Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਜਲੰਧਰ

ਆਮ ਆਦਮੀ ਪਾਰਟੀ ਨੇ ਵਿਰੋਧ ਪ੍ਰਦਰਸ਼ਨ ਕਰ ਨੀਟ ਪ੍ਰੀਖਿਆ ਦੁਬਾਰਾ ਕਰਾਉਣ ਦੀ ਕੀਤੀ ਮੰਗ

13 Views

ਜਲੰਧਰ, 20 ਜੂਨ: ਆਮ ਆਦਮੀ ਪਾਰਟੀ ਪੰਜਾਬ ਨੇ ਬੁੱਧਵਾਰ ਨੂੰ ਨੀਟ ਪ੍ਰੀਖਿਆ ’ਚ ਧਾਂਦਲੀ ਨੂੰ ਲੈ ਕੇ ਵਿਸ਼ਾਲ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ। ਪਾਰਟੀ ਵਰਕਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਮੁੜ ਪ੍ਰੀਖਿਆ ਦੀ ਮੰਗ ਕੀਤੀ। ’ਆਪ’ ਅਹੁਦੇਦਾਰਾਂ ਨੇ ਕਿਹਾ ਕਿ ਨੀਟ ਪ੍ਰੀਖਿਆ ’ਚ ਧਾਂਦਲੀ ਦੇਸ਼-ਧ੍ਰੋਹ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਆਪਣੇ ਅਹੁਦਿਆਂ ’ਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ ਹੈ। ਪ੍ਰਧਾਨ ਮੰਤਰੀ ਨੂੰ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਕੇਂਦਰੀ ਸਿੱਖਿਆ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ 24 ਲੱਖ ਬੱਚੇ ਪ੍ਰਭਾਵਿਤ ਹੋਏ ਹਨ।

ਭਿਆਨਕ ਗਰਮੀ ਤੋਂ ਬਾਅਦ ਪਏ ਮੀਂਹ ਨੇ ਜਨ-ਜੀਵਨ ਦੇ ਕਾਲਜ਼ੇ ਪਾਈ ਠੰਢ

ਇਸ ਤੋਂ ਪਹਿਲਾਂ ਬਿਹਾਰ ਅਤੇ ਗੁਜਰਾਤ ਵਿੱਚ ਪੇਪਰ ਲੀਕ ਹੋਏ ਅਤੇ 50-70 ਲੱਖ ਰੁਪਏ ਵਿੱਚ ਵੇਚੇ ਗਏ ਸਨ। ਇਸ ਤੋਂ ਬਾਅਦ ਐਨਟੀਏ ਨੇ ਕੁਝ ਵਿਦਿਆਰਥੀਆਂ ਨੂੰ ਗ਼ਲਤ ਤਰੀਕੇ ਨਾਲ ਗਰੇਸ ਅੰਕ ਦਿੱਤੇ। ਉਨ੍ਹਾਂ ਕਿਹਾ ਕਿ ਪੇਪਰ ਲੀਕ ਨਾਲ ਭਾਜਪਾ ਦਾ ਪੁਰਾਣਾ ਸਬੰਧ ਹੈ। ਭਾਜਪਾ ਸ਼ਾਸਤ ਰਾਜਾਂ ਵਿੱਚ ਪਿਛਲੇ 7 ਸਾਲਾਂ ਵਿੱਚ 70 ਪੇਪਰ ਲੀਕ ਹੋਏ ਹਨ। ਇਹ ਬਹੁਤ ਵੱਡਾ ਮਾਮਲਾ ਹੈ। ਉਨ੍ਹਾਂ ਦਾ ਮਾਲਕ ਵੱਡਾ ਆਦਮੀ ਹੈ। ਇਸ ਲਈ ਇਹ ਮਾਮਲਾ ਸਿੱਧੇ ਤੌਰ ’ਤੇ ਸੁਪਰੀਮ ਕੋਰਟ ਨੂੰ ਦੇਖਣਾ ਚਾਹੀਦਾ ਹੈ।ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਰਤੀ ਡਾਕਟਰ ਪੂਰੀ ਦੁਨੀਆ ਵਿੱਚ ਜਾਣੇ ਜਾਂਦੇ ਹਨ, ਕਿਉਂਕਿ ਸਾਡੇ ਦੇਸ਼ ਵਿੱਚ ਮੈਡੀਕਲ ਕਾਲਜ ਵਿੱਚ ਦਾਖ਼ਲਾ ਲੈਣ ਵਾਲੇ ਬੱਚਿਆਂ ਦੀ ਚੋਣ ਮੈਰਿਟ ਦੇ ਆਧਾਰ ’ਤੇ ਕੀਤੀ ਜਾਂਦੀ ਹੈ।

NEET ਤੋਂ ਬਾਅਦ NET-UGC ਦੀ ਪ੍ਰੀਖ੍ਰਿਆ ਇੱਕ ਦਿਨ ਬਾਅਦ ਹੀ ਰੱਦ

ਧਾਲੀਵਾਲ ਨੇ ਕਿਹਾ ਕਿ ਜੇਕਰ ਤੁਸੀਂ ਇਸ ਸਿਸਟਮ ਵਿੱਚ ਭ੍ਰਿਸ਼ਟਾਚਾਰ ਲਿਆਉਂਦੇ ਹੋ, ਤਾਂ ਭਵਿੱਖ ਵਿੱਚ ਇਸ ਦੇਸ਼ ਵਿੱਚੋਂ ਕੋਈ ਚੰਗਾ ਡਾਕਟਰ ਨਹੀਂ ਪੈਦਾ ਹੋਵੇਗਾ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ‘ਆਪ’ ਪੰਜਾਬ ਦੇ ਮੀਤ ਪ੍ਰਧਾਨ ਤੇ ਖੰਨਾ ਤੋਂ ਵਿਧਾਇਕ ਤਰਨਪ੍ਰੀਤ ਸਿੰਘ ਸੌਂਦ, ਕੈਬਨਿਟ ਮੰਤਰੀ ਬਲਕਾਰ ਸਿੰਘ, ਸ਼ਰਨਪਾਲ ਸਿੰਘ ਮੱਕੜ ਚੇਅਰਮੈਨ ਯੋਜਨਾ ਬੋਰਡ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਅਸ਼ੋਕ ਪੱਪੀ ਪਰਾਸ਼ਰ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਮਨਵਿੰਦਰ ਸਿੰਘ ਗਿਆਸਪੁਰਾ, ਅਮਨ ਬੱਗਾ ਅਤੇ ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ ਵਿਧਾਇਕ ਆਪਣੇ ਸਾਥੀਆਂ ਸਮੇਤ ਧਰਨੇ ਵਿੱਚ ਸ਼ਾਮਲ ਹੋਏ।

 

Related posts

ਮੁੱਖ ਮੰਤਰੀ ਨੇ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਅਤੇ ਸ੍ਰੀ ਮਹਾ ਲਕਸ਼ਮੀ ਮੰਦਰ ਵਿਖੇ ਮੱਥਾ ਟੇਕਿਆ

punjabusernewssite

ਪੰਜਾਬ ’ਚ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋ ਗਿਆ ਹੈ: ਰਾਜਾ ਵੜਿੰਗ

punjabusernewssite

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ!

punjabusernewssite