ਨੀਲ ਗਰਗ ਨੇ ਕਾਂਗਰਸ ਦੀ ਚੁੱਪੀ ’ਤੇ ਚੁੱਕੇ ਸਵਾਲ, ਕਿਹਾ- ਮਾਨ ਸਰਕਾਰ ਦੀ ਤਰ੍ਹਾਂ ਕਾਂਗਰਸ ਨੇ ਆਪਣੇ ਰਾਜਾਂ ਵਿੱਚ ਖਰੜੇ ਨੂੰ ਰੱਦ ਕਿਉਂ ਨਹੀਂ ਕੀਤਾ?
ਚੰਡੀਗੜ੍ਹ, 25 ਫਰਵਰੀ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਵਲੋਂ ਮੋਦੀ ਸਰਕਾਰ ਦੇ ਪ੍ਰਸਤਾਵਿਤ ਖੇਤੀਬਾੜੀ ਮਾਰਕੀਟਿੰਗ ਸੁਧਾਰ ਖਰੜੇ ਨੂੰ ਪੰਜਾਬ ਵਿਧਾਨ ਸਭਾ ਵਿੱਚ ਰੱਦ ਕਰਨ ਦੇ ਇਤਿਹਾਸਕ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਫੈਸਲਾ ਤੋਂ ਬਾਅਦ ਪੰਜਾਬ ਭਾਰਤ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜਿਸਨੇ ਇਸ ਕਿਸਾਨ ਵਿਰੋਧੀ ਖਰੜੇ ਨੂੰ ਰੱਦ ਕੀਤਾ ਹੈ, ਜੋ ਕਿ ਸੂਬੇ ਦੇ ਖੇਤੀਬਾੜੀ ਖੇਤਰ ਵਿੱਚ ਕਿਸਾਨਾਂ ਅਤੇ ਹਿੱਸੇਦਾਰਾਂ ਦੇ ਹਿੱਤਾਂ ਦੀ ਰੱਖਿਆ ਕਰਦਾ ਹੈ।’ਆਪ’ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਸਟੈਂਡ ਲੈਣ ਲਈ ਵਧਾਈ ਦਿੱਤੀ। ਨੀਲ ਗਰਗ ਨੇ ਕਿਹਾ, ‘‘ਇਹ ਇੱਕ ਇਤਿਹਾਸਕ ਦਿਨ ਹੈ। ਮੋਦੀ ਸਰਕਾਰ ਦਾ ਖਰੜਾ ਪੰਜਾਬ ਅਤੇ ਇਸਦੇ ਕਿਸਾਨਾਂ ਦੇ ਹੱਕਾਂ ’ਤੇ ਸਿੱਧਾ ਹਮਲਾ ਸੀ।
ਮਾਨ ਸਰਕਾਰ ਵਲੋਂ ਚੁਕਿਆ ਇਹ ਕਦਮ ਸੂਬੇ ਦੇ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਬੇਮਿਸਾਲ ਹੈ।’’ਗਰਗ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਵੱਲੋਂ ਸ਼ੁਰੂ ਵਿੱਚ ਖਰੜਾ ਭੇਜਿਆ ਗਿਆ ਸੀ, ਤਾਂ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਿਸਾਨ ਯੂਨੀਅਨਾਂ, ਮਜ਼ਦੂਰਾਂ, ਕਮਿਸ਼ਨ ਏਜੰਟਾਂ (ਆੜ੍ਹਤੀਆਂ) ਅਤੇ ਹੋਰ ਖੇਤੀਬਾੜੀ ਪ੍ਰਤੀਨਿਧੀਆਂ ਸਮੇਤ ਸਾਰੇ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰਾ ਕੀਤਾ ਸੀ। ਇਨ੍ਹਾਂ ਵਿਚਾਰ-ਵਟਾਂਦਰੇ ਦੌਰਾਨ, ਇਹ ਸਪੱਸ਼ਟ ਹੋ ਗਿਆ ਕਿ ਇਹ ਪ੍ਰਸਤਾਵ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਹੈ ਅਤੇ ਲੰਬੇ ਸਮੇਂ ਵਿੱਚ ਕਿਸਾਨਾਂ ਨੂੰ ਨੁਕਸਾਨ ਪਹੁੰਚਾਏਗਾ।
ਇਹ ਵੀ ਪੜ੍ਹੋ ਮੁੱਖ ਮੰਤਰੀ ਮਾਨ ਦੀ ਬਾਜਵਾ ਨੂੰ ਚੁਣੌਤੀ; ਜੇ ਹੋ ਸਕੇ ਤਾਂ ਆਪਣੇ ਵਿਧਾਇਕਾਂ ਨੂੰ ਇਕੱਠੇ ਕਰਕੇ ਵਿਖਾਓ
ਉਨ੍ਹਾਂ ਨੇ ਡਰਾਫਟ ਦੇ ਨਕਾਰਾਤਮਕ ਪ੍ਰਭਾਵਾਂ ਨੂੰ ਉਜਾਗਰ ਕੀਤਾ ਅਤੇ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ’ਤੇ ਆਪਣੀਆਂ ਫਸਲਾਂ ਵੇਚਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਪੰਜਾਬ ਦੀ ਮੰਡੀ (ਮਾਰਕੀਟ) ਪ੍ਰਣਾਲੀ ਤਬਾਹ ਹੋ ਜਾਵੇਗੀ, ਕਮਿਸ਼ਨ ਏਜੰਟਾਂ ਦੀ ਆਮਦਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ, ਅਤੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ) ਅਧੀਨ ਸੜਕਾਂ ਦੀ ਦੇਖਭਾਲ, ਜੋ ਕਿ ਪੰਜਾਬ ਦੀਆਂ ਲਗਭਗ 65,000 ਕਿਲੋਮੀਟਰ ਸੜਕਾਂ ਨੂੰ ਕਵਰ ਕਰਦੀ ਹੈ, ਨੂੰ ਫੰਡਿੰਗ ਵਿੱਚ ਕਮੀ ਕਾਰਨ ਨੁਕਸਾਨ ਹੋਵੇਗਾ।ਨੀਲ ਗਰਗ ਨੇ ਇਸ ਸ਼ਲਾਘਾਯੋਗ ਫੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ‘‘ਇਹ ਕਦਮ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਲਈ ’ਆਪ’ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਹੋਰਨਾਂ ਸੂਬਿਆਂ ਲਈ ਰੋਲ ਮਾਡਲ ਬਣਾਉਣ ਲਈ ਮਾਨ ਸਾਹਿਬ ਦੀ ਸਰਕਾਰ ਦੀ ਸ਼ਲਾਘਾ ਕਰਦੇ ਹਾਂ’’।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਆਪ ਨੇ ਮਾਨ ਸਰਕਾਰ ਦੇ ਇਤਿਹਾਸਕ ਫੈਸਲੇ ਦੀ ਕੀਤੀ ਸ਼ਲਾਘਾ,ਕਿਹਾ-ਪੰਜਾਬ ਮੋਦੀ ਸਰਕਾਰ ਦੇ ਖੇਤੀਬਾੜੀ ਮਾਰਕੀਟਿੰਗ ਨੀਤੀ ਦੇ ਖਰੜੇ ਨੂੰ ਰੱਦ ਕਰਨ ਵਾਲਾ ਬਣਿਆ ਪਹਿਲਾ ਸੂਬਾ"