AAP MLA Kuldeep Singh Dhaliwal ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਜ ਨਦੀ ‘ਤੇ ਡੈਮ ਬਣਾਉਣ ਦੀ ਕੀਤੀ ਮੰਗ

Date:

spot_img

👉ਹਰ ਸਾਲ ਰਾਵੀ ਅਤੇ ਉਜ ਦੇ ਪਾਣੀ ਨਾਲ ਅਜਨਾਲਾ ਵਿੱਚ ਹੁੰਦੀ ਹੈ ਤਬਾਹੀ, ਕੇਂਦਰ ਜਲਦ ਤੋਂ ਜਲਦ ਪੂਰਾ ਕਰੇ ਉਜ ਡੈਮ ਦਾ ਨਿਰਮਾਣ: ਕੁਲਦੀਪ ਸਿੰਘ ਧਾਲੀਵਾਲ
👉ਰਾਜਪਾਲ ਨੇ ਵਫ਼ਦ ਦੀ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਮੁਲਾਕਾਤ ਕਰਵਾਉਣ ਅਤੇ ਮਾਮਲੇ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ: ਕੁਲਦੀਪ ਸਿੰਘ ਧਾਲੀਵਾਲ
👉ਪ੍ਰਧਾਨ ਮੰਤਰੀ ਵੱਲੋਂ ਐਲਾਨੀ 1,600 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਹਾਲੇ ਤੱਕ ਨਹੀਂ ਮਿਲੀ: ਕੁਲਦੀਪ ਸਿੰਘ ਧਾਲੀਵਾਲ

Chandigarh News: AAP MLA Kuldeep Singh Dhaliwal; ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵਫ਼ਦ ਨਾਲ ਖੇਤਰ ਨੂੰ ਹਰ ਸਾਲ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਇਲਾਕੇ ਦੇ ਸਥਾਈ ਵਿਕਾਸ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਅਜਨਾਲਾ ਹਲਕੇ ਦੇ ਸਰਪੰਚ, ਚੇਅਰਮੈਨ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।ਮੰਗਲਵਾਰ ਨੂੰ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਅੱਗੇ ਅਜਨਾਲਾ ਦੇ ਲੋਕਾਂ ਦਾ ਦਰਦ ਰੱਖਿਆ ਹੈ। ਹਰ ਸਾਲ ਰਾਵੀ ਅਤੇ ਉੱਜ ਦਰਿਆ ਦੇ ਪਾਣੀ ਕਾਰਨ ਉਨ੍ਹਾਂ ਦਾ ਇਲਾਕਾ ਪੂਰੀ ਤਰ੍ਹਾਂ ਜਲਥਲ ਹੋ ਜਾਂਦਾ ਹੈ। ਜੰਮੂ-ਕਸ਼ਮੀਰ ਤੋਂ ਆਉਂਦਾ ਉੱਜ ਦਰਿਆ ਦਾ ਪਾਣੀ ਪਠਾਨਕੋਟ, ਸੁਜਾਨਪੁਰ, ਦੀਨਾਨਗਰ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ ਤੋਂ ਹੁੰਦਾ ਹੋਇਆ ਅੰਤ ਵਿੱਚ ਅਜਨਾਲਾ ਵਿੱਚ ਭਾਰੀ ਤਬਾਹੀ ਮਚਾਉਂਦਾ ਹੈ ਅਤੇ ਫਿਰ ਪਾਕਿਸਤਾਨ ਚਲਾ ਜਾਂਦਾ ਹੈ। ਇਸ ਕਾਰਨ ਹਰ ਸਾਲ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋ ਜਾਂਦੀਆਂ ਹਨ, ਸੜਕਾਂ ਟੁੱਟ ਜਾਂਦੀਆਂ ਹਨ, ਸਕੂਲ ਢਹਿ ਜਾਂਦੇ ਹਨ ਅਤੇ ਉਪਜਾਊ ਜ਼ਮੀਨਾਂ ਰੁੜ੍ਹ ਜਾਂਦੀਆਂ ਹਨ। ਹੜ੍ਹਾਂ ਦੇ ਇਸ ਲਗਾਤਾਰ ਖ਼ਤਰੇ ਕਾਰਨ ਖੇਤਰ ਵਿੱਚ ਕੋਈ ਉਦਯੋਗ ਲਗਾਉਣ ਲਈ ਵੀ ਤਿਆਰ ਨਹੀਂ ਹੁੰਦਾ।

ਇਹ ਵੀ ਪੜ੍ਹੋ 👉ਸੰਗਰੂਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ: ਸੀਨੀਅਰ ਆਗੂ ਅਤੇ ਪ੍ਰਮੁੱਖ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਵਿਧਾਇਕ ਧਾਲੀਵਾਲ ਨੇ ਰਾਜਪਾਲ ਦਾ ਧਿਆਨ ਕੇਂਦਰ ਸਰਕਾਰ ਦੀ ਉੱਜ ਦਰਿਆ ‘ਤੇ ਡੈਮ ਬਣਾਉਣ ਦੀ ਉਸ ਯੋਜਨਾ ਵੱਲ ਦਿਵਾਇਆ ਜੋ ਪਿਛਲੇ 10-12 ਸਾਲਾਂ ਤੋਂ ਲਟਕ ਰਹੀ ਹੈ। ਉਨ੍ਹਾਂ ਨੇ ਰਾਜਪਾਲ ਤੋਂ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਅਤੇ ਕੇਂਦਰੀ ਜਲ ਸ਼ਕਤੀ ਮੰਤਰਾਲੇ ਅੱਗੇ ਇਸ ਮੁੱਦੇ ਨੂੰ ਮਜ਼ਬੂਤੀ ਨਾਲ ਚੁੱਕਣ ਤਾਂ ਜੋ ਜਲਦ ਤੋਂ ਜਲਦ ਡੈਮ ਦਾ ਨਿਰਮਾਣ ਪੂਰਾ ਹੋ ਸਕੇ। ਇਸ ਡੈਮ ਦੇ ਬਣਨ ਨਾਲ ਹੜ੍ਹਾਂ ‘ਤੇ ਕੰਟਰੋਲ ਹੋਵੇਗਾ, ਬਿਜਲੀ ਦਾ ਉਤਪਾਦਨ ਹੋਵੇਗਾ, ਸਿੰਚਾਈ ਲਈ ਨਹਿਰਾਂ ਨਿਕਲਣਗੀਆਂ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ‘ਵਿਕਸਿਤ ਭਾਰਤ’ ਦਾ ਸੁਪਨਾ ਪੂਰਾ ਕਰਨਾ ਚਾਹੁੰਦੀ ਹੈ, ਤਾਂ ਉਸ ਨੂੰ ਵੱਡੇ ਸ਼ਹਿਰਾਂ ਦੇ ਨਾਲ-ਨਾਲ ਸਰਹੱਦੀ ਖੇਤਰਾਂ ਦੇ ਵਿਕਾਸ ‘ਤੇ ਵੀ ਧਿਆਨ ਦੇਣਾ ਹੋਵੇਗਾ। ਜੇਕਰ ਬਾਰਡਰ ਦੇ ਇਲਾਕੇ ਇਸੇ ਤਰ੍ਹਾਂ ਅਣਗੌਲੇ ਰਹੇ, ਤਾਂ ਦੇਸ਼ ਦਾ ਪੂਰਾ ਵਿਕਾਸ ਅਧੂਰਾ ਰਹੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿਛਲੀ ਵਾਰ ਪ੍ਰਧਾਨ ਮੰਤਰੀ ਵੱਲੋਂ ਐਲਾਨੇ ਗਏ 1600 ਕਰੋੜ ਰੁਪਏ ਦੇ ਮੁਆਵਜ਼ੇ ਦੇ ਅਜੇ ਤੱਕ ਨਾ ਮਿਲਣ ਦਾ ਮੁੱਦਾ ਵੀ ਚੁੱਕਿਆ।ਉਨ੍ਹਾਂ ਦੱਸਿਆ ਕਿ ਰਾਜਪਾਲ ਨੇ ਵਫ਼ਦ ਦੀਆਂ ਮੰਗਾਂ ਨੂੰ ਧਿਆਨਪੂਰਵਕ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਹ ਜਲਦ ਹੀ ਵਫ਼ਦ ਨੂੰ ਨਾਲ ਲੈ ਕੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਤੈਅ ਕਰਨਗੇ ਅਤੇ ਇਸ ਸਮੱਸਿਆ ਦਾ ਹੱਲ ਕਰਵਾਉਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...