ਕੁੱਝ ਸਮੇਂ ਪਹਿਲਾਂ ਗੋਲਡੀ ਨੇ ਕਿਸੇ ਪਾਰਟੀ ’ਚ ਨਾ ਹੋਣ ਦਾ ਕੀਤਾ ਸੀ ਦਾਅਵਾ
ਗਿੱਦੜਬਾਹਾ, 12 ਨਵੰਬਰ: ਆਗਾਮੀ 20 ਨਵੰਬਰ ਨੂੰ ਪੰਜਾਬ ਦੇ ਵਿਚ ਚਾਰ ਵਿਧਾਨ ਸਭਾ ਹਲਕਿਆਂ ਲਈ ਹੋਣ ਜਾ ਰਹੀਆਂ ਜਿਮਨੀ ਚੋਣਾਂ ਦੌਰਾਨ ਵੱਖ ਵੱਖ ਰੰਗ ਦੇਖਣ ਨੂੰ ਮਿਲ ਰਹੇ ਹਨ। ਇਸੇ ਤਰ੍ਹਾਂ ਦਾ ਇਕ ਮਾਮਲਾ ਪੰਜਾਬ ਦੀ ਸਭ ਤੋਂ ਹਾਟ ਸੀਟ ਮੰਨੇ ਜਾ ਰਹੇ ਗਿੱਦੜਬਾਹਾ ਦੇ ਵਿਚ ਦੇਖਣ ਨੂੰ ਸਾਹਮਣੇ ਆ ਰਿਹਾ। ਇੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਮੈਦਾਨ ਵਿਚ ਡਟੇ ਹੋਏ ਹਨ। ਜਦ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਸਾਬਕਾ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ। ਦੂਜੇ ਪਾਸੇ ਇਸ ਹਲਕੇ ਵਿਚ ਮਜਬੂਤ ਆਧਾਰ ਰੱਖਣ ਵਾਲੇ ਅਕਾਲੀ ਦਲ ਨੇ ਜਿਮਨੀ ਚੋਣਾਂ ਤੋਂ ਪਾਸਾ ਵੱਟਿਆ ਹੋਇਆ ਤੇ ਭਾਜਪਾ ਨੇ ਸਾਬਕਾ ਵਿਤ ਮੰਤਰੀ ਮਨਪ੍ਰੀਤ ਬਾਦਲ ਨੂੰ ਮੈਦਾਨ ਵਿਚ ਉਤਾਰਿਆ ਹੈ।
ਇਹ ਵੀ ਪੜ੍ਹੋਪੰਜਾਬ ’ਚ ਨਗਰ ਨਿਗਮਾਂ ਤੇ ਕੋਂਸਲਾਂ ਦੀਆਂ ਢਾਈ ਮਹੀਨਿਆਂ ’ਚ ਹੋਣਗੀਆਂ ਚੋਣਾਂ! ਸੁਪਰੀਮ ਕੋਰਟ ਨੇ ਦਿੱਤਾ ਫੈਸਲਾ
ਇਸ ਦੌਰਾਨ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਦਲਵੀਰ ਸਿੰਘ ਗੋਲਡੀ ਦੀ ਅੰਮ੍ਰਿਤਾ ਵੜਿੰਗ ਦੇ ਹੱਕ ਵਿਚ ‘ਇੰਟਰੀ’ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਗੋਲਡੀ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਵੱਲੋਂ ਸੰਗਰੂਰ ਹਲਕੇ ਤੋਂ ਸੁਖਪਲ ਸਿੰਘ ਖ਼ਹਿਰਾ ਨੂੰ ਟਿਕਟ ਦੇਣ ’ਤੇ ਨਰਾਜ਼ ਹੋ ਕੇ ਆਪ ਵਿਚ ਸ਼ਾਮਲ ਹੋ ਗਿਆ ਸੀ। ਹਾਲਾਂਕਿ ਹੁਣ ਚਰਚਾ ਸੀ ਕਿ ਆਪ ਗੋਲਡੀ ਨੂੰ ਮੀਤ ਹੇਅਰ ਦੇ ਲੋਕ ਸਭਾ ਮੈਂਬਰ ਚੁਣੇ ਜਾਣ ਕਾਰਨ ਬਰਨਾਲਾ ਹਲਕੇ ਤੋਂ ਉਪ ਚੋਣ ਲੜਾਏਗੀ ਪ੍ਰੰਤੂ ਇੱਥੇ ਸੱਤਾਧਾਰੀ ਧਿਰ ਵੱਲੋਂ ਐਮ.ਪੀ ਹੇਅਰ ਦੇ ਨਜਦੀਕੀ ਹਰਿੰਦਰ ਸਿੰਘ ਧਾਲੀਵਾਲ ਨੂੰ ਟਿਕਟ ਦਿੱਤੀ ਗਈ ਹੈ।
ਇਹ ਵੀ ਪੜ੍ਹੋਨਿਆਂਇਕ ਕੰਪਲੈਕਸ ਦੀ ਉਸਾਰੀ ’ਚ ਸਰਕਾਰੀ ਫੰਡਾਂ ‘ਚ ਗਬਨ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਠੇਕੇਦਾਰ ਗ੍ਰਿਫ਼ਤਾਰ
ਜਿਸਤੋਂ ਬਾਅਦ ਉਨ੍ਹਾਂ ਕਈ ਨਿੱਜੀ ਚੈਨਲਾਂ ਨਾਲ ਕੀਤੀਆਂ ਇੰਟਰਵਿਊਜ਼ ਵਿਚ ਸਪੱਸ਼ਟ ਕੀਤਾ ਸੀ ਕਿ ਉਹ ਹੁਣ ਕਿਸੇ ਸਿਆਸੀ ਪਾਰਟੀ ਦਾ ਹਿੱਸਾ ਨਹੀਂ। ਹੁਣ ਅਚਾਨਕ ਉਸਦੀਆਂ ਗਿੱਦੜਬਾਹਾ ਹਲਕੇ ’ਚ ਬੀਬੀ ਅੰਮ੍ਰਿਤਾ ਵੜਿੰਗ ਦੇ ਹੱਕ ਵਿਚ ਚੋਣ ਪ੍ਰਚਾਰ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਗੋਲਡੀ ਨੂੰ ਰਾਜਾ ਵੜਿੰਗ ਦੇ ਕਰੀਬੀ ਮੰਨਿਆ ਜਾਂਦਾ ਹੈ। ਚਰਚਾਵਾਂ ਮੁਤਾਬਕ ਗੋਲਡੀ ਜਲਦ ਹੀ ਮੁੜ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੁੱਝ ਦਿਨ ਪਹਿਲਾਂ ਗੋਲਡੀ ਦੀ ਘਰ ਵਾਪਸੀ ਤੋਂ ਸਾਫ਼ ਇੰਨਕਾਰ ਕੀਤਾ ਸੀ ਜਦਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਗੋਲਡੀ ਦੇ ਹੱਕ ਵਿਚ ਹਾਮੀ ਭਰੀ ਸੀ।
Share the post "ਦਲਵੀਰ ਗੋਲਡੀ ਗਿੱਦੜਬਾਹਾ ਹਲਕੇ ਤੋਂ ਕਾਂਗਰਸ ਦੀ ਅੰਮ੍ਰਿਤਾ ਵੜਿੰਗ ਦੇ ਹੱਕ ’ਚ ਡਟਿਆ!"