AAP ਨੇ 2027 ਦੀਆਂ ਚੋਣਾਂ ਲਈ ਖਿੱਚੀ ਤਿਆਰੀ; 20 ਸਤੰਬਰ ਤੋਂ ਪੰਜਾਬ ਵਿੱਚ ਸ਼ੁਰੂ ਹੋਵੇਗੀ ਡੋਰ-ਟੁ-ਡੋਰ ਮੁਹਿੰਮ: ਮਨੀਸ਼ ਸਿਸੋਦੀਆ

Date:

spot_img

2.68 ਲੱਖ ਆਪ ਬੂਥ ਕਮੇਟੀ ਮੈਂਬਰ ਹਰ ਘਰ ਜਾਣਗੇ ਅਤੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਉਜਾਗਰ ਕਰਨਗੇ: ਮਨੀਸ਼ ਸਿਸੋਦੀਆ
ਆਪ ਮੈਂਬਰਸ਼ਿਪ ਮੁਹਿੰਮ ਵੀ ਸ਼ੁਰੂ ਕੀਤੀ ਜਾਵੇਗੀ: ਮਨੀਸ਼ ਸਿਸੋਦੀਆ
ਮੁੱਖ ਮੰਤਰੀ ਭਗਵੰਤ ਸਿੰਘ ਮਾਨ 19 ਸਤੰਬਰ ਨੂੰ ਲੁਧਿਆਣਾ ਵਿੱਚ ਚੋਣ ਪ੍ਰਚਾਰ ਪੈਂਫਲੇਟ ਜਾਰੀ ਕਰਨਗੇ: ਮਨੀਸ਼ ਸਿਸੋਦੀਆ
ਆਪ ਵਲੰਟੀਅਰ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਹਰ ਘਰ ਤੱਕ ਪਹੁੰਚਾਉਣਗੇ: ਅਮਨ ਅਰੋੜਾ
Chandigarh News: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ 20 ਸਤੰਬਰ ਤੋਂ ਪੂਰੇ ਸੂਬੇ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ, ਜਿਸ ਵਿੱਚ 2.68 ਲੱਖ ਬੂਥ ਕਮੇਟੀ ਮੈਂਬਰ ਹਰ ਘਰ ਤੱਕ ਪਹੁੰਚ ਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਉਜਾਗਰ ਕਰਨਗੇ। ਆਪ ਪੰਜਾਬ ਪ੍ਰਭਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧੂਰੀ ਤੋਂ ਖ਼ੁਦ ਇਸ ਮੁਹਿੰਮ ਦੀ ਸ਼ੁਰੂਆਤ ਕਰਨਗੇ, ਜਦਕਿ ਆਪ 19 ਸਤੰਬਰ ਨੂੰ ਲੁਧਿਆਣਾ ਵਿੱਚ ਆਪਣੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕਰੇਗੀ ਅਤੇ ਚੋਣ ਪ੍ਰਚਾਰ ਪੈਂਫਲੇਟ ਜਾਰੀ ਕਰੇਗੀ।ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਦੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨਾਲ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਭਗਵੰਤ ਮਾਨ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਦਾ ਕਾਰਜਕਾਲ ਪੂਰਾ ਕਰ ਲਿਆ ਹੈ ਅਤੇ 2022 ਵਿੱਚ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ ਹਨ। 20 ਸਤੰਬਰ ਤੋਂ, 2,68,553 ਬੂਥ ਕਮੇਟੀ ਮੈਂਬਰ ਪੂਰੇ ਪੰਜਾਬ ਵਿੱਚ ਘਰ-ਘਰ ਜਾਣਗੇ ਅਤੇ ਸਰਕਾਰ ਦੇ ਕੰਮਾਂ ਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਗੇ।”

ਇਹ ਵੀ ਪੜ੍ਹੋ 👉ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ

ਆਪ ਪੰਜਾਬ ਪ੍ਰਭਾਰੀ ਨੇ ਕਿਹਾ, “ਪੰਜਾਬ ਵਿੱਚ 25,332 ਬੂਥ ਹਨ ਅਤੇ ਇਹ ਮੁਹਿੰਮ ਪੂਰੇ ਸੂਬੇ ਦੀਆਂ ਬੂਥ ਕਮੇਟੀਆਂ ਰਾਹੀਂ ਚਲਾਈ ਜਾਵੇਗੀ। ਸਾਡੇ ਬੂਥ ਆਗੂ ਅਤੇ ਪਾਰਟੀ ਵਰਕਰ ਘਰ-ਘਰ ਜਾ ਕੇ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਬਾਰੇ ਦੱਸਣਗੇ।”ਕਿਸਾਨਾਂ, ਸਿੱਖਿਆ ਅਤੇ ਨਿੱਜੀ ਸਕੂਲਾਂ ਬਾਰੇ ਗੱਲ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ, “ਕਿਸਾਨਾਂ ਨੂੰ ਨਹਿਰੀ ਪਾਣੀ ਅਤੇ ਦਿਨ ਵੇਲੇ ਬਿਜਲੀ ਦੀ ਸਪਲਾਈ ਤੋਂ ਲਾਭ ਮਿਲਿਆ ਹੈ। ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਬਿਹਤਰ ਭਵਿੱਖ ਲਈ ਬਿਹਤਰ ਸਹੂਲਤਾਂ ਅਤੇ ਮੌਕੇ ਮਿਲ ਰਹੇ ਹਨ। ਸਰਕਾਰ ਨੇ ਨਿੱਜੀ ਸਕੂਲਾਂ ਨੂੰ ਮਾਪਿਆਂ ਤੋਂ ਵਾਧੂ ਫ਼ੀਸਾਂ ਵਸੂਲਣ ਤੋਂ ਰੋਕਣ ਲਈ ਵੀ ਕਦਮ ਚੁੱਕੇ ਹਨ।”ਉਨ੍ਹਾਂ ਕਿਹਾ, “ਨੌਜਵਾਨ, ਵਪਾਰੀ ਅਤੇ ਔਰਤਾਂ ਵੀ ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਲਾਭ ਉਠਾ ਰਹੇ ਹਨ। ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਅਤੇ ਖੇਡ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਵਪਾਰੀਆਂ ਨੂੰ ਇੱਕ ਇਮਾਨਦਾਰ ਸਰਕਾਰ ਮਿਲ ਰਹੀ ਹੈ।”ਆਪ ਸਰਕਾਰ ਦੀਆਂ ਗਾਰੰਟੀਆਂ ‘ਤੇ ਮਨੀਸ਼ ਸਿਸੋਦੀਆ ਨੇ ਕਿਹਾ, “ਭਗਵੰਤ ਮਾਨ ਸਰਕਾਰ ਨੇ ਬਿਜਲੀ ਅਤੇ ਪਾਣੀ ਨਾਲ ਸਬੰਧਤ ਆਪਣੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ। ਹਰ ਪੂਰੀ ਹੋਈ ਗਾਰੰਟੀ ਦੇ ਨਤੀਜੇ ਵਜੋਂ ਪੰਜਾਬ ਦੇ ਇੱਕ ਔਸਤ ਪਰਿਵਾਰ ਨੂੰ ਸਾਲਾਨਾ ₹1.82 ਲੱਖ ਦਾ ਫ਼ਾਇਦਾ ਹੋਇਆ ਹੈ।”ਉਨ੍ਹਾਂ ਜ਼ਿਕਰ ਕੀਤਾ, “ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਵਿੱਤੀ ਸੰਕਟ ਵੱਲ ਧੱਕਿਆ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਫੈਲਣ ਦਿੱਤਾ। ਇਹ ਮੁੱਦੇ ਵੀ ਘਰ-ਘਰ ਪ੍ਰਚਾਰ ਦੌਰਾਨ ਉਜਾਗਰ ਕੀਤੇ ਜਾਣਗੇ ਤਾਂ ਜੋ ਲੋਕ ਪਿਛਲੀਆਂ ਸਰਕਾਰਾਂ ਅਤੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਵਿਚਕਾਰ ਅੰਤਰ ਨੂੰ ਸਮਝ ਸਕਣ।”

ਇਹ ਵੀ ਪੜ੍ਹੋ 👉ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ; ਬੀਬੀ ਬਾਦਲ ਦੇ ਹਲਕੇ ‘ਚ ਹਲਕਾ ਇੰਚਾਰਜ ਨੇ ਛੱਡਿਆ ਅਕਾਲੀ ਦਲ

ਮੈਂਬਰਸ਼ਿਪ ਮੁਹਿੰਮ ਦਾ ਐਲਾਨ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ, “ਡੋਰ ਟੂ ਡੋਰ ਪ੍ਰਚਾਰ ਦੇ ਨਾਲ-ਨਾਲ ਆਪ ਪੂਰੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਮੈਂਬਰਸ਼ਿਪ ਮੁਹਿੰਮ ਵੀ ਸ਼ੁਰੂ ਕਰੇਗੀ। ਸਾਡੇ ਵਲੰਟੀਅਰ ਲੋਕਾਂ ਨਾਲ ਜੁੜਨਗੇ ਅਤੇ ਸਰਕਾਰ ਦੇ ਕੰਮਾਂ ਨੂੰ ਸਿੱਧਾ ਉਨ੍ਹਾਂ ਤੱਕ ਲੈ ਕੇ ਜਾਣਗੇ।”ਮੁਹਿੰਮ ਦੇ ਸ਼ਡਿਊਲ ਬਾਰੇ ਜਾਣਕਾਰੀ ਦਿੰਦਿਆਂ ਆਪ ਪੰਜਾਬ ਪ੍ਰਭਾਰੀ ਨੇ ਕਿਹਾ, “ਡੋਰ ਟੂ ਡੋਰ ਮੁਹਿੰਮ 20 ਸਤੰਬਰ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧੂਰੀ ਵਿੱਚ ਖ਼ੁਦ ਇਸ ਮੁਹਿੰਮ ਵਿੱਚ ਹਿੱਸਾ ਲੈਣਗੇ। ਚੋਣ ਪ੍ਰਚਾਰ ਪੈਂਫਲੇਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 19 ਸਤੰਬਰ ਨੂੰ ਲੁਧਿਆਣਾ ਵਿੱਚ ਜਾਰੀ ਕੀਤਾ ਜਾਵੇਗਾ।”ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ, “ਅਰਵਿੰਦ ਕੇਜਰੀਵਾਲ ਦੀ ਸੋਚ ‘ਤੇ ਚੱਲਦਿਆਂ ਭਗਵੰਤ ਮਾਨ ਸਰਕਾਰ ਨੇ ਪੂਰੇ ਪੰਜਾਬ ਦੇ ਪਰਿਵਾਰਾਂ ਨੂੰ ਲਾਭ ਪਹੁੰਚਾਇਆ ਹੈ। ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਕੰਮ ਕੀਤਾ ਹੈ।”ਆਪ ਪੰਜਾਬ ਦੇ ਪ੍ਰਧਾਨ ਨੇ ਕਿਹਾ, “ਇਹ ਪਾਰਟੀ ਅਤੇ ਇਸ ਦੇ 2.68 ਲੱਖ ਵਲੰਟੀਅਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਹ ਸੱਚਾਈਆਂ ਹਰ ਘਰ ਤੱਕ ਪਹੁੰਚਾਉਣ ਅਤੇ ਸਮਝਾਉਣ ਕਿ ਕਿਵੇਂ ਲਗਾਤਾਰ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਨੂੰ ਵਿੱਤੀ ਮੁਸ਼ਕਲਾਂ ਵੱਲ ਧੱਕਿਆ।”ਅਮਨ ਅਰੋੜਾ ਨੇ ਕਿਹਾ, “ਮਾਨ ਸਰਕਾਰ ਨੇ ਆਪਣਾ ਕੰਮ ਚੰਗੀ ਤਰ੍ਹਾਂ ਕੀਤਾ ਹੈ ਅਤੇ ਹੁਣ ਆਪ ਵਲੰਟੀਅਰ ਇਸ ਕੰਮ ਨੂੰ ਲੋਕਾਂ ਵਿਚਕਾਰ ਲੈ ਕੇ ਜਾਣਗੇ। 2027 ਵਿੱਚ, ਆਪ 2022 ਨਾਲੋਂ ਵੀ ਵੱਡੇ ਜਨਾਦੇਸ਼ ਨਾਲ ਦੁਬਾਰਾ ਚੁਣੀ ਜਾਵੇਗੀ।”

 


👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

DAV College Bathinda ਵੱਲੋਂ ਭਾਸ਼ਣ ਅਤੇ ਕਵਿਤਾ ਮੁਕਾਬਲੇ ਦਾ ਆਯੋਜਨ

Bathinda News: DAV College Bathindaਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ...

ਮੇਅਰ ਸਰਬਜੀਤ ਸਿੰਘ ਸਮਾਣਾ ਵੱਲੋਂ ਵਾਲੀਬਾਲ ਤੇ ਬੈਡਮਿੰਟਨ ਕੋਰਟ ਦਾ ਉਦਘਾਟਨ

👉ਪੰਜਾਬ ਨੂੰ ਤੰਦਰੁਸਤ ਤੇ ਰੰਗਲਾ ਪੰਜਾਬ ਬਣਾਉਣ ਲਈ ਖੇਡਾਂ...