Site icon Punjabi Khabarsaar

Bathinda News: ਪਦਮਜੀਤ ਮਹਿਤਾ ਦੀ ਚੋਣ ਮੁਹਿੰਮ ਨੂੰ ਭਖਾਉਣ ਦੇ ਲਈ ਆਪ ਪ੍ਰਧਾਨ ਅਮਨ ਅਰੋੜਾ ਕਰਨਗੇ ਬਠਿੰਡਾ ’ਚ ਚੋਣ ਰੈਲੀ

👉’ਆਪ’ ਉਮੀਦਵਾਰ ਪਦਮਜੀਤ ਮਹਿਤਾ ਨਾਲ ਅਮਨ ਅਰੋੜਾ ਪੇਸ਼ ਕਰਨਗੇ ਵਿਕਾਸ ਦਾ ਖਰੜਾ: ਅਮਰਜੀਤ ਮਹਿਤਾ

ਬਠਿੰਡਾ, 16 ਦਸੰਬਰ: Bathinda News: ਇੰਨੀਂ ਦਿਨੀਂ ਪੈ ਰਹੀ ਸੁੱਕੀ ਠੰਢ ਦੇ ਬਾਵਜੂਦ ਬਠਿੰਡਾ ਸ਼ਹਿਰ ਦੇ ਵਾਰਡ ਨੰਬਰ 48 ਵਿਚ ਸਿਆਸੀ ਪਾਰਾ ਦਿਨ-ਬ-ਦਿਨ ਗਰਮ ਹੁੰਦਾ ਦਿਖਾਈ ਦੇ ਰਿਹਾ। ਇੱਥੇ ਹੋ ਰਹੀ ਉਪ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਚੋਣ ਮੈਦਾਨ ਵਿਚ ਉਤਾਰੇ ਉਮੀਦਵਾਰ ਪਦਮਜੀਤ ਮਹਿਤਾ ਦੀ ਚੋਣ ਮੁਹਿੰਮ ਨੂੰ ਸਿਖਰਾਂ ’ਤੇ ਪਹੁੰਚਾਉਣ ਦੇ ਲਈ ਭਲਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਵਿਸ਼ੇਸ ਤੌਰ ’ਤੇ ਬਠਿੰਡਾ ਪੁੱਜ ਰਹੇ ਹਨ। ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਦਮਜੀਤ ਮਹਿਤਾ ਅਤੇ ਉਨ੍ਹਾਂ ਦੇ ਪਿਤਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਕਰੀਬ ਸਵਾ 3 ਵਜੇ ਗੁਰੂਕੁਲ ਰੋਡ

ਇਹ ਵੀ ਪੜ੍ਹੋ ਪੰਜਾਬ ਵਿੱਚ ਖੋਲ੍ਹਿਆ ਜਾਵੇਗਾ ਪਹਿਲਾ ਬੁਟੀਕ ਹੋਟਲ, ਮੁੱਖ ਮੰਤਰੀ ਵੱਲੋਂ ਲੋਹੜੀ ਤੋਂ ਬਾਅਦ ਪਟਿਆਲਾ ਦੇ ਕਿੱਲਾ ਮੁਬਾਰਕ ਵਿਖੇ ਬਣਿਆ ਹੋਟਲ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ

’ਤੇ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਨੇੜੇ ਸਥਿਤ ਆਮ ਆਦਮੀ ਪਾਰਟੀ ਦੇ ਮੁੱਖ ਚੋਣ ਦਫ਼ਤਰ ਦੇ ਸਾਹਮਣੇ ਕੈਬਨਿਟ ਮੰਤਰੀ ਅਮਨ ਅਰੋੜਾ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨਗੇ ਅਤੇ ਪੰਜਾਬ ਦੀ ਮਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਮੇਤ ਬਠਿੰਡਾ ਦੇ ਵਿਕਾਸ ਕਾਰਜਾਂ ਲਈ ਭਵਿੱਖ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦੇਣਗੇ। ਅਮਰਜੀਤ ਮਹਿਤਾ ਨੇ ਦੱਸਿਆ ਕਿ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਦਮਜੀਤ ਮਹਿਤਾ ਜਨ ਸਭਾ ਨੂੰ ਸੰਬੋਧਨ ਕਰਨਗੇ ਅਤੇ ਵਾਰਡ ਨੰਬਰ 48 ਦੇ ਵਿਕਾਸ ਕਾਰਜਾਂ ਸਬੰਧੀ ਆਪਣਾ ਵਿਚਾਰ ਪੇਸ਼ ਕਰਨਗੇ। ਇੱਕ ਸਵਾਲ ਦੇ ਜਵਾਬ ਵਿੱਚ ਪਦਮਜੀਤ ਮਹਿਤਾ ਅਤੇ ਅਮਰਜੀਤ ਮਹਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵਾਰਡ ਨੰ: 48 ਵਿੱਚ ਜੋਰਦਾਰ ਪ੍ਰਚਾਰ ਕਰ ਰਹੀ ਹੈ

ਇਹ ਵੀ ਪੜ੍ਹੋ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਹੋਏ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼

ਇਸ ਦੌਰਾਨ ਉਨ੍ਹਾਂ ਵਾਰਡ ਵਾਸੀਆਂ ਦੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰ: 48 ਦੇ ਵਿਕਾਸ ਲਈ ਹਰ ਸੰਭਵ ਸਕੀਮ ਸ਼ੁਰੂ ਕੀਤੀ ਜਾਵੇਗੀ, ਜਦਕਿ ਮਹਿਤਾ ਪਰਿਵਾਰ ਵੱਲੋਂ ਦਿੱਤੀ ਗਰੰਟੀ ਤਹਿਤ 21 ਦਸੰਬਰ ਤੋਂ ਬਾਅਦ ਸਾਰੇ ਕੰਮ ਸ਼ੁਰੂ ਕਰ ਦਿੱਤੇ ਜਾਣਗੇ। ਉਨ੍ਹਾਂ ਵਾਰਡ ਨੰ: 48 ਦੇ ਸੂਝਵਾਨ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਜਨ ਸਭਾ ਵਿੱਚ ਪਹੁੰਚ ਕੇ ਕੈਬਨਿਟ ਮੰਤਰੀ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਉਮੀਦਵਾਰ ਪਦਮਜੀਤ ਮਹਿਤਾ ਦੇ ਵਿਚਾਰ ਸੁਣਨ। ਉਧਰ ਪਦਮਜੀਤ ਮਹਿਤਾ ਤੇ ਉਸਦੇ ਸਮਰਥਕਾਂ ਵੱਲੋਂ ਅੱਜ ਵੀ ਵਾਰਡ ਵਿਚ ਘਰ ਘਰ ਜਾ ਕੇ ਵੋਟਾਂ ਦੀ ਮੰਗ ਕੀਤੀ ਗਈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

Exit mobile version