ਕੇਂਦਰ ਨੂੰ ਕਿਸਾਨਾਂ ਨਾਲ ਦੋ ਸਾਲ ਪਹਿਲਾਂ ਕੀਤੇ ਵਾਅਦੇ ਪੂਰੇ ਕਰਨ ਦੀ ਕੀਤੀ ਅਪੀਲ
ਮੁਕਤਸਰ, 22 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ 1 ਮਾਰਚ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿਚ 22 ਫਸਲਾਂ ਲਈ ਐਮ ਐਸ ਪੀ ਅਤੇ ਯਕੀਨੀ ਮੰਡੀਕਰਣ ਨੂੰ ਪੰਜਾਬ ਸਰਕਾਰ ਵੱਲੋਂ ਕਾਨੂੰਨੀ ਗਰੰਟੀ ਦਾ ਰੂਪ ਦੇਣ ਲਈ ਕਾਨੂੰਨ ਬਣਾਇਆ ਜਾਵੇ।ਸ: ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੇ 2022 ਦੀਆਂ ਚੋਣਾਂ ਵਿਚ ਆਪ ਇਹ ਗਰੰਟੀ ਦਿੱਤੀ ਸੀ ਕਿ ਸੂਬੇ ਵਿਚ ਆਪ ਸਰਕਾਰ ਬਣਨ ਦੇ 24 ਘੰਟਿਆਂ ਦੇ ਅੰਦਰ-ਅੰਦਰ 22 ਫਸਲਾਂ ਲਈ ਐਮ ਐਸ ਪੀ ਅਤੇ ਯਕੀਨੀ ਮੰਡੀਕਰਣ ਨੂੰ ਕਾਨੂੰਨੀ ਗਰੰਟੀ ਦਾ ਰੂਪ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਇਸਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਲਈ ਕਾਨੂੰਨ ਲਿਆਉਂਦੇ ਹਨ ਤਾਂ ਫਿਰ ਅਕਾਲੀ ਦਲ ਅਜਿਹੇ ਕਾਨੂੰਨ ਦੀ ਡਟਵੀਂ ਹਮਾਇਤ ਕਰੇਗਾ ਅਤੇ ਉਹ ਨਿੱਜੀ ਤੌਰ ’ਤੇ ਜਾ ਕੇ ਭਗਵੰਤ ਮਾਨ ਦਾ ਧੰਨਵਾਦ ਕਰਨਗੇ।
ਕਿਸਾਨ ਸ਼ੁਭਕਰਨ ਦੀ ਮੌਤ ਲਈ ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਠਹਿਰਾਇਆ ਜਿੰਮੇਵਾਰ
ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਦੋ ਸਾਲ ਪਹਿਲਾਂ ਕਿਸਾਨ ਅੰਦੋਲਨ ਖ਼ਤਮ ਹੋਣ ਵੇਲੇ ਉਹਨਾਂ ਨੂੰ ਦਿੱਤੇ ਭਰੋਸੇ ਪੂਰੇ ਕਰੇ। ਉਹਨਾਂ ਕੇਂਦਰ ਨੂੰ ਅਪੀਲ ਕੀਤੀ ਕਿ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਮੁੜ ਤੋਂ ਸ਼ੁਰੂ ਕੀਤੀ ਜਾਵੇ ਅਤੇ ਗੱਲਬਾਤ ਰਾਹੀਂ ਮੌਜੂਦਾ ਮਸਲਾ ਹੱਲ ਕੀਤਾ ਜਾਵੇ। ਅੱਜ ਲੰਬੀ ਹਲਕੇ ਦੇ ਇਕ ਰੋਜ਼ਾ ਦੌਰੇ ਦੌਰਾਨ ਉਹਨਾਂ 11 ਪਿੰਡਾਂ ਵਿਚ ਜਨਤਕ ਮੀਟਿੰਗਾਂ ਵੀ ਕੀਤੀਆਂ। ਉਹਨਾਂ ਨੇ ਪਿੰਡਾਂ ਵਾਲਿਆਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਤੇ ਉਹਨਾਂ ਨੂੰ ਆਪਣਿਆਂ ਤੇ ਬੇਗਾਨਿਆਂ ਵਿਚ ਫ਼ਰਕ ਸਮਝਣ ਦੀ ਅਪੀਲ ਵੀ ਕੀਤੀ। ਉਹਨਾਂ ਨੇ ਭਰੋਸਾ ਦੁਆਇਆ ਕਿ ਉਹ ਇਸ ਹਲਕੇ ਦੀ ਉਸੇ ਭਾਵਨਾ ਨਾਲ ਸੇਵਾ ਕਰਨਗੇ ਜਿਵੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਰਦੇ ਹੁੰਦੇ ਸਨ।
Share the post "ਬਜ਼ਟ ਸੈਸ਼ਨ ਵਿਚ 22 ਫਸਲਾਂ ਲਈ ਐਮਐਸਪੀ ਅਤੇ ਯਕੀਨੀ ਮੰਡੀਕਰਣ ਦੀ ਕਾਨੂੰਨੀ ਗਰੰਟੀ ਬਿੱਲ ਲਿਆਏ ਆਪ ਸਰਕਾਰ: ਸੁਖਬੀਰ"