‘ਆਪ’ ਵੱਲੋਂ ਹਰਿਆਣਾ ‘ਚ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

Date:

spot_img

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਸਹਿਤ ਦਿੱਲੀ ਤੇ ਪੰਜਾਬ ਦੇ ਮੰਤਰੀ ਅਤੇ ਵੱਡੇ ਆਗੂ ਕੀਤੇ ਸੂਚੀ ਵਿੱਚ ਸ਼ਾਮਿਲ
ਚੰਡੀਗੜ੍ਹ, 11 ਸਤੰਬਰ: ਹਰਿਆਣਾ ਦੇ ਵਿੱਚ ਇਕੱਲਿਆਂ ਚੋਣ ਲੜ ਰਹੀ ਆਮ ਆਦਮੀ ਪਾਰਟੀ ਨੇ ਅੱਜ ਆਪਣੇ ਸਟਾਰ ਕੰਪੇਨਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਮੁੱਖ ਚੋਣ ਅਧਿਕਾਰੀ ਨੂੰ ਸੌਂਪੀ ਸੂਚੀ ਦੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਹਿਤ 40 ਆਗੂਆਂ ਨੂੰ ਸ਼ਾਮਿਲ ਕੀਤਾ ਗਿਆ ਹੈ।

ਆਪ ਨੇ ਹਰਿਆਣਾ ’ਚ ਝੋਕੀ ਪੂਰੀ ਤਾਕਤ, 61 ਉਮੀਦਵਾਰਾਂ ਦੀ ਸੂਚੀ ਜਾਰੀ, ਦਿੱਲੀ ਤੇ ਪੰਜਾਬ ਦੀ ਲੀਡਰਸ਼ਿਪ ਹਰਿਆਣਾ ’ਚ ਡਟੀ

ਇਸ ਤੋਂ ਇਲਾਵਾ ਇਸ ਸੂਚੀ ਦੇ ਵਿੱਚ ਸ਼੍ਰੀ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦਾ ਨਾਮ ਵੀ ਹੈ, ਜੋ ਅਰਵਿੰਦ ਕੇਜਰੀਵਾਲ ਦੇ ਜੇਲ ਵਿੱਚ ਬੰਦ ਹੋਣ ਕਾਰਨ ਪਿਛਲੇ ਲੰਬੇ ਸਮੇਂ ਤੋਂ ਹਰਿਆਣਾ ਦੇ ਵਿੱਚ ਚੋਣ ਪ੍ਰਚਾਰ ਦੀ ਕਮਾਂਡ ਸੰਭਾਲ ਰਹੇ ਹਨ। ਇਸ ਸੂਚੀ ਵਿੱਚ ਪੰਜਾਬ ਦੇ ਕਰੀਬ 10 ਮੰਤਰੀ ਦੇ ਨਾਮ ਸ਼ਾਮਿਲ ਹਨ ਅਤੇ ਕਈ ਹੋਰਨਾਂ ਵਿਧਾਇਕਾਂ ਅਤੇ ਸੀਨੀਅਰ ਆਗੂਆਂ ਨੂੰ ਵੀ ਸੂਚੀ ਦੇ ਵਿੱਚ ਰੱਖਿਆ ਗਿਆ ਹੈ। ਪੰਜਾਬ ਦੇ ਵਿੱਚ ਪਿਛਲੀਆਂ ਲੋਕ ਸਭਾ ਚੋਣਾਂ ਵਿੱਚੋਂ ਜਿੱਥੇ ਤਿੰਨ ਐਮਪੀਜ਼ ਦੇ ਵਿੱਚੋਂ ਸਿਰਫ ਡਾਕਟਰ ਰਾਜ ਕੁਮਾਰ ਚੱਬੇਵਾਲ ਨੂੰ ਹੀ ਸਟਾਰ ਕੰਪੇਨਰਾਂ ਦੀ ਸੂਚੀ ਵਿੱਚ ਰੱਖਿਆ ਗਿਆ ਹੈ।

spot_img
spot_img

Share post:

Popular

More like this
Related

CM Nayab Singh Saini ने स्वीडन दौरे के दूसरे दिन कई निवेशकों से की सीधी मुलाकात

👉शहरी विकास के साथ जीवन की गुणवत्ता और सार्वजनिक...

CM Nayab Singh Saini ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

इंडो-स्वीडन इनोवेशन डे पर उपस्थित होना सम्मान और प्रसन्नता...

CM Nayab Singh Saini ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया

👉मेक इन इंडिया अभियान में मेक विद स्वीडन निभाएगा...