Punjabi Khabarsaar
ਜਲੰਧਰ

ਆਮ ਆਦਮੀ ਪਾਰਟੀ ਨੇ ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਦੇ ਪ੍ਰਵਾਰ ’ਤੇ ਜ਼ਮੀਨ ਘੁਟਾਲੇ ਦੇ ਲਾਏ ਦੋਸ਼

ਜਲੰਧਰ, 7 ਜੁਲਾਈ: ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਰਿੰਦਰ ਕੌਰ ਦੇ ਬੇਟੇ ’ਤੇ ਕਥਿਤ ਜ਼ਮੀਨ ਘੁਟਾਲੇ ਦਾ ਦੋਸ਼ ਲਗਾਇਆ ਹੈ। ਪਾਰਟੀ ਨੇ ਕਿਹਾ ਕਿ ਉਨਾਂਂ ਦੇ ਬੇਟੇ ਕਰਨ ਨੇ ਸੀਨੀਅਰ ਡਿਪਟੀ ਮੇਅਰ ਵਜੋਂ ਆਪਣੀ ਮਾਂ ਦੇ ਅਹੁਦੇ ਦੀ ਦੁਰਵਰਤੋਂ ਕੀਤੀ ਅਤੇ ਇਸ ਦਾ ਵਿੱਤੀ ਫਾਇਦਾ ਉਠਾਇਆ।ਐਤਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ‘ਆਪ’ ਆਗੂ ਪਵਨ ਕੁਮਾਰ ਟੀਨੂੰ ਨੇ ਦੱਸਿਆ ਕਿ ਦਿਓਲ ਨਗਰ ਵਿੱਚ ਕੋਕਾ ਕੋਲਾ ਕੰਪਨੀ ਦੀ 125 ਮਰਲੇ ਜ਼ਮੀਨ ਸੀ। ਪਹਿਲਾਂ ਉਸ ਜ਼ਮੀਨ ’ਤੇ ਕੋਕਾ ਕੋਲਾ ਡਿੱਪੂ ਸੀ। ਕੰਪਨੀ ਨੇ ਉਸ ਨੂੰ ਕਮਰਸ਼ੀਅਲ ਸ਼੍ਰੇਣੀ ਵਿੱਚ ਕਰਵਾਇਆ ਸੀ। ਜਦੋਂ ਸੁਰਿੰਦਰ ਕੌਰ ਸੀਨੀਅਰ ਡਿਪਟੀ ਮੇਅਰ ਸਨ ਤਾਂ ਉਨ੍ਹਾਂ ਦੇ ਪੁੱਤਰ ਕਰਨ ਨੇ ਉਹ ਜ਼ਮੀਨ ਕੋਕਾ ਕੋਲਾ ਕੰਪਨੀ ਤੋਂ ਖਰੀਦੀ ਸੀ।

ਬਾਗੀ ਧੜਾ ਮੁੜ ਹੋਇਆ ਇੱਕਜੁਟ, ਜਲੰਧਰ ’ਚ ਸੁਰਜੀਤ ਕੌਰ ਦੇ ਹੱਕ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ

ਹੁਣ ਉਹ ਉਸ ਕਮਰਸ਼ੀਅਲ ਜ਼ਮੀਨ ਨੂੰ ਰਿਹਾਇਸ਼ੀ ਪਲਾਟ ਵਿੱਚ ਤਬਦੀਲ ਕਰਕੇ ਨਾਜਾਇਜ਼ ਤੌਰ ’ਤੇ ਵੇਚ ਰਿਹਾ ਹੈ। ਪ੍ਰੈਸ ਕਾਨਫਰੰਸ ਵਿੱਚ ਟੀਨੂੰ ਦੇ ਨਾਲ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ। ਟੀਨੂੰ ਨੇ ਕਿਹਾ ਕਿ ਉਸ ਦੇ ਐਨਓਸੀ ਲਈ ਜਮਾਂ ਕਰਵਾਏ ਗਏ ਦਸਤਾਵੇਜ਼ ਵੀ ਜਾਅਲੀ ਹਨ। ਉਨ੍ਹਾਂ ਮੀਡੀਆ ਨੂੰ ਆਪਣੇ ਪੁੱਤਰ ਕਰਨ ਦੀ ਫੋਟੋ ਵਾਲੇ ਕੁਝ ਦਸਤਾਵੇਜ਼ ਵੀ ਦਿਖਾਏ ਅਤੇ ਕਿਹਾ ਕਿ ਇਹ ਅਹੁਦੇ ਦੀ ਦੁਰਵਰਤੋਂ ਅਤੇ ਭ੍ਰਿਸ਼ਟਾਚਾਰ ਦੀ ਜਿਉਂਦੀ ਜਾਗਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਪੂਰੇ ਜਲੰਧਰ ਸ਼ਹਿਰ ਵਿੱਚ ਸੀਵਰੇਜ ਦੀ ਸਮੱਸਿਆ ਹੈ ਪਰ ਸੁਰਿੰਦਰ ਕੌਰ ਨੇ ਸੀਨੀਅਰ ਡਿਪਟੀ ਮੇਅਰ ਹੁੰਦਿਆਂ ਨਿਗਮ ਦੀ ਮਨਜ਼ੂਰੀ ਤੋਂ ਬਿਨਾਂ ਉਸ ਜ਼ਮੀਨ ਨੂੰ ਸੀਵਰੇਜ ਸਿਸਟਮ ਨਾਲ ਜੋੜ ਦਿੱਤਾ ਕਿਉਂਕਿ ਉਨ੍ਹਾਂ ਦਾ ਮਕਸਦ ਸਿਰਫ਼ ਪੈਸਾ ਕਮਾਉਣਾ ਸੀ।

ਜਲੰਧਰ ਉਪ ਚੋਣ: ਮੁੱਖ ਮੰਤਰੀ ਭਗਵੰਤ ਮਾਨ ਦੀਆਂ ਜਨ ਸਭਾਵਾਂ ’ਚ ਉਮੜੀਆਂ ਭੀੜਾਂ, ਕੀਤੀ ’ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ

ਟੀਨੂੰ ਨੇ ਕਾਂਗਰਸ ਪਾਰਟੀ ’ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸੀ ਆਗੂ ਭ੍ਰਿਸ਼ਟਾਚਾਰ ਨੂੰ ਆਪਣਾ ਹੱਕ ਸਮਝਦੇ ਹਨ। ਪਵਨ ਟੀਨੂੰ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਦੀ ਵਿਜੀਲੈਂਸ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਉਪ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜਲੰਧਰ ਦਾ ਵਿਕਾਸ ਉਦੋਂ ਹੀ ਹੋ ਸਕਦਾ ਹੈ ਜਦੋਂ ਇਮਾਨਦਾਰ ਲੋਕ ਵਿਧਾਇਕ ਅਤੇ ਮੰਤਰੀ ਬਣਨ। ਇਸ ਲਈ ਭ੍ਰਿਸ਼ਟ ਆਗੂਆਂ ਨੂੰ ਵੋਟਾਂ ਰਾਹੀਂ ਜਵਾਬ ਦਿਓ ਅਤੇ ਇਮਾਨਦਾਰ ਲੋਕਾਂ ਨੂੰ ਆਪਣਾ ਨੁਮਾਇੰਦਾ ਚੁਣੋ।

 

Related posts

ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ.) ਦਾ 40ਵਾਂ ਸੂਬਾਈ ਡੈਲੀਗੇਟ ਅਜਲਾਸ ਸਫਲਤਾ ਨਾਲ ਨੇਪਰੇ ਚੜਿਆ

punjabusernewssite

ਜਲੰਧਰ ਉਪ ਚੋਣ: ਆਪ ਦੇ ਮਹਿੰਦਰ ਭਗਤ ਵੱਡੀ ਜਿੱਤ ਵੱਲ ਅੱਗੇ ਵਧੇ

punjabusernewssite

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਗੁਰਗੇ ਕਾਬੂ, ਪੰਜ ਹ+ਥਿਆਰ ਤੇ ਦੋ ਕਾਰਾਂ ਬਰਾਮਦ

punjabusernewssite