’ਆਪ’ ਨੇ ਲੋਕਲ ਬਾਡੀ ਚੋਣਾਂ ਲਈ 784 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

0
86

👉977 ਵਾਰਡਾਂ ਲਈ 5,000 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ, ਇਹ ਸਾਡੀ ਪਾਰਟੀ ਵਿੱਚ ਜਨਤਾ ਦੇ ਮਜ਼ਬੂਤ ਵਿਸ਼ਵਾਸ ਨੂੰ ਦਰਸਾਉਂਦੀ ਹੈ: ਅਮਨ ਅਰੋੜਾ

ਚੰਡੀਗੜ੍ਹ, 11 ਦਸੰਬਰ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ 21 ਦਸੰਬਰ ਨੂੰ ਹੋਣ ਵਾਲੀਆਂ ਆਗਾਮੀ ਲੋਕਲ ਬਾਡੀ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਚੋਣਾਂ ਵਿੱਚ ਮਿਉਂਸਪਲ ਕਾਰਪੋਰੇਸ਼ਨਾਂ ਅਤੇ ਕਮੇਟੀਆਂ ਦੇ 87 ਸਥਾਨਾਂ ਦੇ ਨਾਲ-ਨਾਲ ਖਾਲੀ ਪਈਆਂ 49 ਸੀਟਾਂ ਨੂੰ ਭਰਨ ਲਈ ਜਿਮਨੀ ਚੋਣਾਂ ਹੋਣਗੀਆਂ। ਇਨ੍ਹਾਂ ਚੋਣਾਂ ਵਿੱਚ 977 ਵਾਰਡ ਸ਼ਾਮਲ ਹੋਣਗੇ।ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਸੂਬਾ ਸਕੱਤਰ ਗੁਰਦੇਵ ਸਿੰਘ ਲੱਖਾ, ਡਾ ਸੰਨੀ ਆਹਲੂਵਾਲੀਆ ਅਤੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਦੇ ਨਾਲ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੀ ਤਿਆਰੀ ਅਤੇ ਪਾਰਦਰਸ਼ੀ ਉਮੀਦਵਾਰ ਚੋਣ ਪ੍ਰਕਿਰਿਆ ’ਤੇ ਭਰੋਸਾ ਪ੍ਰਗਟਾਇਆ।

ਇਹ ਵੀ ਪੜ੍ਹੋ CM Mann ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ

ਅਮਨ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਕੀਤੇ ਗਏ ਮਹੱਤਵਪੂਰਨ ਵਿਕਾਸ ਕਾਰਜਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਵਿਕਾਸ ਵਿੱਚ ’ਆਪ’ ਦੇ ਟਰੈਕ ਰਿਕਾਰਡ ਨੇ ਲੋਕਾਂ ਦਾ ਭਰੋਸਾ ਜਿੱਤਿਆ ਹੈ, ਜਿਸਦਾ ਸਬੂਤ ਹਾਲ ਹੀ ਵਿੱਚ ਹੋਈਆਂ ਪੰਚਾਇਤਾਂ ਅਤੇ ਜਿਮਨੀ ਚੋਣਾਂ ਵਿੱਚ ਉਨ੍ਹਾਂ ਦਾ ਸ਼ਾਨਦਾਰ ਸਮਰਥਨ ਹੈ।’ਆਪ’ ਨੇ ਉਮੀਦਵਾਰਾਂ ਦੀ ਚੋਣ ਲਈ ਜ਼ਮੀਨੀ ਪੱਧਰ ’ਤੇ ਪਹੁੰਚ ਅਪਣਾਈ ਹੈ। ਅਰੋੜਾ ਨੇ ਕਿਹਾ ਕਿ ਸਾਨੂੰ ਕੁਝ ਹੀ ਦਿਨਾਂ ਵਿੱਚ 977 ਵਾਰਡਾਂ ਲਈ 5,000 ਤੋਂ ਵੱਧ ਅਰਜ਼ੀਆਂ ਨਾਲ ਭਰਵਾਂ ਹੁੰਗਾਰਾ ਮਿਲਿਆ। ਕੁਝ ਵਾਰਡਾਂ ਵਿੱਚ, ਸਾਨੂੰ ਪ੍ਰਤੀ ਸੀਟ 15-20 ਅਰਜ਼ੀਆਂ ਪ੍ਰਾਪਤ ਹੋਈਆਂ। ਇਹ ਸਾਡੇ ਸ਼ਾਸਨ ਅਤੇ ਨੀਤੀਆਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ HSGPC ਚੋਣਾਂ ਦੀ ਤਰੀਕ ਦਾ ਹੋਇਆ ਐਲਾਨ, ਜਾਣੋ ਇੱਥੇ ਪੂਰਾ ਸ਼ਡਿਊਲ

ਉਨ੍ਹਾਂ ਅੱਗੇ ਦੱਸਿਆ ਕਿ ਪਾਰਟੀ ਨੇ ਉਮੀਦਵਾਰਾਂ ਨੂੰ ਅੰਤਿਮ ਰੂਪ ਦੇਣ ਲਈ ਇੱਕ ਵਿਆਪਕ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਕਿਰਿਆ ਲਾਗੂ ਕੀਤੀ ਹੈ। ਵਰਕਰਾਂ ਅਤੇ ਵਲੰਟੀਅਰਾਂ ਦੇ ਫੀਡਬੈਕ ਦੇ ਆਧਾਰ ’ਤੇ ਨਿਰਪੱਖ ਚੋਣ ਨੂੰ ਯਕੀਨੀ ਬਣਾਉਣ ਲਈ ਜ਼ੋਨਲ ਅਤੇ ਜ਼ਿਲ੍ਹਾ ਪੱਧਰ ’ਤੇ ਪਾਰਟੀ ਨੇਤਾਵਾਂ, ਵਿਧਾਇਕਾਂ ਅਤੇ ਅਹੁਦੇਦਾਰਾਂ ਦੀਆਂ ਸਕਰੀਨਿੰਗ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ। ਇਸ ਪ੍ਰਕਿਰਿਆ ਵਿੱਚ ਜ਼ਿਲ੍ਹਾ ਇੰਚਾਰਜਾਂ, ਲੋਕ ਸਭਾ ਇੰਚਾਰਜਾਂ ਅਤੇ ਸਥਾਨਕ ਨੇਤਾਵਾਂ ਨਾਲ ਵੀ ਸ਼ਮੂਲੀਅਤ ਅਤੇ ਸਹਿਮਤੀ ਨੂੰ ਯਕੀਨੀ ਬਣਾਉਣ ਲਈ ਸਲਾਹ ਮਸ਼ਵਰੇ ਸ਼ਾਮਲ ਸਨ।’ਆਪ’ ਨੇ 784 ਵਾਰਡਾਂ ਲਈ ਉਮੀਦਵਾਰ ਫਾਈਨਲ ਕਰ ਲਏ ਹਨ, ਬਾਕੀ ਵਾਰਡਾਂ ’ਤੇ ਚਰਚਾ ਚੱਲ ਰਹੀ ਹੈ। ਇਹ ਚਰਚਾ ਅੱਜ ਸ਼ਾਮ ਤੱਕ ਖ਼ਤਮ ਹੋਣ ਦੀ ਉਮੀਦ ਹੈ। ਪਹਿਲੀ ਸੂਚੀ ਵਿੱਚ ਲੁਧਿਆਣਾ ਦੇ 94 ਵਾਰਡ, ਪਟਿਆਲਾ ਦੇ 56 ਵਾਰਡ ਅਤੇ ਅੰਮ੍ਰਿਤਸਰ ਦੇ 74 ਵਾਰਡ ਸ਼ਾਮਲ ਹਨ।

ਇਹ ਵੀ ਪੜ੍ਹੋ ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਮੇਅਰ ਜਗਦੀਸ਼ ਰਾਜਾ ‘ਆਪ’ ‘ਚ ਸ਼ਾਮਲ

ਅਮਨ ਅਰੋੜਾ ਨੇ ਡਾ. ਸੰਨੀ ਆਹਲੂਵਾਲੀਆ, ਸ਼ੈਰੀ ਕਲਸੀ ਅਤੇ ਹੋਰ ਜ਼ੋਨਲ ਅਤੇ ਜ਼ਿਲ੍ਹਾ ਆਗੂਆਂ ਸਮੇਤ ਪਾਰਟੀ ਦੀ ਜਥੇਬੰਦਕ ਟੀਮ ਦੇ ਸਮਰਪਣ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਕਮਿਸ਼ਨ ਦੇ ਥੋੜ੍ਹੇ ਸਮੇਂ ਦੇ ਨੋਟਿਸ ਦੇ ਬਾਵਜੂਦ ਉਮੀਦਵਾਰਾਂ ਦੇ ਨਾਂ ਨੂੰ ਸਮੇਂ ਸਿਰ ਅੰਤਿਮ ਰੂਪ ਦੇਣ ਲਈ ਅਣਥੱਕ ਮਿਹਨਤ ਕੀਤੀ।ਉਮੀਦਵਾਰਾਂ ਅਤੇ ਜਨਤਾ ਵੱਲੋਂ ਮਿਲੇ ਭਰਵੇਂ ਹੁੰਗਾਰੇ ਦਾ ਹਵਾਲਾ ਦਿੰਦਿਆਂ ਅਮਨ ਅਰੋੜਾ ਨੇ ਇਨ੍ਹਾਂ ਚੋਣਾਂ ਵਿੱਚ ’ਆਪ’ ਦੀਆਂ ਸੰਭਾਵਨਾਵਾਂ ’ਤੇ ਭਰੋਸਾ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਟਿਕਟਾਂ ਦੇ ਚਾਹਵਾਨਾਂ ਦੀ ਵੱਡੀ ਗਿਣਤੀ ਇਹ ਦਰਸਾਉਂਦੀ ਹੈ ਕਿ ’ਆਪ’ ਲੋਕਾਂ ਦੀ ਪਸੰਦ ਦੀ ਪਾਰਟੀ ਹੈ। ਪੰਚਾਇਤੀ ਚੋਣਾਂ ਅਤੇ ਜ਼ਿਮਨੀ ਚੋਣਾਂ ਵਿੱਚ 80-85% ਜਿੱਤਣ ਦਾ ਸਾਡਾ ਟਰੈਕ ਰਿਕਾਰਡ ਸਾਡੇ ਵਿੱਚ ਲੋਕਾਂ ਦੇ ਭਰੋਸੇ ਦਾ ਪ੍ਰਮਾਣ ਹੈ।ਅਰੋੜਾ ਨੇ ਸ਼ਹਿਰੀ ਖੇਤਰਾਂ ਦੇ ਸਸ਼ਕਤੀਕਰਨ ਲਈ ਪਾਰਟੀ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਪਾਰਟੀ ਦੇ ਸਾਰੇ ਵਰਕਰਾਂ ਅਤੇ ਵਲੰਟੀਅਰਾਂ ਦਾ ਉਨ੍ਹਾਂ ਦੇ ਅਟੁੱਟ ਸਮਰਥਨ ਲਈ ਧੰਨਵਾਦ ਕੀਤਾ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here