Mohali News: ED (ਇਨਫ਼ੋਰਸਮੈਂਟ ਡਾਇਰੈਕਟੋਰੇਟ) ਦੇ ਵੱਲੋਂ ਮੋਹਾਲੀ ਸਥਿਤ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦਫ਼ਤਰ ਅਤੇ ਹੋਰਨਾਂ ਥਾਵਾਂ ‘ਤੇ ਕੀਤੀਆਂ ਜਾ ਰਹੀਆਂ ਛਾਪੇਮਾਰੀਆਂ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ (AAP) ਵੱਲੋਂ ਜਬਰਦਸਤ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਗਮਾਡਾ ਦਫ਼ਤਰ ਵਿਚ ਆਪ ਵਲੰਟੀਅਰ ਬੈਰੀਕੇਡ ਤੋੜ ਦਿੱਤੇ ਅਤੇ ਅਹਾਤੇ ਵਿੱਚ ਦਾਖਲ ਹੋ ਗਏ। ‘ਆਪ’ ਵਰਕਰਾਂ ਨੇ ਪੁਲਿਸ ਨਾਲ ਝੜਪ ਦੌਰਾਨ ਦਫ਼ਤਰਾਂ ਵਿੱਚ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ 👉Punjab Police ਦੇ ਬਰਖ਼ਾਸਤ AIG ਨੇ 6 ਸਾਲਾਂ ਬਾਅਦ ਕੀਤਾ ਆਤਮਸਮਰਪਣ, ਪਾਈ ਗ੍ਰਿਫਤਾਰੀ
ਇਸ ਮੌਕੇ ਸੁਰੱਖਿਆ ਕਰਮਚਾਰੀਆਂ ਵੱਲੋਂ ਕਾਫ਼ੀ ਮੁਸ਼ੱਕਤ ਦੇ ਨਾਲ ਉਨ੍ਹਾਂ ਨੂੰ ਰੋਕਿਆ ਗਿਆ। ਇਸ ਦੌਰਾਨ ਆਪ ਵਲੰਟੀਅਰਾਂ ਨੇ ਮੋਦੀ ਸਰਕਾਰ ਅਤੇ ਈਡੀ ਅਧਿਕਾਰੀਆਂ ਵਿਰੁਧ ਨਾਅਰੇਬਾਜ਼ੀ ਕੀਤੀ ਗਈ। ਗਮਾਡਾ ਦਫ਼ਤਰ ਵਿੱਚ ਇਸ ਛਾਪੇਮਾਰੀ ਦੌਰਾਨ ਈਡੀ ਅਧਿਕਾਰੀਆਂ ਵੱਲੋਂ ਵੱਡੀ ਗਿਣਤੀ ਵਿੱਚ ਸੀਆਰਪੀਐਫ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਹਾਲਾਂਕਿ ਆਪ ਦੇ ਇਸ ਰੋਸ਼ ਪ੍ਰਦਰਸ਼ਨ ਦੌਰਾਨ ਈਡੀ ਅਧਿਕਾਰੀਆਂ ਵੱਲੋਂ ਗਮਾਡਾ ਦਫਤਰ ਅੰਦਰ ਆਪਣੀ ਰੇਡ ਜਾਰੀ ਰੱਖੀ ਗਈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




