ਰੋਜ਼ੀ-ਰੋਟੀ ਦੀ ਰਾਖੀ ਲਈ ਅਟੁੱਟ ਸਮਰਪਣ ਨੂੰ ਦਰਸਾਉਂਦਾ ਹੈ। ਸਰਹੱਦ ਨੂੰ 3 ਕਿੱਲੋਮੀਟਰ ਤੱਕ ਵਧਾਉਣ ਲਈ ਕਈ ਚੁਣੌਤੀਆਂ ਅਤੇ ਵਿਰੋਧੀ ਧਿਰਾਂ ਦੇ ਯਤਨਾਂ ਦੇ ਬਾਵਜੂਦ, ਸਾਡੀ ਸਰਕਾਰ ਨੇ ਨਵਾਗਾਂਓਂ ਨਿਵਾਸੀਆਂ ਲਈ ਦ੍ਰਿੜ੍ਹ੍ਹਤਾ ਨਾਲ ਖੜ੍ਹੀ ਹੈ ਅਤੇ ਜਿੱਤ ਪ੍ਰਾਪਤ ਕੀਤੀ ਹੈ।

ਇਹ ਵੀ ਪੜ੍ਹੋ  ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਡਰੱਗ ਹੋਟਸਪੋਟ ਏਰੀਆ ਦੀ ਚੈਕਿੰਗ ਅਤੇ ਨਸੀਲੇ ਪਦਾਰਥ ਬਰਾਮਦ

“ਉਨ੍ਹਾਂ ਅੱਗੇ ਕਿਹਾ ਕਿ ਇਸ ਫ਼ੈਸਲੇ ਨਾਲ ਇਲਾਕੇ ਦੇ 50,000 ਤੋਂ ਵੱਧ ਨਿਵਾਸੀਆਂ ਨੂੰ ਲਾਭ ਹੋਵੇਗਾ। ਇਮਾਰਤ ਉਸਾਰੀ ਯੋਜਨਾਵਾਂ ਦੀ ਪ੍ਰਵਾਨਗੀ ਹੁਣ ਬਿਨਾਂ ਕਿਸੇ ਕਾਨੂੰਨੀ ਜਾਂ ਪ੍ਰਸ਼ਾਸਕੀ ਅੜਿੱਕੇ ਦੇ ਅੱਗੇ ਵਧੇਗੀ। ਢਾਹੁਣ ਦਾ ਡਰ ਵੀ ਹੁਣ ਸਦਾ ਲਈ ਮਿਟ ਗਿਆ ਹੈ।
ਵਿਧਾਇਕ ਨੇ ਕਿਹਾ, “ਇਹ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਲੋਕਾਂ ਦੀ ਜਿੱਤ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਦਾਦਾਂ ਦੀ ਰਾਖੀ ਕਰਨ ਅਤੇ ਉਨ੍ਹਾਂ ਦੀ ਮਨ ਦੀ ਸ਼ਾਂਤੀ ਨੂੰ ਯਕੀਨੀ ਬਣਾਉਣ ਦਾ ਦ੍ਰਿੜ ਇਰਾਦਾ ਰੰਗ ਲਾਇਆ ਹੈ। ਅੱਜ ਨਵਾਂਗਾਂਓਂ ਅਤੇ ਕਾਂਸਲ ਦੇ ਵਾਸੀਆਂ ਲਈ ਜਿੱਤ ਦਾ ਦਿਨ ਹੈ ਅਤੇ ਮੈਂ ਉਨ੍ਹਾਂ ਨੂੰ ਦਿਲੋਂ ਵਧਾਈ ਦਿੰਦਾ ਹਾਂ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related