ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਤੇ ਵਿਧਾਇਕ ਪੁੱਜੇ ਖ਼ਟਕੜ ਕਲਾਂ, ਜ਼ਿਲ੍ਹਾ ਪੱਧਰੀ ’ਤੇ ਵੀ ਹੜਤਾਲ ਜਾਰੀ
ਖਟਕਲ ਕਲਾਂ, 7 ਅਪ੍ਰੈਲ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕਰਨ ਦੇ ਵਿਰੋਧ ’ਚ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਉਪਰ ਤਾਨਾਸ਼ਾਹੀ ਦਾ ਦੋਸ਼ ਲਗਾਉਂਦਿਆਂ ‘ਆਪ’ ਆਗੂਆਂ ਤੇ ਵਲੰਟੀਅਰਾਂ ਨੇ ਪੰਜਾਬ ਭਰ ਵਿੱਚ ਇੱਕ ਰੋਜ਼ਾ ਹੜਤਾਲ ਤੇ ਵਰਤ ਸ਼ੁਰੂ ਕਰ ਦਿੱਤੇ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਦੇ ਮੰਤਰੀ ਤੇ ਵਿਧਾਇਕ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੁੱਜੇ ਹੋਏ ਹਨ, ਜਿੱਥੇ ਹੜਤਾਲ ਜਾਰੀ ਹੈ। ਇਸੇ ਤਰ੍ਹਾਂ ਪਾਰਟੀ ਦੇ ਵਰਕਰ ਅਤੇ ਆਗੂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ਨੇੜੇ ਭੁੱਖ ਹੜਤਾਲ ਉਪਰ ਬੈਠੇ ਹੋਏ ਹਨ।
ਆਪ ਨੇ ਐਲਾਨ ਕੀਤਾ ਸੀ ਕਿ ਪਾਰਟੀ ਮੋਦੀ ਸਰਕਾਰ ਦੀਆਂ ਧੱਕੇਸ਼ਾਹੀਆਂ ਨੂੰ ਖ਼ਤਮ ਕਰਵਾਉਣ ਅਤੇ ਭਾਰਤ ਦੇ ਲੋਕਤੰਤਰ ਨੂੰ ਬਚਾਉਣ ਲਈ ਇਸ ਲੜਾਈ ਨੂੰ ਹੋਰ ਮਜ਼ਬੂਤ ਕਰਨ ਲਈ ਕ੍ਰਾਂਤੀ ਦੀ ਧਰਤੀ ਖਟਕੜ ਕਲਾ ਵਿਖੇ ਇੱਕ ਰੋਜ਼ਾ ਵਰਤ ਰੱਖਣ ਦਾ ਫੈਸਲਾ ਲਿਆ ਹੈ। ਉਧਰ ਖ਼ਟਕਲ ਕਲਾਂ ਦੀ ਧਰਤੀ ਤੋਂ ਸੰਬੋਧਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਸਿਰਫ਼ ਇਸ ਲਈ ਜੇਲ੍ਹ ਵਿੱਚ ਡੱਕਿਆ ਗਿਆ ਕਿਉਂਕਿ ਉਨਾਂ ਨੇ ਭਾਜਪਾ ਖ਼ਿਲਾਫ਼ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ ਸੀ। ਭਾਜਪਾ ’ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਸਾਡਾ ਮਨੋਬਲ ਤੋੜਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਭੁੱਖ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ ਕਿਉਂਕਿ ਭੁੱਖ ਹੜਤਾਲ ਆਮ ਆਦਮੀ ਦਾ ਹਥਿਆਰ ਹੈ।
Share the post "ਅਰਵਿੰਦ ਕੇਜ਼ਰੀਵਾਲ ਦੀ ਗ੍ਰਿਫਤਾਰੀ ਵਿਰੁਧ ‘ਆਪ’ ਵੱਲੋਂ ਇੱਕ ਰੋਜ਼ਾ ਭੁੱਖ ਹੜਤਾਲ ਸ਼ੁਰੂ"