ਚੰਡੀਗੜ੍ਹ, 10 ਅਪ੍ਰੈਲ: ਆਮ ਆਦਮੀ ਪਾਰਟੀ ਪੰਜਾਬ ਨੇ ਸੂਬੇ ਵਿੱਚ ਡਰੱਗ ਮਾਫੀਆ ਨੂੰ ਸਥਾਪਤ ਕਰਨ ਅਤੇ ਵਧਣ-ਫੁੱਲਣ ਵਿੱਚ ਮਦਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ’ਤੇ ਤਿੱਖਾ ਹਮਲਾ ਕੀਤਾ ਹੈ। ’ਆਪ’ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਡਰੱਗ ਮਾਫੀਆ ਨੂੰ ਸਰਪ੍ਰਸਤੀ ਦਿੰਦਾ ਸੀ, ਹੁਣ ਉਨ੍ਹਾਂ ਦੇ ਨੇਤਾਵਾਂ ਦੇ ਪੁੱਤਰ ਨਸ਼ਾ (ਚਿਟਾ) ਵੇਚ ਰਹੇ ਹਨ। ਅਕਾਲੀ ਦਲ (ਬਾਦਲ) ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤਰ ਪ੍ਰਕਾਸ਼ ਸਿੰਘ ਲੰਗਾਹ ਸ਼ਿਮਲਾ ਵਿੱਚ ਨਸ਼ਾ ਵੇਚਦਾ ਫੜਿਆ ਗਿਆ ਹੈ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਪ੍ਰਕਾਸ਼ ਲੰਗਾਹ ਅਤੇ ਉਸਦੇ ਦੋਸਤਾਂ ਕੋਲੋਂ 42 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪ੍ਰਕਾਸ਼ ਸਿੰਘ ਲੰਗਾਹ ਨੂੰ ਨਸ਼ਾ ਵੇਚਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ,ਉਸ ਨੂੰ 3 ਮਈ 2021 ਨੂੰ ਵੀ ਪੰਜਾਬ ਪੁਲਿਸ ਨੇ ਡਰੱਗ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ।
ਵੱਡਾ ਭਾਜਪਾ ਆਗੂ ਪੁੱਜਣ ਦੀ ਸੂਹ ’ਤੇ ਕਿਸਾਨਾਂ ਨੇ ਸੰਗਤ ਮੰਡੀ ’ਚ ਚੁੱਕਿਆ ਵਿਰੋਧ ਦਾ ਝੰਡਾ, ਪੁਲਿਸ ਨਾਲ ਤਿੱਖੀ ਝੜਪ
ਬੁੱਧਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ‘ਆਪ’ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ‘‘ਅਸੀਂ ਪਿਛਲੇ ਲੰਮੇ ਸਮੇਂ ਤੋਂ ਇਹ ਕਹਿੰਦੇ ਆ ਰਹੇ ਹਾਂ ਕਿ ਇਹ ਲੋਕ (ਅਕਾਲੀ ਆਗੂ ਅਤੇ ਅਕਾਲੀ-ਭਾਜਪਾ ਸਰਕਾਰ) ਹੀ ਪੰਜਾਬ ਵਿੱਚ ਡਰੱਗ ਮਾਫੀਆ ਨੂੰ ਸਥਾਪਤ ਕਰਨ ਅਤੇ ਵਧਣ-ਫੁੱਲਣ ਦੇ ਸਮਰੱਥ ਹਨ। ਇਨ੍ਹਾਂ ਨੇ ਪੰਜਾਬ ਦੀ ਪਵਿੱਤਰ ਧਰਤੀ ਨੂੰ ਨਸ਼ਿਆਂ ਨਾਲ ਗ੍ਰਸਤ ਕਰ ਦਿੱਤਾ। ਉਨ੍ਹਾਂ ਨੇ ਸਾਡੇ ਰਾਜ ਨੂੰ ਵਿੱਤੀ ਸੰਕਟ ਵੱਲ ਅਤੇ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਿਆ ਅਤੇ ਉਨ੍ਹਾਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ। ’’ ‘ਆਪ’ ਆਗੂ ਨੇ ਕਿਹਾ ਕਿ ਅਕਾਲੀ ਦਲ ਬਾਦਲ ਬੇਸ਼ਰਮ ਹੈ,
MP ਸੰਜੇ ਸਿੰਘ ਨੇ ਭਗਵੰਤ ਮਾਨ ਨੂੰ ਬੇਟੀ ਦੀਆਂ ਦਿੱਤੀਆਂ ਵਧਾਈਆਂ
ਇੱਕ ਪਾਸੇ ਉਹ ‘ਪੰਜਾਬ ਬਚਾਓ ਯਾਤਰਾ’ ਕੱਢ ਰਹੇ ਹਨ ਤੇ ਦੂਜੇ ਪਾਸੇ ਉਸਦੇ ਆਪਣੇ ਹੀ ਲੋਕ ਨਸ਼ਾ ਵੇਚਦੇ ਫੜੇ ਜਾ ਰਹੇ ਹਨ। ਅਕਾਲੀ ਦਲ ਨੇ ਪੰਜਾਬ ਵਿੱਚ ਨਸ਼ਿਆਂ ਦੀਆਂ ਜੜ੍ਹਾਂ ਪੁੱਟ ਦਿੱਤੀਆਂ, ਸਾਨੂੰ ਪੰਜਾਬ ਨੂੰ ਅਕਾਲੀ ਦਲ ਤੋਂ ਬਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਲਈ ਉਹ ਜ਼ਿੰਮੇਵਾਰ ਹਨ। ਉਨ੍ਹਾਂ ਸ਼ਿਮਲਾ ਪੁਲਿਸ ਨੂੰ ਅਪੀਲ ਕੀਤੀ ਕਿ ਇਨ੍ਹਾਂ ਨਸ਼ਾ ਤਸਕਰਾਂ ’ਤੇ ਸਖ਼ਤ ਕਾਰਵਾਈ ਕਰੇ ਅਤੇ ਸਜ਼ਾ ਯਕੀਨੀ ਬਣਾਈ ਜਾਵੇ ੍ਟ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਦੇ ਲੋਕਾਂ ਨੂੰ ਅਜਿਹੇ ਲੀਡਰਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ, ਜਿਨ੍ਹਾਂ ਨੇ ਨਸ਼ਿਆਂ ਰਾਹੀਂ ਬਹੁਤ ਸਾਰੀਆਂ ਜ਼ਿੰਦਗੀਆਂ ਬਰਬਾਦ ਕੀਤੀਆਂ ਹਨ।
Share the post "ਆਪ ਨੇ ਲਗਾਏ ਵੱਡੇ ਦੋਸ਼: ਪਹਿਲਾਂ ਅਕਾਲੀ ਦਲ ਦੇ ਨੇਤਾਵਾਂ ਨੇ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੱਤੀ, ਹੁਣ ਉਨ੍ਹਾਂ ਦੇ ਪੁੱਤਰ ਵੇਚ ਰਹੇ ਹਨ ਨਸ਼ਾ"