Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਜਲੰਧਰ

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ’ਆਪ’ ਆਗੂਆਂ ਨੇ ਜਲੰਧਰ ’ਚ ਕੀਤਾ ਵੱਡਾ ਪ੍ਰਦਰਸ਼ਨ

29 Views

ਆਪ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਤੇ ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ
ਜਲੰਧਰ/ਚੰਡੀਗੜ੍ਹ, 29 ਜੂਨ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਵੱਲੋਂ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਆਗੂਆਂ ਨੇ ਜਲੰਧਰ ਵਿੱਚ ਵਿਸ਼ਾਲ ਪ੍ਰਦਰਸ਼ਨ ਕੀਤਾ। ਉਨ੍ਹਾਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਮੋਦੀ ਸਰਕਾਰ ਦੀ ਤਾਨਾਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕਰਕੇ ਕੇਜਰੀਵਾਲ ਨੂੰ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਧਰਨੇ ਦੌਰਾਨ ‘ਆਪ’ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।ਧਰਨੇ ਵਿੱਚ ਪੰਜਾਬ ਭਰ ਤੋਂ ਆਮ ਆਦਮੀ ਪਾਰਟੀ ਦੇ ਦਰਜਨਾਂ ਵਿਧਾਇਕਾਂ, ਮੰਤਰੀਆਂ, ਸੰਸਦ ਮੈਂਬਰਾਂ, ਪਾਰਟੀ ਅਧਿਕਾਰੀਆਂ, ਚੇਅਰਮੈਨਾਂ ਅਤੇ ਹਜ਼ਾਰਾਂ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ‘ਆਪ’ ਦੇ ਉਮੀਦਵਾਰ ਮਹਿੰਦਰ ਭਗਤ ਨੇ ਵੀ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ।

ਜਲੰਧਰ ’ਚ ਆਪ ਨੂੰ ਮਿਲਿਆ ਵੱਡਾ ਹੁਲਾਰਾ, ਐਸ.ਸੀ ਕਮਿਸ਼ਨ ਦੇ ਮੈਂਬਰ ਸਾਥੀਆਂ ਸਮੇਤ ਹੋਏ ’ਆਪ’ ’ਚ ਸ਼ਾਮਲ

ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਭਾਰਤੀ ਜਨਤਾ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੱਕੋ ਇੱਕ ਮਕਸਦ ਹੈ ਕਿ ਉਹ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਕਿਸੇ ਵੀ ਤਰੀਕੇ ਨਾਲ ਤਬਾਹ ਕਰ ਦੇਵੇ। ਭਾਜਪਾ ਅਰਵਿੰਦ ਕੇਜਰੀਵਾਲ ਦੀ ਇਮਾਨਦਾਰ ਰਾਜਨੀਤੀ ਤੋਂ ਡਰਦੀ ਹੈ। ਇਸ ਲਈ ਸੀਬੀਆਈ ਅਤੇ ਈਡੀ ਨੇ ਅਰਵਿੰਦ ਕੇਜਰੀਵਾਲ ’ਤੇ ਝੂਠੇ ਕੇਸ ਦਰਜ ਕਰਕੇ ਜਾਣਬੁੱਝ ਕੇ ਜੇਲ੍ਹ ਵਿੱਚ ਡੱਕ ਦਿੱਤਾ।ਆਪ ਮੰਤਰੀ ਡਾ. ਬਲਬੀਰ ਸਿੰਘ ਨੇ ਮੋਦੀ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਜਲਦੀ ਤੋਂ ਜਲਦੀ ਰਿਹਾਅ ਕੀਤਾ ਜਾਵੇ ਨਹੀਂ ਤਾਂ ਇਹ ਅੰਦੋਲਨ ਹੋਰ ਤਿੱਖਾ ਹੋ ਜਾਵੇਗਾ।

ਕੇਜ਼ਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ’ਚ ਬਠਿੰਡਾ ਵਿਚ ਕੀਤਾ ਰੋਸ਼ ਪ੍ਰਦਰਸ਼ਨ

ਉਹਨਾਂ ਕਿਹਾ ਕਿ ਭਾਜਪਾ ਨੇ ਇੱਕ ਪਾਸੇ ਬਿਨਾਂ ਸਬੂਤਾਂ ਦੇ ਅਤੇ ਮਨੀ ਟਰੇਲ ਦੇ ਮੌਜੂਦਾ ਮੁੱਖ ਮੰਤਰੀ ਨੂੰ ਜੇਲ ’ਚ ਰੱਖਿਆ ਹੈ, ਜਦਕਿ ਦੂਜੇ ਪਾਸੇ ਕਰਨਾਟਕ ਦੇ ਭਾਜਪਾ ਦੇ ਸਾਬਕਾ ਮੁੱਖ ਮੰਤਰੀ ਵੀ.ਐੱਸ. ਯੇਦੀਯੁਰੱਪਾ ’ਤੇ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ’ਚ ਪੋਸਕੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਪਰ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਕਿਉਂ ਕਿ ਉਹ ਉਨਾਂ ਦੀ ਪਾਰਟੀ ਤੋਂ ਸਨ।ਸੰਗਰੂਰ ਤੋਂ ’ਆਪ’ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਦੀ ਪੂਰੀ ਸੰਭਾਵਨਾ ਸੀ, ਇਸੇ ਲਈ ਸੀ.ਬੀ.ਆਈ. ਨੇ ਜਾਣਬੁੱਝ ਕੇ ਗ੍ਰਿਫਤਾਰ ਕੀਤਾ। ਮੀਤ ਹੇਅਰ ਨੇ ਕਿਹਾ ਕਿ ਦਿੱਲੀ ਵਿੱਚ ਛੇ ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉੱਥੇ ਭਾਜਪਾ ਅੱਜ ਤੱਕ ਅਰਵਿੰਦ ਕੇਜਰੀਵਾਲ ਨੂੰ ਹਰਾ ਨਹੀਂ ਸਕੀ। ਦਿੱਲੀ ਦੇ ਲੋਕਾਂ ਨੇ ਅਰਵਿੰਦ ਕੇਜਰੀਵਾਲ ਨੂੰ ਦੋ ਵਾਰ ਮੁੱਖ ਮੰਤਰੀ ਵਜੋਂ ਇਤਿਹਾਸਕ ਬਹੁਮਤ ਦਿੱਤਾ ਹੈ। ਇਸ ਲਈ ਹੁਣ ਭਾਜਪਾ ਈਡੀ ਅਤੇ ਸੀਬੀਆਈ ਰਾਹੀਂ ਦਿੱਲੀ ਚੋਣਾਂ ਜਿੱਤਣ ਦੀ ਕੋਸ਼ਿਸ਼ ਕਰ ਰਹੀ ਹੈ।

ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ:‘ਸੁੱਕੀਆਂ’ ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ:ਜੋੜਾਮਾਜ਼ਰਾ

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੀ.ਬੀ.ਆਈ ਦੀ ਗ੍ਰਿਫਤਾਰੀ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਭਾਜਪਾ ਜਾਣਬੁੱਝ ਕੇ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਫਸਾਉਣਾ ਚਾਹੁੰਦੀ ਹੈ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਦੇ ਮੌਜੂਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਰੱਖਿਆ ਗਿਆ ਹੈ, ਅਜਿਹਾ ਦੇਸ਼ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਨਹੀਂ ਹੋਇਆ। ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ, ਈਡੀ ਅਤੇ ਸੀਬੀਆਈ ਨੂੰ ’ਆਪ’ ਨੇਤਾਵਾਂ ਤੋਂ ਇੱਕ ਪੈਸਾ ਵੀ ਨਹੀਂ ਲਿਆ। ਸਾਰਾ ਮਾਮਲਾ ਝੂਠਾ ਅਤੇ ਫਰਜ਼ੀ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸੀ.ਬੀ.ਆਈ. ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਈ.ਡੀ ਅਤੇ ਸੀ.ਬੀ.ਆਈ. ਕੋਲ ਅਰਵਿੰਦ ਕੇਜਰੀਵਾਲ ਖਿਲਾਫ ਕੋਈ ਸਬੂਤ ਨਹੀਂ ਹੈ। ਉਨਾਂਂ ਨੂੰ ਇਕ ਸਾਜ਼ਿਸ਼ ਤਹਿਤ ਜਾਣਬੁੱਝ ਕੇ ਜੇਲ੍ਹ ਵਿਚ ਰੱਖਿਆ ਗਿਆ।

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼, 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਇਸ ਦੌਰਾਨ ਚੰਡੀਗੜ੍ਹ ਵਿੱਚ ਵੀ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸੀਬੀਆਈ ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਚੰਡੀਗੜ੍ਹ ਪੁਲੀਸ ਨੇ ਧਰਨੇ ਲਈ ਭਾਜਪਾ ਦਫ਼ਤਰ ਜਾ ਰਹੇ ‘ਆਪ’ ਆਗੂਆਂ ਤੇ ਵਰਕਰਾਂ ਨੂੰ ਰੋਕ ਕੇ ਹਿਰਾਸਤ ਵਿੱਚ ਲੈ ਲਿਆ।ਆਮ ਆਦਮੀ ਪਾਰਟੀ ਚੰਡੀਗੜ੍ਹ ਇਕਾਈ ਨੇ ਟਵੀਟ ਕਰਕੇ ਇਸ ਲਈ ਭਾਜਪਾ ਦੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਮੋਦੀ ਸਰਕਾਰ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਰੱਖਣ ਲਈ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ, ਪਰ ਭਾਜਪਾ ਦੀਆਂ ਸਾਰੀਆਂ ਸਾਜ਼ਿਸ਼ਾਂ ਨਾਕਾਮ ਹੋ ਜਾਣਗੀਆਂ ਅਤੇ ਸੱਚਾਈ ਦੀ ਜਿੱਤ ਹੋਵੇਗੀ।

 

Related posts

‘ਆਪ’ ਦਾ ਨਵਾਂ ਨਾਅਰਾ: ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ-ਭਗਵੰਤ ਮਾਨ ਨੂੰ ਦੇਵਾਂਗੇ ਇੱਕ ਮੌਕਾ

punjabusernewssite

ਚੋਣ ਪ੍ਰਚਾਰ ਦੇ ਆਖ਼ਰੀ ਦਿਨ ਬੀਬੀ ਸੁਰਿੰਦਰ ਕੌਰ ਦੇ ਸਮਰਥਨ ’ਚ ਪੰਜਾਬ ਕਾਂਗਰਸ ਦੇ ਆਗੂਆਂ ਨੇ ਮਾਰਿਆਂ ਹੰਭਲਾ

punjabusernewssite

ਜਲੰਧਰ ਦੇ ਜੰਡਿਆਲਾ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ, 1 ਗੈਂਗਸਟਰ ਜ਼ਖਮੀ, ਹਾਲਾਤ ਨਾਜ਼ੂਕ

punjabusernewssite