ਨਵੀਂ ਦਿੱਲੀ, 20 ਦਸੰਬਰ: ਪਿਛਲੇ 25 ਦਿਨਾਂ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਆਮ ਦੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਵੱਲੋਂ ਅੱਜ ਉਨ੍ਹਾਂ ਦੇ ਹੱਕ ਵਿਚ ਅਵਾਜ਼ ਚੁੱਕੀ ਗਈ। ਇਸ ਦੌਰਾਨ ਹੱਥ ਵਿਚ ਬੈਨਰ ਫ਼ੜੀ ਇੰਨ੍ਹਾਂ ਆਪ ਮੈਂਬਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ ਨਾਅਰੇਬਾਜੀ ਵੀ ਕੀਤੀ ਗਈ।
ਇਹ ਵੀ ਪੜ੍ਹੋ ਆਪ ਨੇ ‘ਮਹਿਰੌਲੀ’ ਹਲਕੇ ਤੋਂ ਵਿਧਾਇਕ ਨਰੇਸ ਯਾਦਵ ਦੀ ਟਿਕਟ ਬਦਲੀ
ਇਸ ਮੌਕੇ ਐਮ.ਪੀ ਮਲਵਿੰਦਰ ਸਿੰਘ ਕੰਗ, ਰਾਘਵ ਚੱਢਾ, ਡਾ ਸੰਦੀਪ ਪਾਠਕ ਆਦਿ ਨੇ ਕਿਹਾ ਕਿ ਪਹਿਲਾਂ ਤਿੰਨ ਕਾਲੇ ਕਾਨੂੰਨ ਲਿਆ ਕੇ ਸੈਕੜੇ ਕਿਸਾਨਾਂ ਨੂੰ ਸ਼ਹੀਦ ਹੋਣ ਲਈ ਮਜਬੂਰ ਕਰਨ ਵਾਲੀ ਭਾਜਪਾ ਹੁਣ ਮੁੜ ਕਿਸਾਨਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਕਰ ਰਹੀ ਹੈ। ਐਮ.ਪੀ ਨੇ ਇਹ ਵੀ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਐਮ.ਐਸ.ਪੀ ਸਹਿਤ ਹੋਰਨਾਂ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ ਅਤੇ ਪਰਦੇ ਦੇ ਪਿਛਲੇ ਪਾਸਿਓ ਮੁੜ ਕਾਲੇ ਕਾਨੂੰਨਾਂ ਨੂੰ ਲਿਆਉਣਾ ਚਾਹੁੰਦੀ ਹੈ, ਜਿਸਦਾ ਆਮ ਆਦਮੀ ਪਾਰਟੀ ਸਖ਼ਤ ਵਿਰੋਧ ਕਰੇਗੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK