spot_img

‘ਦਿੱਲੀ ਵਿੱਚ ਪੰਜਾਬ ਸੀਐਮ ਅਵਾਸ ਕਪੂਰਥਲਾ ਹਾਊਸ ‘ਤੇ ਚੋਣ ਕਮਿਸ਼ਨ ਦੇ ਛਾਪੇ ਦੀ ਆਪ’ ਆਗੂਆਂ ਨੇ ਕੀਤੀ ਸਖ਼ਤ ਨਿੰਦਾ

Date:

spot_img

👉ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਭਾਜਪਾ ਦੇ ਇਸ਼ਾਰੇ ‘ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੇ ਹਨ, ਇਹ ਅਤਿ ਨਿੰਦਣਯੋਗ ਹੈ – ਭਗਵੰਤ ਮਾਨ
👉’ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ-ਭਾਜਪਾ ਡਰੀ ਹੋਈ ਹੈ ਅਤੇ ਇਸ ਲਈ ਚੋਣਾ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ
ਚੰਡੀਗੜ੍ਹ, 30 ਜਨਵਰੀ:ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਨੇ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਕਪੂਰਥਲਾ ਹਾਊਸ ‘ਤੇ ਚੋਣ ਕਮਿਸ਼ਨ ਦੇ ਛਾਪੇ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਆਗੂਆਂ ਨੇ ਇਸ ਘਟਨਾ ਦੀ ਸਖ਼ਤ ਆਲੋਚਨਾ ਕੀਤੀ ਅਤੇ ਇਸ ਨੂੰ ਬਦਲੇ ਦੀ ਭਾਵਨਾ ਤੋਂ ਪ੍ਰੇਰਿਤ ਕਾਰਵਾਈ ਕਰਾਰ ਦਿੱਤਾਇਸ ਘਟਨਾ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ, “ਅੱਜ ਦਿੱਲੀ ਪੁਲਿਸ ਦੇ ਨਾਲ ਚੋਣ ਕਮਿਸ਼ਨ ਦੀ ਟੀਮ ਦਿੱਲੀ ਵਿੱਚ ਮੇਰੇ ਘਰ ਕਪੂਰਥਲਾ ਹਾਊਸ ਰੇਡ ਕਰਨ ਪਹੁੰਚੀ ਹੈ।

ਇਹ ਵੀ ਪੜ੍ਹੋ ਚੰਡੀਗੜ੍ਹ ਮੇਅਰ ਚੋਣਾਂ ‘ਤੇ ਹਰਪਾਲ ਚੀਮਾ ਨੇ ਕਿਹਾ- ਭਾਜਪਾ-ਕਾਂਗਰਸ ਦਾ ਅਨੈਤਿਕ ਗਠਜੋੜ ਹੋਇਆ

ਦਿੱਲੀ ‘ਚ ਬੀਜੇਪੀ ਵਾਲੇ ਸ਼ਰ੍ਹੇਆਮ ਪੈਸੇ ਵੰਡ ਰਹੇ ਨੇ ਪਰ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਨੂੰ ਕੁੱਝ ਵੀ ਨਹੀਂ ਦਿਖ ਰਿਹਾ। ਇਨ੍ਹਾਂ ‘ਤੇ ਕੋਈ ਕਾਰਵਾਈ ਨਹੀਂ ਹੋ ਰਹੀ।ਇੱਕ ਤਰੀਕੇ ਨਾਲ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਇਸ਼ਾਰੇ ‘ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੀ ਹੈ, ਜੋਕਿ ਬਹੁਤ ਹੀ ਨਿੰਦਣਯੋਗ ਹੈ”‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਹਾਰ ਤੋਂ ਡਰੀ ਹੋਈ ਹੈ ਅਤੇ ਇਸ ਲਈ ਚੋਣਾਂ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਪਰਵੇਸ਼ ਵਰਮਾ ਲਗਾਤਾਰ ਪੈਸੇ ਵੰਡ ਰਹੇ ਹਨ ਪਰ ਚੋਣ ਕਮਿਸ਼ਨ ਨੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਭਾਜਪਾ ਦੇ ਇਸ਼ਾਰੇ ‘ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਰਵੱਈਆ ਬਹੁਤ ਪੱਖਪਾਤੀ ਹੈ। ਉਹ ਖੁੱਲ੍ਹ ਕੇ ਭਾਜਪਾ ਦਾ ਸਮਰਥਨ ਕਰ ਰਿਹਾ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

ਉਨ੍ਹਾਂ ਨੂੰ ਭਾਜਪਾ ਆਗੂਆਂ ਖ਼ਿਲਾਫ਼ ਕੁਝ ਨਜ਼ਰ ਨਹੀਂ ਆਉਂਦਾ ਜਦੋਂਕਿ ਉਨ੍ਹਾਂ ਦੇ ਆਗੂਆਂ ਖ਼ਿਲਾਫ਼ ਲਗਾਤਾਰ ਪੈਸੇ ਵੰਡਣ ਦੀਆਂ ਖ਼ਬਰਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਪੰਜਾਬੀਆਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਅਰੋੜਾ ਨੇ ਭਾਜਪਾ ਉਮੀਦਵਾਰ ਕੈਲਾਸ਼ ਗਹਿਲੋਤ ਦੀ ਵੀ ਉਦਾਹਰਨ ਦਿੱਤੀ ਕਿ ਕਿਸ ਤਰ੍ਹਾਂ ਉਹ ਆਪਣੇ ਚੋਣ ਦਫ਼ਤਰ ਵਿੱਚ ਲੋਕਾਂ ਨੂੰ ਪੈਸੇ ਵੰਡ ਰਹੇ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ‘ਆਪ’ ਆਗੂਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਗਈ ਸੀ ਪਰ ਜਾਂਚ ਏਜੰਸੀਆਂ ਦੇ ਹੱਥ ਕੁਝ ਨਹੀਂ ਲੱਗਾ। ਇਸ ਵਾਰ ਵੀ ਕੁਝ ਹਾਸਲ ਨਹੀਂ ਹੋਣ ਵਾਲਾ।’ਆਪ’ ਵਿਧਾਇਕ ਜੀਵਨ ਜੋਤ ਕੌਰ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਪੁੱਛਿਆ ਕਿ ਚੋਣ ਕਮਿਸ਼ਨ ਪਰਵੇਸ਼ ਵਰਮਾ ਦੇ ਘਰ ਕਦੋਂ ਛਾਪਾ ਮਾਰੇਗਾ? ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਭਾਜਪਾ ਦੇ ਇਸ਼ਾਰੇ ’ਤੇ ਨੱਚ ਰਿਹਾ ਹੈ। ਇਹ ਬਹੁਤ ਨਿੰਦਣਯੋਗ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

spot_img

Share post:

Popular

More like this
Related

ਰੂਪ ਕੌਰ ਸੰਧੂ ਵਧਾ ਸਕਦੀ ਹੈ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੀਆਂ ਮੁਸ਼ਕਿਲਾਂ!

ਬਹਿਰੀਨ ਵਾਲੀ ਬੀਬੀ ਤੋਂ ਬਾਅਦ ਹੋਰ ਔਰਤਾਂ ਨਾਲ ਅੱਤਿਆਚਾਰ...

Bathinda ‘ਚ ਨਹਿਰ ਡਿੱਗੇ ਮਾਸੂਮ ਭੈਣ-ਭਰਾ ਦੀਆਂ ਲਾਸ਼ਾਂ ਹਫ਼ਤੇ ਬਾਅਦ ਮਿਲੀਆਂ

Bathinda News: Bathinda ‘ਚ ਲੰਘੇ ਮੰਗਲਵਾਰ ਦੀ ਦੇਰ ਸ਼ਾਮ...

LPU ਵਿਵਾਦ; ਪੁਲਿਸ ਵੱਲੋਂ ਘਟਨਾ ਦੀ ਜਾਂਚ ਲਈ SIT ਦਾ ਗਠਨ

ਵਾਕੀ-ਟਾਕੀ ਸੈੱਟਾਂ ਨਾਲ ਫ਼ੜੇ ਗਏ ਨੌਜਵਾਨ ਨਿਕਲੇ ਫ਼ੌਜੀ ਜਵਾਨ Jalandhar...

GMADA ਦਫ਼ਤਰ ਤੋਂ ਬਾਅਦ ਹੁਣ ED ਵੱਲੋਂ ਮੋਹਾਲੀ ਦੀ ਰੀਅਲ ਅਸਟੇਟ ਕੰਪਨੀ ‘ਤੇ Raid

Mohali News : ਪਿਛਲੇ ਕੁੱਝ ਮਹੀਨਿਆਂ ਤੋਂ ਪੰਜਾਬ ਵਿਚ...