ਕਿਹਾ, ਪੰਜਾਬ ਯੂਨੀਵਰਸਿਟੀ ’ਤੇ ਕਿਸੇ ਹੋਰ ਰਾਜ ਦਾ ਕੋਈ ਅਧਿਕਾਰ ਨਹੀਂ
ਚੰਡੀਗੜ੍ਹ, 24 ਦਸੰਬਰ: ਆਮ ਆਦਮੀ ਪਾਰਟੀ ਪੰਜਾਬ ਨੇ ਉਪ ਰਾਸਟਰਪਤੀ ਜਗਦੀਪ ਧਨਖੜ ਦੇ ਉਸ ਬਿਆਨ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਹੈ, ਜਿਸ ਵਿੱਚ ਉਨ੍ਹਾਂ ਪੰਜਾਬ ਯੂਨੀਵਰਸਿਟੀ ਵਲੋਂ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦੇਣ ਦੀ ਮੰਗ ਕੀਤੀ ਸੀ। ਬੀਤੇ ਕੱਲ ਚੰਡੀਗੜ੍ਹ ਆਏ ਸ਼੍ਰੀ ਧਨਖ਼ੜ ਦੇ ਇਸ ਬਿਆਨ ਨੇ ਪੰਜਾਬ ਦੀ ਸਿਆਸਤ ਵਿੱਚ ਕਾਫੀ ਖਲਬਲੀ ਮਚਾ ਦਿੱਤੀ ਹੈ। ਇੱਕ ਬਿਆਨ ਜਾਰੀ ਕਰਦਿਆਂ ’ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੀਯੂ ਪੰਜਾਬ ਦੀ ਵਿਰਾਸਤ ਦਾ ਪ੍ਰਤੀਕ ਹੈ ਅਤੇ ਇਸ ’ਤੇ ਸਾਡਾ ਭਾਵਨਾਤਮਕ, ਇਤਿਹਾਸਕ ਅਤੇ ਸੰਵਿਧਾਨਕ ਹੱਕ ਹੈ। ਜਿਸਦੇ ਚੱਲਦੇ ਹਰਿਆਣਾ ਦੇ ਕਿਸੇ ਕਾਲਜ ਨੂੰ ਮਾਨਤਾ ਦੇਣ ਦਾ ਸਵਾਲ ਹੀ ਨਹੀਂ ਉੱਠਣਾ ਹੈ। ਸ਼੍ਰੀ ਕੰਗ ਨੇ ਅੱਗੇ ਕਿਹਾ ਕਿ ਉਪ ਰਾਸਟਰਪਤੀ ਨੂੰ ਆਪਣੇ ਅਹੱੁਦੇ ਦੀ ਮਰਿਆਦਾ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ ਅਤੇ ਭਾਜਪਾ ਦੇ ਬੁਲਾਰੇ ਵਜੋਂ ਕੰਮ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਵਿਸ਼ੇਸ਼ ਲੋੜਾਂ ਵਾਲੇ ਵਿਕਲਾਂਗ ਬੱਚਿਆਂ ਨੇ ਖੇਡਾਂ ਵਿੱਚ ਦਿਖਾਈ ਕਮਾਲ
ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਹੱਕਾਂ ’ਤੇ ਹਮਲੇ ਕਰਦੀ ਰਹਿੰਦੀ ਹੈ ਪਰ ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਪੰਜਾਬ ਦੇ ਇਨ੍ਹਾਂ ਹੱਕਾਂ ਅਤੇ ਹਿੱਤਾਂ ਦੀ ਰਾਖੀ ਕਰੇਗੀ। ਕੰਗ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਚੁਣੌਤੀ ਦਿੱਤੀ ਕਿ ਉਹ ਹੁਣ ਇਸ ਮਾਮਲੇ ’ਤੇ ਭਾਜਪਾ ਅਤੇ ਮੀਤ ਪ੍ਰਧਾਨ ਖਿਲਾਫ ਪ੍ਰਦਰਸ਼ਨ ਕਰਨ।
Share the post "’ਆਪ’ ਨੇ ਪੰਜਾਬ ਯੂਨੀਵਰਸਿਟੀ ਬਾਰੇ ਉਪ ਰਾਸਟਰਪਤੀ ਦੇ ਬਿਆਨ ਨੂੰ ਨਕਾਰਿਆ"