‘ਆਪ’ ਪ੍ਰਧਾਨ ਅਮਨ ਅਰੋੜਾ ਨੇ ਬਿਕਰਮ ਮਜੀਠੀਆ ਦੀ ਸੁਰੱਖਿਆ ਦੇ ਮੁੱਦੇ ‘ਤੇ ਵਿਰੋਧੀਆਂ ਨੂੰ ਘੇਰਿਆ

Date:

spot_img

👉ਪੁੱਛਿਆ – ਵਿਰੋਧੀ ਪਾਰਟੀਆਂ ਨੂੰ ਡਰੱਗ ਮਾਫੀਆ ਪ੍ਰਤੀ ਐਨੀ ਹਮਦਰਦੀ ਕਿਉਂ ?
Chandigarh News:ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਸੁਰੱਖਿਆ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਆਪਣੇ ਵਿਰੋਧੀਆਂ ਨੂੰ ਘੇਰਦਿਆਂ ਸਵਾਲ ਉਠਾਇਆ ਹੈ ਕਿ ਵਿਰੋਧੀ ਪਾਰਟੀਆਂ ਨੂੰ ਇਕ ਡਰੱਗ ਮਾਫੀਆ ਪ੍ਰਤੀ ਇੰਨੀ ਹਮਦਰਦੀ ਕਿਉਂ ਹੋ ਰਹੀ ਹੈ?ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਕਹਿੰਦੀ ਰਹੀ ਹੈ ਕਿ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ ਸਾਰੀਆਂ ਰਵਾਇਤੀ ਪਾਰਟੀਆਂ ਬਰਾਬਰ ਸ਼ਾਮਲ ਹਨ ਅਤੇ ਅੱਜ ਇਹ ਗੱਲ ਸਾਬਤ ਹੋ ਗਈ ਹੈ।

ਇਹ ਵੀ ਪੜ੍ਹੋ  ਸਹੁੰ ਚੁੱਕ ਸਮਾਗਮ ‘ਯੁੱਧ ਨਸ਼ਿਆਂ ਵਿਰੁੱਧ’ ਮੁੰਹਿਮ ਨੂੰ ਹੋਰ ਵੀ ਕਰਾਂਗੇ ਮਜ਼ਬੂਤ: ਮਨੀਸ਼ ਸਿਸੋਦੀਆ

ਅਮਨ ਅਰੋੜਾ ਨੇ ਤਿੰਨਾਂ ਪਾਰਟੀਆਂ ਨੂੰ ਸਵਾਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਇਕ ਡਰੱਗ ਮਾਫੀਆ ਦੀ ਸੁਰੱਖਿਆ ਹਟਾਈ ਜਾਣ ‘ਤੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਤਿਨ੍ਹਾਂ ਪਾਰਟੀਆਂ ਇਕੱਠਿਆਂ ਹੋ ਗਇਆਂ ਹਨ, ਉਸੇ ਤਰ੍ਹਾਂ ਉਹ ਪੰਜਾਬੀਆਂ ਦੇ ਹੱਕਾਂ ਲਈ ਕਦੇ ਇਕੱਠੇ ਕਿਉਂ ਨਹੀਂ ਹੁੰਦੇ? ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਪਾਰਟੀਆਂ ਪੰਜਾਬ ਵਿੱਚੋਂ ਨਸ਼ੇ ਦਾ ਖਾਤਮਾ ਹੁੰਦਾ ਨਹੀਂ ਦੇਖਣਾ ਚਾਹੁੰਦੀਆਂ।ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਵੱਡੀ ਜੰਗ ਚੱਲ ਰਹੀ ਹੈ।

ਇਹ ਵੀ ਪੜ੍ਹੋ  ਨਸ਼ਾ ਤਸਕਰਾਂ ਨੂੰ ਭਗਵੰਤ ਮਾਨ ਦੀ ਚੇਤਾਵਨੀ, “ਨਸ਼ਾ ਤਸਕਰ ਇਹ ਭੁੱਲ ਜਾਣ ਕਿ ਉਨ੍ਹਾਂ ਨੂੰ ਚੈਨ ਨਾਲ ਜਿਊਣ ਦੇਵਾਂਗੇ”

ਪੂਰੇ ਸੂਬੇ ਵਿੱਚ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਪਰ ਇਨ੍ਹਾਂ ਪਾਰਟੀਆਂ ਨੂੰ ਨਸ਼ਾ ਫੈਲਾਉਣ ਵਾਲੇ ਅਤੇ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰਨ ਵਾਲੇ ਵਿਅਕਤੀ ਦੀ ਚਿੰਤਾ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਇੱਕ ਡਰੱਗ ਮਾਫੀਆ ਨੂੰ ਪ੍ਰਧਾਨ ਮੰਤਰੀ ਪੱਧਰ ਦੀ ਸੁਰੱਖਿਆ ਦਿੱਤੀ ਗਈ ਸੀ, ਜਦਕਿ ਉਸ ਨੂੰ ਅਜਿਹੀ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਭਾਵੇਂ ਜਿੰਨੀਆਂ ਮਰਜ਼ੀ ਕੋਸ਼ਿਸ਼ ਕਰ ਲੈਣ ‘ਆਪ’ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਲੜਾਈ ਜਾਰੀ ਰਹੇਗੀ। ਨਸ਼ਿਆਂ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਵੱਡਾ ਵਿਅਕਤੀ ਕਿਉਂ ਨਾ ਹੋਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

AAP ਛੱਡ BJP ‘ਚ ਜਾਣ ਵਾਲੇ ਸਾਬਕਾ ਵਿਧਾਇਕ ‘ਤੇ ਬਰਗਾੜੀ ਕਾਂਡ ਦੇ ਸ਼ਹੀਦ ਦੇ ਪੁੱਤਰ ਵੱਲੋਂ ਗੰਭੀਰ ਦੋਸ਼

👉ਸੁਖਰਾਜ ਸਿੰਘ ਨਿਆਮੀਵਾਲਾ ਨੇ ਚੁੱਕੇ ਸਵਾਲ,ਕਿਹਾ 'ਮੇਰੇ ਪਿਤਾ ਦੇ...

Bathinda ‘ਚ ਲਾਪਰਵਾਹ PRTC ਡਰਾਈਵਰ ਨੇ ਸਾਬਕਾ ਫ਼ੌਜੀ ਦੇ ਘਰ ਦਾ ਬੁਝਾਇਆ ਚਿਰਾਗ..

Bathinda News: ਬੀਤੇ ਕੱਲ ਬਠਿੰਡਾ-ਮਲੋਟ ਰੋਡ 'ਤੇ ਬੱਲੂਆਣਾ ਨਜ਼ਦੀਕ...

ਸਾਬਕਾ ਕਾਂਗਰਸੀ ਮੰਤਰੀ ਦੇ ਘਰ 30 ਘੰਟਿਆਂ ਤੋਂ ED ਦੀ ਰੇਡ ਜਾਰੀ….

Hoshiarpur News : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ...

ਪੰਜਾਬ ‘ਚ ਵਧੇਗੀ ਠੰਡ! ਅਗਲੇ 7 ਦਿਨ ਮੀਂਹ ਦੀ ਕੋਈ ਸੰਭਾਵਨਾ ਨਹੀਂ

Punjab News : ਪੰਜਾਬ ਵਾਲਿਓ! ਜੇਕਰ ਤੁਸੀਂ ਆਉਣ ਵਾਲੇ...