Site icon Punjabi Khabarsaar

ਆਪ ਐਮਪੀ ਮਲਵਿੰਦਰ ਕੰਗ ਨੇ ਸ਼ੇਰ ਸਿੰਘ ਘੁਬਾਇਆ ਦੇ ਬਿਆਨ ਦੀ ਕੀਤੀ ਨਿੰਦਾ,ਕਿਹਾ,ਜਨਤਾ ਨੂੰ ਧਮਕਾਉਣਾ ਗੈਰ-ਜਮਹੂਰੀ

27 Views

ਚੰਡੀਗੜ੍ਹ, 14 ਜੂਨ: ਆਮ ਆਦਮੀ ਪਾਰਟੀ ਪੰਜਾਬ ਨੇ ਕਾਂਗਰਸ ਦੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦੇ ਬਿਆਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਦੱਸ ਦੇਈਏ ਕਿ ਘੁਬਾਇਆ ਨੇ ਇੱਕ ਮੀਟਿੰਗ ਦੌਰਾਨ ਇਹ ਗੱਲ ਕਹੀ ਸੀ ਕਿ ਮੈਨੂੰ ਪਤਾ ਹੈ ਕਿ ਕਿਸ ਨੇ ਕਾਂਗਰਸ ਨੂੰ ਵੋਟ ਪਾਈ ਹੈ ਅਤੇ ਕਿਸ ਨੇ ਨਹੀਂ। ਉਨ੍ਹਾਂ ਕਿਹਾ ਕਿ ਉਹ ਸਭ ਤੋਂ ਪਹਿਲਾਂ ਆਪਣੇ ਵੋਟਰਾਂ ਅਤੇ ਵਰਕਰਾਂ ਲਈ ਕੰਮ ਕਰਨਗੇ। ਇਸ ਬਿਆਨ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਪੰਜਾਬ ’ਚ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਘੁਬਾਇਆ ਦਾ ਬਿਆਨ ਸਿੱਧੇ ਤੌਰ ’ਤੇ ਜਨਤਾ ਨੂੰ ਧਮਕੀ ਦੇਣ ਵਾਲਾ ਹੈ।

ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ:ਗੁਰਮੀਤ ਸਿੰਘ ਖੁੱਡੀਆਂ

ਉਨ੍ਹਾਂ ਦਾ ਬਿਆਨ ਪੂਰੀ ਤਰ੍ਹਾਂ ਗੈਰ-ਜਮਹੂਰੀ ਹੈ।ਮਲਵਿੰਦਰ ਕੰਗ ਨੇ ਕਿਹਾ ਕਿ ਸਾਡੇ ਦੇਸ਼ ਦਾ ਸੰਵਿਧਾਨ ਲੋਕਾਂ ਨੂੰ ਆਪਣੀ ਪਸੰਦ ਦੇ ਉਮੀਦਵਾਰ ਦੀ ਚੋਣ ਕਰਨ ਦਾ ਅਧਿਕਾਰ ਦਿੰਦਾ ਹੈ। ਸ਼ੇਰ ਸਿੰਘ ਘੁਬਾਇਆ ਜਲਦੀ ਹੀ ਸੰਵਿਧਾਨ ਦੀ ਸਹੁੰ ਚੁੱਕਣਗੇ, ਪਰੰਤੂ ਉਨ੍ਹਾਂ ਦੇ ਬਿਆਨਾਂ ਤੋਂ ਸਾਫ਼ ਹੁੰਦਾ ਹੈ ਕਿ ਉਹ ਸੰਵਿਧਾਨ ਦਾ ਸਤਿਕਾਰ ਨਹੀਂ ਕਰਦੇ ਅਤੇ ਨਾ ਹੀ ਉਨ੍ਹਾਂ ਨੂੰ ਸੰਵਿਧਾਨ ਦੇ ਮੂਲ ਸਿਧਾਂਤਾਂ ਵਿੱਚ ਕੋਈ ਭਰੋਸਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕ ਸਭਾ ਦੀ 7 ਸੀਟਾਂ ਜਿੱਤਣ ਤੋਂ ਬਾਅਦ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਹੰਕਾਰ ਹੋ ਗਿਆ ਹੈ। ਕੰਗ ਨੇ ਕਾਂਗਰਸ ਪਾਰਟੀ ਨੂੰ ਘੁਬਾਇਆ ਦੇ ਬਿਆਨ ’ਤੇ ਸਪੱਸ਼ਟੀਕਰਨ ਦੇਣ ਅਤੇ ਪੰਜਾਬ ਕਾਂਗਰਸ ਪ੍ਰਧਾਨ ਨੂੰ ਇਸ ਲਈ ਜਨਤਾ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ।

 

Exit mobile version