Delhi ‘ਚ 10 ਸਾਲਾਂ ਮਾਸੂਮ ਦੀ ਮੌ*ਤ ‘ਤੇ AAP MLA ਜਰਨੈਲ ਸਿੰਘ ਨੇ ਚੁੱਕੇ ਸਵਾਲ

Date:

spot_img

Delhi News: ਬਿਜਲੀ ਦੇ ਖੁੱਲ੍ਹੇ ਡੱਬੇ ਨਾਲ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਵਿਚ ਜਾ ਪਏ 10 ਸਾਲਾ ਮਾਸੂਮ ਆਸ਼ੀਸ਼ ਦੀ ਮੌਤ ‘ਤੇ ਆਪ ਵਿਧਾਇਕ ਜਰਨੈਲ ਸਿੰਘ ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਮਾਸੂਮ ਦਾ ਕੀ ਕਸੂਰ ਸੀ, ਜਿਸਦੀ ਮੌਤ ਹੋ ਗਈ? ਇੱਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਉਹ ਬੱਚਾ, ਜੋ ਕੱਲ੍ਹ ਆਪਣੇ ਪਰਿਵਾਰ ਨਾਲ ਹੱਸ ਰਿਹਾ ਸੀ ਅਤੇ ਖੇਡ ਰਿਹਾ ਸੀ, ਅੱਜ ਬਿਜਲੀ ਵਿਭਾਗ ਦੀ ਲਾਪਰਵਾਹੀ ਕਾਰਨ ਖੁੱਲ੍ਹੇ ਬਿਜਲੀ ਦੇ ਡੱਬੇ ਨਾਲ ਕਰੰਟ ਲੱਗਣ ਨਾਲ ਆਪਣੀ ਜਾਨ ਗੁਆ ​​ਬੈਠਾ। ਉਸ ਪਰਿਵਾਰ ਅਤੇ ਉਨ੍ਹਾਂ ਦੀ ਟੁੱਟੀ ਹੋਈ ਦੁਨੀਆਂ ਦਾ ਦਰਦ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੈ।

ਇਹ ਵੀ ਪੜ੍ਹੋ 👉ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਵਿਧਾਇਕ ਜਰਨੈਲ ਸਿਘ ਨੇ ਦਿੱਲੀ ਦੀ ਭਾਜਪਾ ਸਰਕਾਰ ਨੂੰ ਲੰਮੇ ਹੱਥੀ ਲੈਂਦਿਆਂ ਪੁੱਛਿਆ, ‘‘ਦਿੱਲੀ ਦੇ ਲੋਕਾਂ ਨੂੰ ਆਪਣੀ ਜਾਨ ਦੇ ਨਾਲ ਅਜਿਹੀ ਲਾਪਰਵਾਹੀ ਦੀ ਕੀਮਤ ਕਦੋਂ ਤੱਕ ਚੁਕਾਉਣੀ ਪਵੇਗੀ?” ਮੁੱਖ ਮੰਤਰੀ ਰੇਖਾ ਗੁਪਤਾ ਨੂੰ ਇਸ ਮਾਸੂਮ ਦੀ ਮੌਤ ਲਈ ਜਵਾਬਦੇਹੀ ਤੈਅ ਕਰਨ ਦੀ ਅਪੀਲ ਕਰਦਿਆਂ ਆਪ ਵਿਧਾਇਕ ਨੇ ਮੰਗ ਕੀਤੀ ਕਿ, ‘‘ ਭਾਵੇਂ ਜ਼ਿੰਮੇਵਾਰੀ ਬਿਜਲੀ ਮੰਤਰੀ, ਬਿਜਲੀ ਵਿਭਾਗ ਦੇ ਅਧਿਕਾਰੀਆਂ ਜਾਂ ਸਬੰਧਤ ਕਰਮਚਾਰੀਆਂ ਦੀ ਹੈ, ਦੋਸ਼ੀਆਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।” ਉਨ੍ਹਾਂ ਕਿਹਾ ਕਿ ਆਸ਼ੀਸ਼ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਕਿਸੇ ਹੋਰ ਪਰਿਵਾਰ ਦੀ ਰੋਸ਼ਨੀ ਇਸ ਤਰ੍ਹਾਂ ਬੁਝਣੀ ਨਹੀਂ ਚਾਹੀਦੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

👉ਪੁਲਿਸ ਟੀਮਾਂ ਨੇ 189 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ...