ਆਪ ਨੇ ਜ਼ਿਮਨੀ ਚੋਣਾਂ ਲਈ ਕੇਜਰੀਵਾਲ, ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

0
77
+1

ਚੰਡੀਗੜ੍ਹ, 23 ਅਕਤੂਬਰ: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।ਸੂਚੀ ਵਿੱਚ ਕੇਜਰੀਵਾਲ ਅਤੇ ਮਾਨ ਤੋਂ ਇਲਾਵਾ ਮਨੀਸ਼ ਸਿਸੋਦੀਆ, ਨਵੀਂ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ, ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ, ਡਾਕਟਰ ਸੰਦੀਪ ਪਾਠਕ, ਰਾਘਵ ਚੱਢਾ, ਐਨਡੀ ਗੁਪਤਾ, ਹਰਭਜਨ ਸਿੰਘ ਦੇ ਨਾਂ ਸ਼ਾਮਲ ਹਨ। ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ, ਮੁਕੇਸ਼ ਅਹਲਾਵਤ ਦੇ ਨਾਂ ਵੀ ਇਸ ਸੂਚੀ ਵਿੱਚ ਸ਼ਾਮਲ ਹਨ।

ਇਹ ਵੀ ਪੜ੍ਹੋ:ਅਸੀਂ ਚਾਰੋਂ ਸੀਟਾਂ ਜਿੱਤਾਂਗੇ, ਪੰਜਾਬ ਦੀ ਜਨਤਾ ’ਆਪ’ ਦੇ ਨਾਲ ਹੈ: ਭਗਵੰਤ ਮਾਨ

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ’ਆਪ’ ਨੇਤਾ ਪੰਕਜ ਗੁਪਤਾ ਦੇ ਨਾਂ ਵੀ ਹਨ।ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਹਰਜੋਤ ਬੈਂਸ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਬਲਜੀਤ ਕੌਰ, ਡਾ. ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਗੋਇਲ, ਤਰੁਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ, ਡਾ: ਰਵਜੋਤ, ਹਰਦੀਪ ਮੁੰਡੀਆ ਨੂੰ ਵੀ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ:ਪੰਜਾਬ ਦੇ ਉਦਯੋਗਾਂ ਲਈ ਵੀ ਗੁਆਂਢੀ ਪਹਾੜੀ ਸੂਬਿਆਂ ਦੀ ਤਰਜ਼ ’ਤੇ ਰਿਆਇਤਾਂ ਦਿੱਤੀਆਂ ਜਾਣ: ਮੁੱਖ ਮੰਤਰੀ

ਪਾਰਟੀ ਦੇ ਪੰਜਾਬ ਵਿੱਚ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਅਤੇ ਤਿੰਨ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਮਲਵਿੰਦਰ ਸਿੰਘ ਕੰਗ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।ਪਾਰਟੀ ਦੇ ਵਿਧਾਇਕ ਤੇ ਚੀਫ ਵ੍ਹਿਪ ਬਲਜਿੰਦਰ ਕੌਰ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਗਦੀਪ ਸਿੰਘ ਕਾਕਾ ਬਰਾੜ ਅਤੇ ਕੁਲਵੰਤ ਸਿੰਘ ਪੰਡੋਰੀ ਵੀ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੇ ਸਟਾਰ ਪ੍ਰਚਾਰਕ ਹੋਣਗੇ।

 

+1

LEAVE A REPLY

Please enter your comment!
Please enter your name here