WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਆਮ ਆਦਮੀ ਪਾਰਟੀ ਵੱਲੋਂ ਨਵਨਿਯੁਕਤ ਅਹੁੱਦੇਦਾਰਾਂ ਨੂੰ ਕੀਤਾ ਸਨਮਾਨਿਤ

ਬਠਿੰਡਾ, 29 ਜਨਵਰੀ: ਆਮ ਆਦਮੀ ਪਾਰਟੀ ਪੰਜਾਬ ਵੱਲੋਂ ਆਪਣੇ ਸੰਗਠਨ ਨੂੰ ਮਜ਼ਬੂਤ ਕਰਦੇ ਹੋਏ ਬੀਤੇ ਕੱਲ 557 ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਹੁੱਦਿਆਂ ਨਾਲ ਨਿਵਾਜ਼ਿਆ ਗਿਆ ਹੈ। ਇੰਨ੍ਹਾਂ ਵਿਚੋਂ ਬਠਿੰਡਾ ਜਿਲ੍ਹੇ ਤੋਂ ਕਾਫ਼ੀ ਸਾਰੇ ਆਗੂਆਂ ਤੇ ਵਲੰਟੀਅਰਾਂ ਨੂੰ ਨਵੀਆਂ ਜਿੰਮੇਵਾਰੀਆਂ ਦਿੱਤੀਆਂ ਹਨ। ਇੰਨ੍ਹਾਂ ਆਗੂਆਂ ਨੂੰ ਸੋਮਵਾਰ ਨੂੰ ਪਾਰਟੀ ਦੀ ਜ਼ਿਲ੍ਹਾ ਜਥੈਬੰਦੀ ਵੱਲੋਂ ਮਿਲਕੇ ਸਨਮਾਨਿਤ ਕੀਤਾ ਗਿਆ। ਇਸ ਸਬੰਧ ਵਿਚ ਸਥਾਨਕ ਸਰਕਟ ਹਾਊਸ ਵਿਚ ਹੋਏ ਸਮਾਗਮ ਦੌਰਾਨ ਬਠਿੰਡਾ ਸ਼ਹਿਰੀ ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅੰਮ੍ਰਿਤਲਾਲ ਅਗਰਵਾਲ, ਚੇਅਰਮੈਨ ਸੂਗਰਫ਼ੈਡ ਨਵਦੀਪ ਜੀਦਾ, ਚੇਅਰਮੈਨ ਵਪਾਰ ਨੀਲ ਗਰਗ, ਚੇਅਰਮੈਨ ਜੰਗਲਾਤ ਵਿਭਾਗ ਰਾਕੇਸ਼ ਪੁਰੀ, ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸੁਰਿੰਦਰ ਬਿੱਟੂ, ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਅਮਰਦੀਪ ਸਿੰਘ ਰਾਜਨ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਸਤਵੀਰ ਕੌਰ ਸਿੱਧੂ ਸਹਿਤ ਵੱਡੇ ਆਗੂ ਹਾਜ਼ਰ ਰਹੇ।

ਜਤਿੰਦਰ ਔਲਖ ਨੇ ਚੇਅਰਮੈਨ ਪੀਪੀਐਸਸੀ ਅਤੇ ਇੰਦਰਪਾਲ ਸਿੰਘ ਨੇ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ

ਨਵੇਂ ਬਣੇ ਆਗੂਆਂ ਵਿਚ ਨੀਲ ਗਰਗ ਨੂੰ ਟਰੇਡ ਵਿੰਗ ਦੇ ਪੰਜਾਬ ਪ੍ਰਧਾਨ, ਬਲਜਿੰਦਰ ਕੌਰ ਤੁੰਗਵਾਲੀ ਨੂੰ ਜੁਆਇੰਟ ਸਕੱਤਰ ਪੰਜਾਬ, ਮਨਦੀਪ ਕੌਰ ਰਾਮਗੜ੍ਹੀਆ ਨੂੰ ਜੁਆਇੰਟ ਸਕੱਤਰ ਮਹਿਲਾ ਵਿੰਗ ਪੰਜਾਬ, ਹਰਮੰਦਰ ਸਿੰਘ ਬਰਾੜ ਜਰਨਲ ਸਕੱਤਰ ਐਕਸ ਇੰਪਲਾਈ ਵਿੰਗ ਪੰਜਾਬ, ਬਲਦੇਵ ਸਿੰਘ ਪੀ ਆਈ ਐੱਸ ਜੋਆਇੰਟ ਸੈਕਟਰੀ ਐਕਸ ਇੰਪਲਾਈ ਵਿੰਗ ਪੰਜਾਬ,ਕਰਨੈਲ ਸਿੰਘ ਨੂੰ ਵਿਮੁਕਤ ਜਾਤੀ ਵਿੰਗ ਜ਼ਿਲ੍ਹਾ ਪ੍ਰਧਾਨ, ਜਸਪਾਲ ਰਾਣਾ ਜਿਲ੍ਹਾ ਸਕੱਤਰ ਵਿਮੁਕਤ ਜਾਤੀ ਵਿੰਗ, ਮਹਿੰਦਰ ਸਿੰਘ ਫੁਲੋਮਿੱਠੀ ਐਕਸ ਇਮਪਲਾਈ ਵਿੰਗ ਜਿਲ੍ਹਾ ਪ੍ਰਧਾਨ, ਗੁਰਤੇਜ ਸਿੰਘ ਸਕੱਤਰ, ਅੰਗਰੇਜ਼ ਸਿੰਘ ਇੰਟਕਚੁਆਲ ਵਿੰਗ ਜਿਲ੍ਹਾ ਪ੍ਰਧਾਨ, ਠੰਡੂ ਕੋਟੜਾ ਸਕੱਤਰ, ਪਰਮਜੀਤ ਸਿੰਘ ਜਿਲ੍ਹਾ ਪ੍ਰਧਾਨ ਕਿਸਾਨ ਵਿੰਗ, ਹਰਦੀਪ ਸਿੰਘ ਸੈਕਟਰੀ, ਗੁਰਪ੍ਰੀਤ ਸਿੰਘ ਰਿੰਪਲ ਜਿਲ੍ਹਾ ਪ੍ਰਧਾਨ ਲੀਗਲ ਵਿੰਗ, ਯਾਦਵਿੰਦਰ ਸ਼ਰਮਾਂ ਜਿਲ੍ਹਾ ਪ੍ਰਧਾਨ ਸਪੋਰਟਸ ਵਿੰਗ,

ਅਜੀਤਇੰਦਰ ਮੋਫ਼ਰ ਨੇ ਵੀ ਬਠਿੰਡਾ ਲੋਕ ਸਭਾ ਹਲਕੇ ਲਈ ਵਿੱਢੀਆਂ ਸਰਗਰਮੀਆਂ

ਸੁਖਜੀਤ ਸਿੰਘ ਸੈਕਟਰੀ, ਅਮਨਦੀਪ ਸਿੰਘ ਜਿਲ੍ਹਾ ਪ੍ਰਧਾਨ ਟਰਾਂਸਪੋਰਟ ਵਿੰਗ, ਹਰਦੀਪ ਸਿੰਘ ਸੈਕਟਰੀ, ਰੁਪਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਸੁਰਿੰਦਰ ਕੁਮਾਰ ਜਿਲ੍ਹਾ ਪ੍ਰਧਾਨ ਟਰੇਡ ਵਿੰਗ, ਨਰਿੰਦਰ ਸਿੰਘ ਸੈਕਟਰੀ, ਬਲਵੀਰ ਸਿੰਘ ਚੋਟੀਆਂ ਜਿਲ੍ਹਾ ਪ੍ਰਧਾਨ ਐਸ ਸੀ ਵਿੰਗ, ਸਰਬਜੀਤ ਸਿੰਘ ਸੈਕਟਰੀ, ਲਿਆਸ ਮਸੂਰੀ ਜ਼ਿਲ੍ਹਾ ਪ੍ਰਧਾਨ ਘੱਟ ਗਿਣਤੀ ਵਿੰਗ, ਹਰਜਿੰਦਰ ਸਿੰਘ ਜਿਲ੍ਹਾ ਪ੍ਰਧਾਨ ਐਕਸ ਸਰਵਿਸਮੈਨ ਵਿੰਗ ਅਤੇ ਗੁਰਚਰਨ ਸਿੰਘ ਨੂੰ ਜਿਲ੍ਹਾ ਪ੍ਰਧਾਨ ਡਾਕਟਰ ਵਿੰਗ ਨਿਯੁਕਤ ਕੀਤਾ ਗਿਆ ਹੈ। ਨਵੀਆਂ ਜਿੰਮੇਵਾਰੀਆਂ ਮਿਲਣ ’ਤੇ ਇੰਨ੍ਹਾਂ ਆਗੂਆਂ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਪਾਰਟੀ ਦੀ ਚੜ੍ਹਦੀ ਕਲਾਂ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਵੀ ਕੀਤਾ। ਇਸ ਮੌਕੇ ਤੇ ਆਪ ਦੀ ਬਠਿੰਡਾ ਲੀਡਰਸ਼ਿਪ ਵੱਲੋਂ ਨਵੀਆਂ ਜਿੰਮੇਵਾਰੀਆਂ ਮਿਲਣ ਤੇ ਸਾਰੇ ਸਾਥੀਆਂ ਨੂੰ ਵਧਾਈ ਦਿੱਤੀ ਗਈ।

 

 

Related posts

ਮਜਦੂਰਾਂ ਦੇ ਸਾਂਝੇ ਮੋਰਚੇ ਵੱਲੋਂ ਐਸ ਡੀ ਐਮ ਫੂਲ ਦੇ ਦਿੱਤਾ ਧਰਨਾ

punjabusernewssite

ਦੋ ਸਾਲ ਬਾਅਦ ਲੱਗੇ ਕਿਸਾਨ ਮੇਲੇ ’ਚ ਕਿਸਾਨਾਂ ਨੇ ਦਿਖਾਇਆ ਉਤਸ਼ਾਹ

punjabusernewssite

ਨਰਮੇ ਦੀ ਫਸਲ ਦੀ ਸੁਚੱਜੀ ਕਾਸਤ ਤੇ ਨਵੀਨਤਮ ਤਕਨੀਕਾਂ ਸਬੰਧੀ ਇੱਕ ਰੋਜਾ ਸਿਖਲਾਈ ਕੈਂਪ ਆਯੋਜਿਤ

punjabusernewssite