WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

’ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ’ਚ ਪੰਜਾਬ ਦੇ ਬਕਾਇਆ ਹਜ਼ਾਰਾਂ ਕਰੋੜਾਂ ਰੁਪਏ ਜਾਰੀ ਕਰਨ ਦੀ ਕੀਤੀ ਮੰਗ

ਨਵੀਂ ਦਿੱਲੀ, 31 ਜੁਲਾਈ: ਪੰਜਾਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਰੋਕੇ ਹੋਏ ਵਿਕਾਸ ਕਾਰਜਾਂ ਦੇ ਹਜ਼ਾਰਾਂ ਕਰੋੜ ਰੁਪਏ ਦੇ ਰੋਕੇ ਫ਼ੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ’ਆਪ’ ਸਾਂਸਦ ਨੇ 5,600 ਕਰੋੜ ਰੁਪਏ ਪੇਂਡੂ ਵਿਕਾਸ ਫ਼ੰਡ (ਆਰਡੀਐਫ਼), 1,100 ਕਰੋੜ ਮੰਡੀ ਵਿਕਾਸ ਫ਼ੰਡ, ਰਾਸ਼ਟਰੀ ਸਿਹਤ ਮਿਸ਼ਨ ਫ਼ੰਡ ਲਈ 1,100 ਕਰੋੜ, ’ ਸਮਗਰ ਸਿੱਖਿਆ ਅਭਿਆਨ’ ਲਈ180 ਕਰੋੜ, ਅਤੇ ਵਿਸ਼ੇਸ਼ ਪੂੰਜੀ ਸਹਾਇਤਾ ਲਈ 1,800 ਕਰੋੜ ਦੇ ਮਾਮਲੇ ਨੂੰ ਉਜਾਗਰ ਕੀਤਾ। ਦੇਸ਼ ਦੀ ਤਰੱਕੀ ਵਿੱਚ ਪੰਜਾਬ ਦੀ ਅਹਿਮ ਭੂਮਿਕਾ ਅਤੇ ਇਸ ਦੇ ਕਿਸਾਨਾਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦੇ ਹੋਏ ਕੇਂਦਰ ਵੱਲੋਂ ਪੂੰਜੀ ਸਹਾਇਤਾ ਰੋਕ ਦਿੱਤੀ ਗਈ ਹੈ। ਰਾਘਵ ਚੱਢਾ ਨੇ 3 ਕਰੋੜ ਪੰਜਾਬੀਆਂ ਦੀ ਤਰਫ਼ੋਂ ਫ਼ੰਡ ਜਾਰੀ ਕਰਨ ਦੀ ਅਪੀਲ ਕਰਦਿਆਂ ਵਿਕਾਸ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੀ ਫ਼ੌਰੀ ਲੋੜ ’ਤੇ ਜ਼ੋਰ ਦਿੱਤਾ।

ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ ’ਤੇ ਚੱਲ ਰਹੇ ਹਾਂ: ਮੁੱਖ ਮੰਤਰੀ

‘ਆਪ’ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਵਿੱਚ ‘ਪੰਜਾਬ ਵਿੱਚ ਵਿਕਾਸ ਕਾਰਜਾਂ ’ਤੇ ਚਿੰਤਾ’ ਵਿਅਕਤ ਕਰਦਿਆਂ ਮੁੱਦਾ ਉਠਾਇਆ। ’ਆਪ’ ਸੰਸਦ ਮੈਂਬਰ ਨੇ ਕਿਹਾ, ’’ਅੱਜ ਮੈਂ ਪੰਜਾਬ ਦੇ ਨੁਮਾਇੰਦੇ ਵਜੋਂ ਆਪਣੇ ਸੂਬੇ ਪੰਜਾਬ ਦੇ ਹੱਕਾਂ ਲਈ ਬੋਲਣ ਲਈ ਖੜ੍ਹਾ ਹੋਇਆ ਹਾਂ। ਪੰਜਾਬ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲਾ ਸੂਬਾ ਹੈ। ਪੰਜਾਬ ਨੇ ਦੇਸ਼ ਨੂੰ ’ਹਰੀ ਕ੍ਰਾਂਤੀ’ ਦਿੱਤੀ ਅਤੇ ਔਖੇ ਸਮੇਂ ’ਚ ਦੇਸ਼ ਦਾ ਪੇਟ ਪਾਲਿਆ। ਸੰਸਦ ਮੈਂਬਰ ਰਾਘਵ ਚੱਢਾ ਨੇ ਅਪੀਲ ਕਰਦਿਆਂ ਕਿਹਾ ਕਿ “ਅਸੀਂ ਵਾਰ-ਵਾਰ ਇਹ ਫ਼ੰਡ ਜਾਰੀ ਕਰਨ ਦੀ ਮੰਗ ਕੀਤੀ ਹੈ। ਅੱਜ ਮੈਂ 3 ਕਰੋੜ ਪੰਜਾਬੀਆਂ ਦੀ ਤਰਫ਼ੋਂ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਸਾਡੇ ਫ਼ੰਡ ਜਾਰੀ ਕੀਤੇ ਜਾਣ ਤਾਂ ਜੋ ਪੰਜਾਬ ਵਿੱਚ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ”।

 

Related posts

NEET-UG ਪੇਪਰ ਲੀਕ ਮਾਮਲਾ: NTA ਦਾ ਡਾਇਰੈਕਟਰ ਹਟਾਇਆ,CBI ਨੇ ਕੀਤਾ ਪਰਚਾ ਦਰਜ਼

punjabusernewssite

ਸੰਸਦ ’ਚ ਨੀਟ ਪ੍ਰੀਖ੍ਰਿਆ ਨੂੰ ਲੈ ਕੇ ਵੱਡਾ ਹੰਗਾਮਾ, ਰਾਸਟਰਪਤੀ ਦੇ ਭਾਸ਼ਣ ’ਤੇ ਬਹਿਸ ਦੌਰਾਨ ਰੋਲਾ-ਰੱਪਾ ਜਾਰੀ

punjabusernewssite

ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਰਪ ਸੂਟਰ ਸੰਤੋਸ਼ ਜਾਧਵ ਸਾਥੀ ਸਹਿਤ ਕਾਬੂ

punjabusernewssite