ਸ੍ਰੀ ਮੁਕਤਸਰ ਸਾਹਿਬ, 25 ਜਨਵਰੀ: ਸ਼ਨੀਵਾਰ ਸਵੇਰੇ ਬਠਿੰਡਾ- ਸ੍ਰੀ ਮੁਕਤਸਰ ਸਾਹਿਬ ਰੋਡ ‘ਤੇ ਵਾਪਰੇ ਇੱਕ ਦਰਦਨਾਕ ਹਾਦਸੇ ਦੇ ਵਿੱਚ ਇੱਕ ਔਰਤ ਦੀ ਮੌਤ ਹੋਣ ਅਤੇ ਤਿੰਨ ਜਣਿਆਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਇਹ ਘਟਨਾ ਇੱਕ ਤੇਜ਼ ਰਫਤਾਰ ਦੇ ਖੜੇ ਟਰੱਕ ਵਿੱਚ ਵੱਜਣ ਕਾਰਨ ਵਾਪਰੀ ਦੱਸੀ ਜਾ ਰਹੀ ਹੈ। ਇਹ ਹਾਦਸਾ ਇੰਨਾਂ ਭਿਆਨਕ ਸੀ ਕਿ ਵਰਨਾ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ।
ਇਹ ਵੀ ਪੜ੍ਹੋ ਫ਼ਗਵਾੜਾ ਨੂੰ ਅੱਜ ਮਿਲੇਗਾ ਮੇਅਰ ਤੇ ਅੰਮ੍ਰਿਤਸਰ ’ਚ ਚੋਣ 27 ਨੂੰ, ਕਾਂਗਰਸ ਤੇ ਆਪ ’ਚ ਸਖ਼ਤ ਮੁਕਾਬਲਾ
ਮਿਰਤਕ ਔਰਤ ਦੀ ਪਹਿਚਾਣ ਮਮਤਾ ਰਾਣੀ ਵਜੋਂ ਹੋਈ ਹੈ ਜੋ ਕਿ ਜਲਾਲਾਬਾਦ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਦੀ ਰਿਸ਼ਤੇਦਾਰੀ ਵਿੱਚੋਂ ਭੈਣ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦਾ ਪਤਾ ਲੱਗਦਾ ਸੀ ਪੁਲਿਸ ਮੌਕੇ ‘ਤੇ ਪੁੱਜ ਗਈ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite