AAP MLA Kuldeep Dhaliwal ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ, ਉੱਜ ਨਦੀ ‘ਤੇ ਬੰਨ੍ਹ ਬਣਾਉਣ ਦੀ ਚੁੱਕੀ ਮੰਗ

Date:

spot_img

👉ਸਰਹੱਦੀ ਜ਼ਿਲ੍ਹਿਆਂ ਅਜਨਾਲਾ, ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪੱਕੇ ਹੱਲ ਲਈ ਧਾਲੀਵਾਲ ਨੇ ਉਪ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
👉ਹੜ੍ਹਾਂ ਕਾਰਨ ਸਰਹੱਦ ‘ਤੇ ਤਾਇਨਾਤ ਬੀਐੱਸਐੱਫ ਅਤੇ ਫੌਜ ਦੇ ਜਵਾਨਾਂ ਦਾ ਸੰਪਰਕ ਮਾਰਗ ਟੁੱਟ ਜਾਂਦਾ ਹੈ, ਇਹ ਦੇਸ਼ ਦੀ ਸੁਰੱਖਿਆ ਦੇ ਲਿਹਾਜ਼ ਨਾਲ ਚਿੰਤਾ ਦਾ ਵਿਸ਼ਾ: ਧਾਲੀਵਾਲ
👉ਧਾਲੀਵਾਲ ਨੇ ਉੱਜ ਨਦੀ ‘ਤੇ ਬੰਨ੍ਹ ਪ੍ਰੋਜੈਕਟ ਲਈ ਵਿਸਥਾਰਤ ਰਿਪੋਰਟ ਤਿਆਰ ਕਰਨ ਦੀ ਵੀ ਰੱਖੀ ਮੰਗ, ਕਿਹਾ- ਬੰਨ੍ਹ ਬਣਨ ਨਾਲ ਬਿਜਲੀ ਉਤਪਾਦਨ ਅਤੇ ਟੂਰਿਜ਼ਮ ਨੂੰ ਮਿਲੇਗਾ ਹੁਲਾਰਾ

Jammu News: AAP (ਆਮ ਆਦਮੀ ਪਾਰਟੀ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਖਾਸ ਕਰਕੇ ਅਜਨਾਲਾ ਸਬ-ਡਿਵੀਜ਼ਨ ਵਿੱਚ ਮਾਨਸੂਨ ਦੌਰਾਨ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਇੱਕ ਮੰਗ ਪੱਤਰ ਸੌਂਪਿਆ। ਮੁਲਾਕਾਤ ਦੌਰਾਨ ਵਿਧਾਇਕ ਧਾਲੀਵਾਲ ਨੇ ਉੱਜ ਨਦੀ ‘ਤੇ ਡੈਮ ਦੇ ਨਿਰਮਾਣ ਦੀ ਜ਼ੋਰਦਾਰ ਮੰਗ ਰੱਖੀ, ਜਿਸ ਨਾਲ ਨਦੀ ਦੇ ਪਾਣੀ ਦੇ ਵਹਾਅ ਨੂੰ ਨਿਯੰਤਰਿਤ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਵਾਰ-ਵਾਰ ਆਉਂਦੇ ਹੜ੍ਹਾਂ ਦੀ ਤਬਾਹੀ ਤੋਂ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ 👉ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ

ਉਪ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉੱਜ ਨਦੀ ਦੇ ਹੇਠਲੇ ਖੇਤਰ ਵਿੱਚ ਸਥਿਤ ਹੋਣ ਕਰਕੇ ਮਾਨਸੂਨ ਦੇ ਦਿਨਾਂ ਵਿੱਚ ਅਚਾਨਕ ਪਾਣੀ ਦਾ ਪੱਧਰ ਵਧਣ ਅਤੇ ਭਾਰੀ ਬਾਰਿਸ਼ ਕਾਰਨ ਅਜਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਭਾਰੀ ਤਬਾਹੀ ਦਾ ਸਾਹਮਣਾ ਕਰਨਾ ਪੈਂਦਾ ਹੈ।ਸਾਲ 1988 ਤੋਂ ਬਾਅਦ 2023, 2025 ਅਤੇ ਇਸੇ ਸਾਲ 2026 ਵਿੱਚ ਆਏ ਅਣਸੁਖਾਵੇਂ ਹੜ੍ਹਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਹੜ੍ਹਾਂ ਦੇ ਪਾਣੀ ਨਾਲ ਖੇਤੀਬਾੜੀ ਯੋਗ ਜ਼ਮੀਨ ਜਲ-ਥਲ ਹੋ ਜਾਂਦੀ ਹੈ, ਫਸਲਾਂ ਤਬਾਹ ਹੋ ਜਾਂਦੀਆਂ ਹਨ ਅਤੇ ਸੜਕਾਂ, ਸਕੂਲ, ਹਸਪਤਾਲ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਗੰਭੀਰ ਨੁਕਸਾਨ ਪਹੁੰਚਦਾ ਹੈ। ਇਸ ਤੋਂ ਇਲਾਵਾ, ਸਰਹੱਦ ‘ਤੇ ਤਾਇਨਾਤ ਬੀਐੱਸਐੱਫ ਅਤੇ ਫੌਜ ਦੇ ਜਵਾਨਾਂ ਦਾ ਸੰਪਰਕ ਮਾਰਗ ਟੁੱਟ ਜਾਂਦਾ ਹੈ, ਜੋ ਕਿ ਦੇਸ਼ ਦੀ ਸੁਰੱਖਿਆ ਦੇ ਲਹਾਜ਼ ਨਾਲ ਵੀ ਚਿੰਤਾ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ 👉ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ

ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਰਾਜ ਸਰਕਾਰ ਹਰ ਸਾਲ ਐਮਰਜੈਂਸੀ ਹੜ੍ਹ ਰਾਹਤ, ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਡਰੇਨੇਜ ਸਿਸਟਮ ਸੁਧਾਰਨ ‘ਤੇ ਭਾਰੀ ਫੰਡ ਖਰਚ ਕਰਦੀ ਹੈ, ਪਰ ਇਹ ਉਪਾਅ ਕੇਵਲ ਅਸਥਾਈ ਹਨ। ਇਸ ਗੰਭੀਰ ਸਮੱਸਿਆ ਦਾ ਸਥਾਈ ਹੱਲ ਉਦੋਂ ਹੀ ਸੰਭਵ ਹੈ ਜਦੋਂ ਉੱਜ ਨਦੀ ‘ਤੇ ਡੈਮ ਬਣਾ ਕੇ ਪਾਣੀ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇ।ਵਿਧਾਇਕ ਧਾਲੀਵਾਲ ਨੇ ਉਪ ਰਾਜਪਾਲ ਮਨੋਜ ਸਿਨਹਾ ਨੂੰ ਅਪੀਲ ਕੀਤੀ ਕਿ ਉਹ ਇਸ ਬਹੁਤ ਹੀ ਮਹੱਤਵਪੂਰਨ ਮੁੱਦੇ ਨੂੰ ਪ੍ਰਧਾਨ ਮੰਤਰੀ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਕੋਲ ਉਠਾਉਣ। ਉਨ੍ਹਾਂ ਮੰਗ ਕੀਤੀ ਕਿ ਤਕਨੀਕੀ ਤੌਰ ‘ਤੇ ਢੁਕਵੀਂ ਜਗ੍ਹਾ ‘ਤੇ ਡੈਮ ਦੇ ਨਿਰਮਾਣ ਲਈ ਇੱਕ ਵਿਸਥਾਰਤ ਪ੍ਰੋਜੈਕਟ ਰਿਪੋਰਟ (ਡੀਪੀਆਰ) ਅਤੇ ਫੀਜ਼ੀਬਿਲਟੀ ਸਟੱਡੀ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਨਾ ਕੇਵਲ ਹੜ੍ਹਾਂ ‘ਤੇ ਕਾਬੂ ਪਾਇਆ ਜਾ ਸਕੇਗਾ ਅਤੇ ਮਾਨਸੂਨ ਦਾ ਵਾਧੂ ਪਾਣੀ ਸਟੋਰ ਕੀਤਾ ਜਾ ਸਕੇਗਾ, ਸਗੋਂ ਜਲ-ਬਿਜਲੀ ਉਤਪਾਦਨ, ਟੂਰਿਜ਼ਮ ਅਤੇ ਸਥਾਨਕ ਆਰਥਿਕਤਾ ਨੂੰ ਵੀ ਹੁਲਾਰਾ ਮਿਲੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini ने सिंगापुर में SING फोरम में शिरकत की

👉हरियाणा को भारत की इनोवेशन कैपिटल बनाने और सिंगापुर...

ਚੰਡੀਗੜ੍ਹ ’ਚ ਲੱਗਣ ਜਾ ਰਿਹਾ ਮੁੜ ਤੋਂ iPhone ਦਾ ਲੰਗਰ!

ਇਸ ਵੇਲੇ ਦੀ ਵੱਡੀ ਤੇ ਦਿਲਚਸਪ ਖ਼ਬਰ ਸਾਹਮਣੇ ਆ...

ਇਨ੍ਹਾਂ ਗਲਤੀਆਂ ਕਾਰਨ ਬੈਂਕ ਕਰ ਸਕਦਾ ਹੈ ਲੋਨ ਰੱਦ

ਕਾਰੋਬਾਰ ਸ਼ੁਰੂ ਕਰਨ ਦਾ ਸੁਪਨਾ ਹੋਵੇ ਜਾਂ ਚੱਲਦੇ ਕਾਰੋਬਾਰ...