WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

‘ਆਪ’ ਆਪਣੀਆਂ ਸਿਆਸੀ ਖਾਹਿਸ਼ਾਂ ਪੂਰੀਆਂ ਕਰਨ ਲਈ ਪੰਜਾਬ ਨੂੰ ਡੂੰਘੇ ਕਰਜ਼ੇ ’ਚ ਡੋਬ ਰਹੀ ਹੈ: ਰਾਜਾ ਵੜਿੰਗ

ਚੰਡੀਗੜ੍ਹ, 9 ਸਤੰਬਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਤੋਂ 10,000 ਕਰੋੜ ਰੁਪਏ ਦੀ ਵਾਧੂ ਕਰਜ਼ੇ ਦੀ ਹੱਦ ਵਧਾਉਣ ਦੀ ਮੰਗ ਕਰਨ ਲਈ ’ਆਪ’ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਹ ਕਦੇ ਨਾ ਉਤਰਨ ਵਾਲਾ ਕਰਜ਼ਾ ਪੰਜਾਬ ਨੂੰ ਕਰਜ਼ੇ ਦੇ ਜਾਲ ਵਿੱਚ ਧੱਕ ਰਿਹਾ ਹੈ ਜਿਸ ਦੇ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੋਵਾਂ ਲਈ ਭਿਆਨਕ ਨਤੀਜੇ ਹੋਣਗੇ।“ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀ ਆਰਥਿਕ ਸਥਿਰਤਾ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੀ ਵਿੱਤੀ ਸਥਿਤੀ ਪਹਿਲਾਂ ਹੀ ਖਸਤਾ ਹਾਲਤ ਵਿੱਚ ਹੈ,

ਪੰਜਾਬ ਵਾਸੀਆਂ ਦੇ ਸਿਰ ਪਾਏ ਵਾਧੂ ਵਿੱਤੀ ਬੋਝ ਨੂੰ ਲੈਕੇ ਅਕਾਲੀ ਦਲ ਸੁਧਾਰ ਲਹਿਰ ਵੱਲੋ ਦਿੱਤੇ ਗਏ ਮੰਗ ਪੱਤਰ

ਸਰਕਾਰ ਨੇ ਆਪਣੀ ਮਨਜ਼ੂਰਸ਼ੁਦਾ ਕਰਜ਼ਾ ਲੈਣ ਦੀ ਸੀਮਾ ਦਾ ਇੱਕ ਮਹੱਤਵਪੂਰਨ ਹਿੱਸਾ ਖਤਮ ਕਰ ਦਿੱਤਾ ਹੈ ਅਤੇ ਟੈਕਸ ਵਧਾਉਣ ਅਤੇ ਸਬਸਿਡੀਆਂ ਵਿੱਚ ਕਟੌਤੀ ਵਰਗੇ ਨਿਰਾਸ਼ਾਜਨਕ ਤਰੀਕਿਆਂ ਦਾ ਸਹਾਰਾ ਲੈ ਰਹੀ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ’ਆਪ’ ਸਰਕਾਰ ਲਗਾਤਾਰ ਭਾਰੀ ਕਰਜ਼ਾ ਲੈ ਰਹੀ ਹੈ ਪਰ ਸੂਬੇ ਦੇ ਬੁਨਿਆਦੀ ਢਾਂਚੇ ਜਾਂ ਸੇਵਾਵਾਂ ’ਚ ਕੋਈ ਸੁਧਾਰ ਨਜ਼ਰ ਨਹੀਂ ਆ ਰਿਹਾ ਹੈ। ‘‘ਇਹ ਸਾਰਾ ਪੈਸਾ ਕਿੱਥੇ ਜਾ ਰਿਹਾ ਹੈ? ਇਹ ਨਿਸ਼ਚਿਤ ਰੂਪ ਵਿੱਚ ਪੰਜਾਬ ਦੀ ਬਿਹਤਰੀ ਲਈ ਨਹੀਂ ਵਰਤਿਆ ਜਾ ਰਿਹਾ ਹੈ, ਇਸ ਦੀ ਬਜਾਏ ਇਸ ਫੰਡ ਦੀ ਵਰਤੋਂ ਦੂਜੇ ਰਾਜਾਂ ਵਿੱਚ ’ਆਪ’ ਦੀਆਂ ਚੋਣ ਮੁਹਿੰਮਾਂ ਵਿੱਚ ਕੀਤੀ ਜਾ ਰਹੀ ਹੈ ਪਰ ਪੰਜਾਬ ਦੇ ਲੋਕ ਇਹ ਜਾਨਣਾ ਚਾਹੁੰਦੇ ਹਨ ਕਿ ਪੰਜਾਬ ਨੂੰ ਦੂਜੇ ਰਾਜਾਂ ‘ਚ ਚੋਣ ਲੜਣ ਲਈ ਇਕ ਵਿੱਤੀ ਸ੍ਰੋਤ ਵਜੋੰ ਕਿਉਂ ਵਰਤਿਆ ਜਾ ਰਿਹਾ ਹੈ।

ਕਿਸਾਨ ਯੂਨੀਅਨ ਦੀ ਮੀਟਿੰਗ ’ਚ ਮਹੱਤਵਪੂਰਨ ਮੁੱਦੇ ਵਿਚਾਰੇ

’’ਉਨ੍ਹਾਂ ‘ਆਪ’ ਸਰਕਾਰ ਵੱਲੋਂ ਲਏ ਗਏ ਹਾਲ ਹੀ ਦੇ ਫੈਸਲਿਆਂ ਦੀ ਵੀ ਆਲੋਚਨਾ ਕੀਤੀ, ਜਿਨ੍ਹਾਂ ਨੇ ਆਮ ਆਦਮੀ ਦੀ ਆਰਥਿਕ ਤੰਗੀ ਵਿੱਚ ਵਾਧਾ ਕੀਤਾ ਹੈ। “ਘਰੇਲੂ ਖਪਤਕਾਰਾਂ ਲਈ ਸਬਸਿਡੀ ਵਾਲੀ ਬਿਜਲੀ ਵਾਪਸ ਲੈਣ, ਤੇਲ ’ਤੇ ਵੈਟ ਵਿਚ ਵਾਧਾ ਅਤੇ ਬੱਸ ਕਿਰਾਏ ਵਿਚ ਵਾਧਾ ਮੱਧ ਵਰਗ ਅਤੇ ਆਮ ਆਦਮੀ ਦੀ ਰੋਜ਼ੀ-ਰੋਟੀ ’ਤੇ ਸਿੱਧਾ ਹਮਲਾ ਹੈ। ਇਹ ਫ਼ੈਸਲੇ ਆਮ ਲੋਕਾਂ ਦੀਆਂ ਜੇਬ੍ਹਾਂ ਵਿੱਚ ਇੱਕ ਮੋਰੀ ਕਰ ਰਹੇ ਹਨ, ਕਿਉਂਕਿ ’ਆਪ’ ਸਰਕਾਰ ਜ਼ਿੰਮੇਵਾਰੀ ਨਾਲ ਸੂਬੇ ਦਾ ਵਿੱਤੀ ਪ੍ਰਬੰਧਨ ਨਹੀਂ ਕਰ ਰਹੀ।

 

Related posts

ਮੁੱਖ ਮੰਤਰੀ ਵੱਲੋਂ ਰਾਜਪਾਲ ਨੂੰ ਯੂ.ਟੀ. ਚੰਡੀਗੜ੍ਹ ਵਿੱਚ ਅਫਸਰਾਂ ਦੀਆਂ ਅਸਾਮੀਆਂ ਭਰਨ ਲਈ ਪੰਜਾਬ ਅਤੇ ਹਰਿਆਣਾ ਦਰਮਿਆਨ 60:40 ਦਾ ਅਨੁਪਾਤ ਕਾਇਮ ਰੱਖਣ ਦੀ ਅਪੀਲ

punjabusernewssite

ਮਿਲਕਫੈੱਡ ‘ਚ ਸਟਾਫ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਹਰਪਾਲ ਸਿੰਘ ਚੀਮਾ

punjabusernewssite

ਐਮ.ਪੀ ਮੀਤ ਹੇਅਰ ਆਪ ਦੇ ਸੰਸਦ ’ਚ ਹੋਣਗੇ ਲੀਡਰ

punjabusernewssite