ਆਪ ਸਰਕਾਰ ਪੰਜਾਬ ਵਿੱਚ ‘ਡਰੱਗ ਮਨੀ’ ਨਾਲ ਵੱਡੀਆਂ ਜਾਇਦਾਦਾਂ ਨਹੀਂ ਉਸਾਰਨ ਦੇਵੇਗੀ: ਹਰਪਾਲ ਸਿੰਘ ਚੀਮਾ

Date:

spot_img

👉ਪੰਜਾਬ ਵਿੱਚ ਐਨਡੀਪੀਐਸ ਮਾਮਲਿਆਂ ਵਿੱਚ 89 ਫ਼ੀਸਦ ਸਜ਼ਾ ਦਰ ਦਰਜ, ਡਰੱਗ ਮਨੀ ਨਾਲ ਬਣਾਈਆਂ 323 ਜਾਇਦਾਦਾਂ ਨੂੰ ਢਾਹਿਆ; ਉੱਚ ਸਜ਼ਾ ਦਰ ਨਾਲ ਨਸ਼ਾ ਤਸਕਰਾਂ ਨੂੰ ਸਖ਼ਤ ਸੁਨ੍ਹੇਹਾ ਪਹੁੰਚਾਇਆ: ਹਰਪਾਲ ਸਿੰਘ ਚੀਮਾ
👉ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਨਸ਼ਿਆਂ ਦੀ ਸਪਲਾਈ ਚੇਨ ਤੋੜੀ, 3,173 ਸਪਲਾਇਰਾਂ ਅਤੇ 429 ਵੱਡੇ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ
Chandigarh News:
ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਬਿਆਨ ਦਿੰਦਿਆਂ ਪੰਜਾਬ ਸਰਕਾਰ ਦੀ ਨਸ਼ਾ ਤਸਕਰੀ ਵਿਰੁੱਧ ਬੇਮਿਸਾਲ ਕਾਰਵਾਈ ਬਾਰੇ ਵਿਆਪਕ ਜਾਣਕਾਰੀ ਦਿੱਤੀ। ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਉਠਾਏ ਇੱਕ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਤੋਂ ਜਾਰੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫ਼ਲਤਾ ਬਾਰੇ ਦੱਸਿਆ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 1 ਮਾਰਚ, 2025 ਤੋਂ 28 ਫਰਵਰੀ, 2026 ਤੱਕ ‘ਆਪ’ ਸਰਕਾਰ ਨੇ ਸਖ਼ਤੀ ਨਾਲ ਲਾਗੂਕਰਨ, ਭਾਈਚਾਰਕ ਸ਼ਮੂਲੀਅਤ ਅਤੇ ਰੋਕਥਾਮ ਗਤੀਵਿਧੀਆਂ ਰਾਹੀਂ ਨਸ਼ਿਆਂ ਦੇ ਕਾਰੋਬਾਰ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ 36,178 ਐਫਆਈਆਰਜ਼ ਦਰਜ ਕਰਕੇ 47,902 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।’ਆਪ’ ਸਰਕਾਰ ਵੱਲੋਂ ਨਸ਼ਿਆਂ ਦੀ ਸਮੁੱਚੀ ਸਪਲਾਈ ਚੇਨ ਨੂੰ ਤੋੜਨ ਬਾਰੇ ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਕੁੱਲ 3,173 ਡਰੱਗ ਸਪਲਾਇਰ ਅਤੇ ਡਿਸਟ੍ਰੀਬਿਊਟਰ ਅਤੇ 429 ਵੱਡੀਆਂ ਮੱਛੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ 2,276 ਕਿਲੋਗ੍ਰਾਮ ਹੈਰੋਇਨ, 29 ਟਨ ਭੁੱਕੀ, 686 ਕਿਲੋਗ੍ਰਾਮ ਅਫੀਮ ਅਤੇ 786 ਕਿਲੋਗ੍ਰਾਮ ਭੰਗ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ 68 ਕਿਲੋਗ੍ਰਾਮ ਚਰਸ, 4 ਕਿਲੋਗ੍ਰਾਮ ਕੋਕੀਨ, 36 ਕਿਲੋਗ੍ਰਾਮ ਆਈ.ਸੀ.ਈ. ਅਤੇ 49 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਵੀ ਬਰਾਮਦ ਕੀਤੇ ਗਏ ਹਨ। ਪੰਜਾਬ ਪੁਲਿਸ ਨੇ 285 ਡਰੋਨ ਬਰਾਮਦ ਕਰਕੇ ਇਨ੍ਹਾਂ ਡਰੋਨਾਂ ਰਾਹੀਂ ਲਿਜਾਈ ਜਾ ਰਹੀ 338 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਅਤੇ ਇਸ ਮਿਸਾਲੀ ਕਾਰਵਾਈ ਨਾਲ ਨਸ਼ਿਆਂ ਦੀ ਸਪਲਾਈ ਦਾ ਵੱਡਾ ਸਰੋਤ ਬੰਦ ਹੋ ਗਿਆ। 2024 ਵਿੱਚ ਲਗਭਗ 330 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਫ੍ਰੀਜ ਕੀਤਾ ਗਿਆ ਸੀ, ਜਦੋਂ ਕਿ 2025 ਵਿੱਚ ਲਗਭਗ 270 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਫ੍ਰੀਜ ਕੀਤਾ ਗਿਆ ਸੀ। ਮਹੱਤਵਪੂਰਨ ਗੱਲ ਇਹ ਹੈ ਕਿ ਪਿਛਲੇ ਦੋ ਸਾਲਾਂ ਵਿੱਚ ਹੀ ਨਸ਼ਾ ਤਸਕਰਾਂ ਦੀਆਂ 600 ਕਰੋੜ ਰੁਪਏ ਤੋਂ ਵੱਧ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਫ੍ਰੀਜ ਕੀਤਾ ਗਿਆ ਹੈ, ਜੋ ਕਿ 2017 ਤੋਂ ਬਾਅਦ ਫ੍ਰੀਜ ਕੀਤੀਆਂ ਲਗਭਗ 1,000 ਕਰੋੜ ਰੁਪਏ ਦੀਆਂ ਜਾਇਦਾਦਾਂ ਦੇ ਅੱਧ ਤੋਂ ਵੀ ਵੱਧ ਹੈ। ਇਹ ਗਤੀ ਨਸ਼ਿਆਂ ਦੇ ਕਾਰੋਬਾਰ ਦੀ ਵਿੱਤੀ ਨੀਂਹ ਨੂੰ ਤਬਾਹ ਕਰਨ ਲਈ ਤੇਜ਼ ਕੀਤੇ ਗਏ ਯਤਨਾਂ ਨੂੰ ਉਜਾਗਰ ਕਰਦੀ ਹੈ।

ਇਹ ਵੀ ਪੜ੍ਹੋ ‘ਤੁਸੀਂ ਸਾਰੀ ਪਾਰਟੀ ਦਾ ਸਮਾਂ ਲੈ ਗਏ, ਪਰ ਹਾਲੇ ਵੀ ਨਹੀਂ ਰੱਜ਼ੇ’; ਸਪੀਕਰ ਨੇ ਬਾਜ਼ਵਾ ‘ਤੇ ਕਸਿਆ ਵਿਅੰਗ!

ਡਰੱਗ ਨੈੱਟਵਰਕਾਂ ਵਿਰੁੱਧ ਵਿੱਤੀ ਕਾਰਵਾਈ ਬਾਰੇ ਬੋਲਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਅਸੀਂ ਇਨ੍ਹਾਂ ਕਾਰਟੈਲਾਂ ਦੀ ਦੁਖਦੀ ਨਬਜ਼ ‘ਤੇ ਵਾਰ ਕਰਨ ਦੇ ਨਾਲ-ਨਾਲ ਇਨ੍ਹਾਂ ਦੇ ਵਿੱਤੀ ਸਰੋਤਾਂ ਨੂੰ ਵੀ ਨਸ਼ਟ ਕਰ ਰਹੇ ਹਾਂ। ਪੰਜਾਬ ਪੁਲਿਸ ਨੇ 17 ਕਰੋੜ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਤੋਂ ਵੀ ਮਹੱਤਵਪੂਰਨ ਗੱਲ ਇਹ ਹੈ ਕਿ 65 ਵੱਡੇ ਡਰੱਗ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਖੇਤਰ ਵਿੱਚ ਗੈਰ-ਕਾਨੂੰਨੀ ਹਵਾਲਾ ਨੈੱਟਵਰਕਾਂ ਨੂੰ ਪ੍ਰਭਾਵੀ ਢੰਗ ਨਾਲ ਨਸ਼ਟ ਕੀਤਾ ਗਿਆ ਹੈ।ਇਸ ਦੇ ਨਾਲ ਹੀ ਲੰਬੇ ਸਮੇਂ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਵਾਸਤੇ ਅਪਰਾਧੀਆਂ ਨੂੰ ਦਿੱਤੀਆਂ ਗਈਆਂ ਸਜ਼ਾਵਾਂ ਬਾਰੇ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੁਣਵਾਈ ਕੀਤੇ ਗਏ 6,822 ਮਾਮਲਿਆਂ ‘ਚੋਂ 6,083 ਵਿੱਚ ਸਜ਼ਾਵਾਂ ਹੋਈਆਂ ਹਨ। ਸੂਬੇ ਵਿੱਚ ਦਰਜ ਕੀਤੀ 89 ਫ਼ੀਸਦ ਸਜ਼ਾ ਦਰ ਨਾਲ ਇਹ ਦਰ ਦੇਸ਼ ਭਰ ਵਿੱਚ ਸਭ ਤੋਂ ਵੱਧ ਹੈ, ਜਿਸ ਨੂੰ ਡਿਜੀਟਲ ਸਬੂਤਾਂ ਦੀ ਇਕੱਤਰਤਾ ਅਤੇ ਸਖ਼ਤ ਵਿੱਤੀ ਟਰੈਕਿੰਗ ਵਰਗੇ ਆਧੁਨਿਕ ਯਤਨਾਂ ਰਾਹੀਂ ਸੰਭਵ ਬਣਾਇਆ ਗਿਆ ਹੈ। ਇਹ ਕਾਰਵਾਈ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਾ ਇੱਕ ਅਹਿਮ ਥੰਮ੍ਹ ਹੈ, ਜਿਸਦਾ ਉਦੇਸ਼ ਲਾਗੂਕਰਨ, ਰੋਕਥਾਮ ਅਤੇ ਮੁੜ ਵਸੇਬੇ ਰਾਹੀਂ ਨਸ਼ੀਲੇ ਪਦਾਰਥਾਂ ਦੇ ਖ਼ਤਰੇ ਨਾਲ ਨਜਿੱਠਣਾ ਹੈ। ਜਦੋਂ ਤਸਕਰਾਂ ਨੂੰ ਇਹ ਅਹਿਸਾਸ ਹੁੰਦਾ ਹੈ ਕਿ ਉਨ੍ਹਾਂ ਦੀਆਂ ਜਾਇਦਾਦਾਂ, ਜ਼ਮੀਨਾਂ ਅਤੇ ਦੌਲਤ ਨੂੰ ਜ਼ਬਤ ਕੀਤਾ ਜਾ ਸਕਦਾ ਹੈ ਤਾਂ ਨਸ਼ਿਆਂ ਦੇ ਕਾਰੋਬਾਰ ਦੀ ਆਰਥਿਕ ਨੀਂਹ ਢਹਿਣੀ ਸ਼ੁਰੂ ਹੋ ਜਾਂਦੀ ਹੈ।

ਇਹ ਵੀ ਪੜ੍ਹੋ Philippines and UAE ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ

ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ 47 ਭਗੌੜੇ ਅਪਰਾਧੀਆਂ, 636 ਭਗੌੜਿਆਂ, 83 ਜ਼ਮਾਨਤ ‘ਤੇ ਅਤੇ 8 ਪੈਰੋਲ ‘ਤੇ ਬਾਹਰ ਆਏ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨਸ਼ਿਆਂ ਤੋਂ ਇੱਕਤਰ ਕੀਤੀ ਰਾਸ਼ੀ ਨਾਲ ਪੰਜਾਬ ਵਿੱਚ ਵੱਡੀਆਂ ਜਾਇਦਾਦਾਂ ਬਣਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਨਸ਼ਾ ਤਸਕਰਾਂ ਨਾਲ ਸਬੰਧਤ ਕੁੱਲ 323 ਗੈਰ-ਕਾਨੂੰਨੀ ਤੌਰ ‘ਤੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਹੈ ਅਤੇ 569 ਨਸ਼ਾ ਤਸਕਰਾਂ ਨਾਲ ਸਬੰਧਤ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀ 241 ਕਰੋੜ ਰੁਪਏ ਦੀ ਜਾਇਦਾਦ ਨੂੰ ਜ਼ਬਤ ਕਰ ਲਿਆ ਗਿਆ ਹੈ।ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਮਹਿਜ ਪੁਲਿਸ ਵੱਲੋਂ ਕੀਤੀ ਕਾਰਵਾਈ ਨਹੀਂ, ਸਗੋਂ ਇਹ ਸੂਬੇ ਵਿੱਚੋਂ ਨਸ਼ਿਆਂ ਦੇ ਜੜ੍ਹੋਂ ਖਾਤਮੇ ਵਾਸਤੇ ਪੰਜਾਬ ਦੇ ਪਰਿਵਾਰਾਂ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਹੈ। ਦੇਸ਼ ਵਿੱਚ 2024 ਵਿੱਚ ਨਸ਼ਿਆਂ ਦੇ ਮਾਮਲਿਆਂ ਵਿੱਚ ਫ੍ਰੀਜ਼ ਕੀਤੀਆਂ ਗਈਆਂ ਸਾਰੀਆਂ ਜਾਇਦਾਦਾਂ ਦਾ 50 ਫੀਸਦੀ ਸੂਬੇ ਵੱਲੋਂ ਜ਼ਬਤ ਕੀਤਾ ਗਿਆ ਸੀ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਪੰਚਕੂਲਾ ਵਿੱਚ ਹੋਵੇਗਾ ਰਾਜ ਪੱਧਰੀ ਸਮਾਗਮ

👉18 ਜੂਨ ਨੂੰ ਇੰਦਰਧਨੁਸ਼ ਆਡੀਟੋਰੀਅਮ ਵਿੱਚ ਆਯੋਜਿਤ ਹੋਵੇਗਾ ਸ਼ਾਨਦਾਰ...