Bathinda News: AAP MP Join BJP; ਦੋ ਦਿਨ ਪਹਿਲਾਂ ਆਮ ਆਦਮੀ ਪਾਰਟੀ ਨੂੰ ਛੱਡ ਕੇ 7 ਰਾਜ ਸਭਾ ਮੈਂਬਰਾਂ ਦੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਵਿੱਚ ਤੇਜ਼ੀ ਨਾਲ ਸਿਆਸਤ ਬਦਲਣ ਲੱਗੀ ਹੈ। ਇੱਕ ਪਾਸੇ ਜਿੱਥੇ ਇੰਨ੍ਹਾਂ ਬਾਗੀ ਐਮਪੀਜ਼ ਦੇ ਸਮਰਥਕਾਂ ਨੂੰ ‘ਪਹਿਚਾਣਨ’ ਲਈ ਅੰਦਰਖਾਤੇ ਸਰਗਰਮੀਆਂ ਤੇਜ਼ ਹੋ ਗਈਆਂ ਹਨ, ਉਥੇ ਦੂਜੇ ਪਾਸੇ ਵਿਧਾਇਕਾਂ ਦੀਆਂ ਵਫ਼ਾਦਾਰੀਆਂ ਨੂੰ ਲੈ ਕੇ ਵੀ ਸਵਾਲ ਉੱਠਣ ਲੱਗੇ ਹਨ। ਇਸ ਦੌਰਾਨ ਬਠਿੰਡਾ ਸ਼ਹਿਰੀ ਹਲਕੇ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਇਸ ਸਿਆਸੀ ਘਟਨਾਕ੍ਰਮ ਤੋਂ ਬਾਅਦ ਡਟ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਨਾਲ ਖੜ੍ਹਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ ਆਪ ਦੇ ਬਾਗੀ ਐਮਪੀ ਤੇ ਕ੍ਰਿਕਟਰ ਹਰਭਜਨ ਭੱਜੀ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖ਼ਬਰ!
ਅਸਿੱਧੈ ਢੰਗ ਨਾਲ ਇਸ ਸਬੰਧ ਵਿਚ ਵਿਧਾਇਕ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਪੇਜ਼ ਉੱਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਬਾਰੇ ਕੀਤੀਆਂ ਟਿੱਪਣੀਆਂ ਦੀ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਹੈ ਕਿ, ‘‘ਮੇਰੀ ਵੋਟ ਨਾਲ ਰਾਜ ਸਭਾ ਪਹੁੰਚ ਕੇ ਪੰਜਾਬ ਦੀ ਪਿੱਠ ‘ਚ ਛੁਰਾ ਮਾਰਨ ਵਾਲਿਓ ਕੰਨ ਖੋਲ੍ਹ ਕੇ ਸੁਣ ਲਓ! ਭਾਜਪਾ ਕਦੇ ਕਿਸੇ ਦੀ ਸਗੀ ਨਹੀਂ ਹੋਈ। ਇਤਿਹਾਸ ਗਵਾਹ ਹੈ ਕਿ ਪੰਜਾਬੀਆਂ ਨੇ ਕਦੇ ਗ਼ੱਦਾਰਾਂ ਨੂੰ ਮੁਆਫ਼ ਨਹੀਂ ਕੀਤਾ।
ਇਹ ਵੀ ਪੜ੍ਹੋ ਜੰਗ ਵਿੱਚ ਭੱਜਣ ਵਾਲੇ ਗੱਦਾਰ, ਨੈਤਿਕਤਾ ਦੇ ਆਧਾਰ ‘ਤੇ ਰਾਜ ਸਭਾ ਮੈਂਬਰ ਆਪਣੇ ਅਹੁਦੇ ਤੋਂ ਦੇਣ ਅਸਤੀਫਾ:ਦੀਪਕ ਬਾਲੀ
ਪੰਜਾਬ ਆਪਣੇ ਨਾਲ ਹੋਏ ਧੋਖੇ ਦਾ ਹਿਸਾਬ ਜ਼ਰੂਰ ਲਵੇਗਾ।” ਦਸਣਾ ਬਣਦਾ ਹੈ ਕਿ ਵਿਧਾਇਕ ਗਿੱਲ ਨੂੰ ਪਹਿਲਾਂ ਵੀ ਮੁੱਖ ਮੰਤਰੀ ਦੇ ਕੋਟੇ ਦਾ ਮੰਨਿਆ ਜਾਂਦਾ ਰਿਹਾ, ਹਾਲਾਂਕਿ ਉਹ ਸਿਆਸੀ ਘਾਟਾ-ਵਾਧਾ ਸਹਿ ਕੇ ਵੀ ਵਿਵਾਦਾਂ ਤੋਂ ਦੂਰ ਰਹੇ ਹਨ। ਦੂਜੇ ਪਾਸੇ ਪਾਰਟੀ ਦੇ ਹੁਕਮਾਂ ‘ਤੇ ਅੱਜ ਬਠਿੰਡਾ ਜ਼ਿਲ੍ਹੇ ਵਿਚ ਹਲਕਾ ਵਾਈਜ਼ ਬਾਗੀ ਹੋਏ ਰਾਜ ਸਭਾ ਮੈਂਬਰਾਂ ਵਿਰੁਧ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ। ਸਿਆਸੀ ਨਿਗਾਹਾਂ ਤੇ ਖੁਫ਼ੀਆ ਵਿੰਗ ਦੀਆਂ ਅੱਖਾਂ ਇੰਨਾਂ ਰੋਸ਼ ਪ੍ਰਦਰਸ਼ਨਾਂ ‘ਤੇ ਟਿਕੀਆਂ ਹੋਈਆਂ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





