AAP MLA ਕੁਲਦੀਪ ਸਿੰਘ ਧਾਲੀਵਾਲ ਅੱਜ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਕਰਨਗੇ ਮੁਲਾਕਾਤ, ਜਾਣੋਂ ਮਾਮਲਾ

Date:

spot_img

Punjab News: ਪੰਜਾਬ ਵਿੱਚ ਹੜਾਂ ਦੇ ਮੁੱਦੇ ‘ਤੇ ਪਿਛਲੇ ਕਈ ਦਿਨਾਂ ਤੋਂ ਸਰਗਰਮ ਦਿਖਾਈ ਦੇ ਰਹੇ ਆਮ ਆਦਮੀ ਪਾਰਟੀ ਦੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਵੀਰਵਾਰ ਸ਼ਾਮ 5:30 ਵਜੇ ਜੰਮੂ-ਕਸ਼ਮੀਰ ਦੇ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। 12 ਮੈਂਬਰੀ ਕਿਸਾਨਾਂ ਦੇ ਵਫ਼ਦ ਨਾਲ ਜੰਮੂ ਜਾ ਰਹੇ ਵਿਧਾਇਕ ਧਾਲੀਵਾਲ ਵੱਲੋਂ ਇਸ ਮੁਲਾਕਾਤ ਦੌਰਾਨ ਰਾਜਪਾਲ ਸ਼੍ਰੀ ਸਿਨਹਾ ਨਾਲ ਉੱਜ ਦਰਿਆ ਉੱਤੇ ਡੈਮ ਬਣਾਉਣ ਦਾ ਮੁੱਦਾ ਚੁੱਕਣਗੇ।

ਇਹ ਵੀ ਪੜ੍ਹੋ 👉‘War on drugs’; Fazilka Police ਨੇ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਇਸਦੀ ਪੁਸ਼ਟੀ ਖੁਦ ਇੱਕ ਸੋਸ਼ਲ ਮੀਡੀਆ ‘ਤੇ ਪਾਈ ਵੀਡੀਓ ਰਾਹੀਂ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਉੱਜ ਦਰਿਆ ਦਾ ਪਾਣੀ ਸਿੱਧਾ ਰਾਵੀ ਵਿੱਚ ਆਉਣ ਕਾਰਨ ਹਰ ਸਾਲ ਮਾਝਾ ਖੇਤਰ ਵਿੱਚ ਫਸਲਾਂ ਦਾ ਭਾਰੀ ਨੁਕਸਾਨ ਕਰਦਾ ਹੈ ਤੇ ਇਹ ਡੈਮ ਜੰਮੂ ਇਲਾਕੇ ਵਿਚ ਬਣਾਇਆ ਜਾਣਾ ਹੈ, ਜਿਸਦੇ ਚੱਲਦੇ ਇਹ ਮੁਲਾਕਾਤ ਕੀਤੀ ਜਾ ਰਹੀ ਹੈ। ਦਸਣਾ ਬਣਦਾ ਹੈ ਕਿ ਕੁਲਦੀਪ ਸਿੰਘ ਧਾਲੀਵਾਲ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿਚ ਇਹ ਮੁੱਦਾ ਚੁੱਕਣ ਤੋਂ ਇਲਾਵਾ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੂੰ ਵੀ ਮਿਲਕੇ ਮੰਗ ਪੱਤਰ ਦੇ ਚੁੱਕੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related