Bathinda News: AAP; ਆਮ ਆਦਮੀ ਪਾਰਟੀ ਵੱਲੋਂ ਅੱਜ ਜਾਰੀ ਦੂਜੀ ਸੂਚੀ ਦੇ ਵਿਚ ਬਠਿੰਡਾ ਜ਼ਿਲ੍ਹੇ ਦੇ ਨਾਮ ਮੁੜ ਸ਼ਾਮਲ ਕੀਤਾ ਗਿਆ। ਬਠਿੰਡਾ ਦਿਹਾਤੀ ਹਲਕੇ ਤੋਂ ਸਾਬਕਾ ਪੀਸੀਐਸ ਅਧਿਕਾਰੀ ਗੋਪਾਲ ਸਿੰਘ ਕੋਟਫੱਤਾ (Gopal Singh Kotfatta) ‘ਤੇ ਪਾਰਟੀ ਨੇ ਵਿਸਵਾਸ਼ ਜਤਾਇਆ ਹੈ। ਕੱਚੇ ਬੇਲਦਾਰ ਤੋਂ ਲੈ ਕੇ ਆਪਣੀ ਮਿਹਨਤ ਦੇ ਬਲਬੂਤੇ ਪੀਸੀਐਸ ਦੇ ਅਹੁੱਦੇ ਤੱਕ ਪੁੱਜਣ ਲਈ ਮਿਹਨਤ ਕਰਨ ਵਾਲੇ ਗੋਪਾਲ ਸਿੰਘ ਦਾ ਜੱਦੀ ਪਿੰਡ ਕੋਟਫੱਤਾ ਵੀ ਇਸੇ ਵਿਧਾਨ ਸਭਾ ਹਲਕੇ ਵਿਚ ਪੈਂਦਾ ਹੈ। ਉਹ ਕੁੱਝ ਸਮਾਂ ਪਹਿਲਾਂ ਹੀ ਸੇਵਾਮੁਕਤ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ। ਇਸਤੋਂ ਪਹਿਲਾਂ ਇੱਥੇ ਆਪ ਵੱਲੋਂ ਅਮਿਤ ਰਤਨ ਕੋਟਫੱਤਾ ਵਿਧਾਇਕ ਹਨ ਪ੍ਰੰਤੂ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕਰਨ ਤੋਂ ਪਾਰਟੀ ਨੇ ਉਨ੍ਹਾਂ ਤੋਂ ਟਾਲਾ ਵੱਟ ਲਿਆ ਸੀ।
ਇਹ ਵੀ ਪੜ੍ਹੋ 👉Punjab Election; AAP ਵੱਲੋਂ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਦੇਖੋ List
ਸ: ਕੋਟਫੱਤਾ ਨੂੰ ਉਮੀਦਵਾਰ ਐਲਾਨਣ ‘ਤੇ ਹਲਕੇ ਦੇ ਆਪ ਆਗੂਆਂ ਤੇ ਵਰਕਰਾਂ ਵਿਚ ਖ਼ੁਸੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ। ਪਾਰਟੀ ਵੱਲੋਂ ਉਮੀਦਵਾਰ ਐਲਾਨਣ ‘ਤੇ ਗੋਪਾਲ ਸਿੰਘ ਕੋਟਫੱਤਾ ਨੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ਼ ਮਨੀਸ਼ ਸਿਸੋਦੀਆ ਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਲੀਡਰਸ਼ਿਪ ਤੇ ਹਲਕੇ ਦੇ ਆਗੂਆਂ ਤੇ ਵਲੰਟੀਅਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਸੋਚ ਮੁਤਾਬਕ ਲੋਕਾਂ ਦੀ ਸੇਵਾ ਕਰਨਗੇ ਅਤੇ ਬਠਿੰਡਾ ਦਿਹਾਤੀ ਹਲਕੇ ਨੂੰ ਨਮੂਨੇ ਦਾ ਬਣਾਉਣ ਲਈ ਪੂਰੀ ਮਿਹਨਤ ਕਰਨਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













