WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਐਸ. ਏ. ਐਸ. ਨਗਰ

ਆਪ ਨੇ ਪੰਜਾਬ ਵਿੱਚ ਲੋਕ ਸਭਾ ਮੁਹਿੰਮ ‘ਸੰਸਦ ਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ’ ਸ਼ੁਰੂ ਕੀਤੀ

ਆਪ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਵਿੱਚ ਮੁਹਿੰਮ ਦੀ ਸ਼ੁਰੂਆਤ ਕੀਤੀ
ਮੋਹਾਲੀ, 11 ਮਾਰਚ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਇਸ ਮੁਹਿੰਮ ਨੂ ਸੰਸਦ ਵਿੱਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ ਦਾ ਨਾਂ ਦਿੱਤਾ ਗਿਆ ਹੈ। ਸੋਮਵਾਰ ਨੂੰ ਮੋਹਾਲੀ ’ਚ ਕਰਵਾਏ ਗਏ ਇਕ ਸਮਾਗਮ ਵਿੱਚ ’ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ। ਪ੍ਰੋਗਰਾਮ ਵਿੱਚ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਜਨਰਲ ਸਕੱਤਰ ਹਰਚੰਦ ਸਿੰਘ ਬਰਸਾਤ, ‘ਆਪ’ ਸਰਕਾਰ ਦੇ ਸਾਰੇ ਮੰਤਰੀ ਅਤੇ ਵਿਧਾਇਕ ਹਾਜ਼ਰ ਸਨ। ਸਮਾਗਮ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ‘ਆਪ’ ਦੇ ਹਜ਼ਾਰਾਂ ਵਰਕਰਾਂ ਤੇ ਹੋਰ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ।ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਸੂਬੇ ਦੀਆਂ ਸਾਰੀਆਂ 13 ਸੀਟਾਂ ’ਤੇ ਜਿੱਤ ਦਿਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਦੋਂ ਸੂਬੇ ਦੇ ਸਾਰੇ ਸੰਸਦ ਮੈਂਬਰ ਸਾਡੇ ਹੋਣਗੇ ਤਾਂ ਕੇਂਦਰ ਸਰਕਾਰ ਪੰਜਾਬ ਦੇ ਫੰਡ ਨਹੀਂ ਰੋਕ ਸਕੇਗੀ।

ਦੇਸ ਭਰ ’ਚ ਨਾਗਰਿਕਤਾ ਸੋਧ ਬਿੱਲ ਲਾਗੂ, ਨੋਟੀਫਿਕੇਸ਼ਨ ਹੋਇਆ ਜਾਰੀ

ਭਗਵੰਤ ਮਾਨ ਨੇ ਕਿਹਾ ਕਿ ਮੈਂ ਕੇਂਦਰ ਸਰਕਾਰ ਅਤੇ ਰਾਜਪਾਲ ਨਾਲ ਲੜ ਰਿਹਾਂ ਹਾਂ। ਜੇਕਰ 13 ਸਾਂਸਦ ਜਿੱਤ ਜਾਂਦੇ ਹਨ ਤਾਂ ਸਾਡੇ ਹੱਥ ਅਤੇ ਹੌਂਸਲੇ ਮਜ਼ਬੂਤ ਹੋਣਗੇ। ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਭਰੋਸਾ ਦਿੱਤਾ ਕਿ ਅਸੀਂ 13 ਵਿੱਚੋਂ 13 ਸੀਟਾਂ ਜਿੱਤ ਕੇ ਤੁਹਾਡੀ ਝੋਲੀ ਵਿੱਚ ਪਾਵਾਂਗੇ। ਉਨ੍ਹਾਂ ਕਿਹਾ ਕਿ 2014 ਵਿੱਚ ਜਦੋਂ ਆਮ ਆਦਮੀ ਪਾਰਟੀ ਪਹਿਲੀ ਵਾਰ ਲੋਕ ਸਭਾ ਚੋਣ ਲੜੀ ਸੀ ਤਾਂ ਪੰਜਾਬ ਵਿੱਚੋਂ ਹੀ ਪਾਰਟੀ ਦੇ ਸਿਰਫ਼ ਚਾਰ ਸੰਸਦ ਮੈਂਬਰ ਜਿੱਤ ਕੇ ਲੋਕ ਸਭਾ ਵਿੱਚ ਪੁੱਜੇ ਸਨ।ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਦੀ ਤਰੱਕੀ ਲਈ ਦਿਨ-ਰਾਤ ਕੰਮ ਕਰ ਰਹੇ ਹਾਂ। 16 ਮਾਰਚ 2022 ਤੋਂ ਸਰਕਾਰ ਬਣਨ ਤੋਂ ਬਾਅਦ ਇੱਕ ਵੀ ਦਿਨ ਅਜਿਹਾ ਨਹੀਂ ਲੰਘਿਆ ਕਿ ਅਸੀਂ ਲੋਕਾਂ ਕੋਲ ਨਾ ਗਏ ਹੋਵੇ।ਅਸੀਂ ਇੱਕ ਥਰਮਲ ਪਲਾਂਟ ਖਰੀਦਿਆ। ਆਪਣੀ ਕੋਲ ਖਾਣ ਚਲਾਈ। 42000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ। ਬਿਜਲੀ ਮੁਫਤ ਕੀਤੀ। ਸਕੂਲ ਆਫ਼ ਐਮੀਨੈਂਸ ਅਤੇ ਮੁਹੱਲਾ ਕਲੀਨਿਕ ਬਣਾਏ। ਬਜ਼ੁਰਗਾਂ ਲਈ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ।

ਵਿਕਾਸਕਾਰਜਾਂ ਲਈ ਜਾਰੀ ਹੋਈਆਂ ਗਰਾਂਟਾਂ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਸਾਬਕਾ ਸਰਪੰਚ ਤੇ ਇੱਕ ਹੋਰ ਕਾਬੂ

ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦਿੱਤੇ ਜਾ ਰਹੇ ਹਨ। ਅਗਨੀਵੀਰ ਸੈਨਿਕ, ਜਿਨ੍ਹਾਂ ਨੂੰ ਕੇਂਦਰ ਸਰਕਾਰ ਵੀ ਸ਼ਹੀਦ ਨਹੀਂ ਮੰਨਦੀ, ਅਸੀਂ ਉਨ੍ਹਾਂ ਦੇ ਸ਼ਹੀਦ ਪਰਿਵਾਰਾਂ ਨੂੰ 1 ਕਰੋੜ ਰੁਪਏ ਵੀ ਦੇ ਰਹੇ ਹਾਂ। ਇਸ ਤੋਂ ਇਲਾਵਾ ਆਮ ਲੋਕਾਂ ਅਤੇ ਕਾਰੋਬਾਰੀਆਂ ਦੀ ਸਹੂਲਤ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕੀਤੀ।ਮਾਨ ਨੇ ਭਾਜਪਾ ਅਤੇ ਕੇਂਦਰ ਸਰਕਾਰ ’ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਭਾਜਪਾ ਜਾਣਦੀ ਹੈ ਕਿ ਉਹ ਪੰਜਾਬ ਵਿੱਚ ਜਿੱਤ ਨਹੀਂ ਸਕਦੀ ਇਸ ਲਈ ਉਹ ਪੰਜਾਬ ਤੋਂ ਨਫ਼ਰਤ ਕਰਦੀ ਹੈ। ਉਹ ਨਹੀਂ ਚਾਹੁੰਦੇ ਕਿ ਪੰਜਾਬ ਤਰੱਕੀ ਕਰੇ। ਉਹ ਰਾਜਪਾਲ ਰਾਹੀਂ ਸਾਨੂੰ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕਰਦੇ ਹਨ। ਕੇਂਦਰ ਸਰਕਾਰ ਨੇ ਪੰਜਾਬ ਦੇ 8500 ਕਰੋੜ ਰੁਪਏ ਦੇ ਫੰਡ ਰੋਕ ਲਏ ਹਨ। ਸਾਢੇ ਪੰਜ ਹਜ਼ਾਰ ਕਰੋੜ ਰੁਪਏ ਸਿਰਫ਼ ਆਰਡੀਐਫ ਦੇ ਹਨ, ਜਿਸ ਪੈਸੇ ਨਾਲ ਮੰਡੀਆਂ ਅਤੇ ਉਨ੍ਹਾਂ ਨਾਲ ਜੁੜੀਆਂ ਸੜਕਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ। ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਦੀ ਗਲਤੀ ਕਾਰਨ ਹੀ ਇਹ ਪੈਸਾ ਰੁਕਿਆ ਹੋਇਆ ਹੈ।

ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

ਪਿਛਲੀ ਵਾਰ ਜਦੋਂ ਆਰਡੀਐਫ ਦਾ ਪੈਸਾ ਆਇਆ ਤਾਂ ਉਨ੍ਹਾਂ ਨੇ ਮੰਡੀਆਂ ਅਤੇ ਸੜਕਾਂ ਬਣਾਉਣ ਲਈ ਇਸ ਦੀ ਵਰਤੋਂ ਨਹੀਂ ਕੀਤੀ। ਇਸ ਪੈਸੇ ਨਾਲ ਉਨਾਂ ਨੇ ਕਰਜ਼ੇ ਦੀਆਂ ਕਿਸ਼ਤਾਂ ਅਦਾ ਕੀਤੀਆਂ। ਇਸੇ ਲਈ ਕੇਂਦਰ ਨੇ ਪੈਸਾ ਰੋਕ ਲਿਆ ਅਤੇ ਕਿਹਾ ਕਿ ਫੰਡਾਂ ਦੀ ਦੁਰਵਰਤੋਂ ਹੋ ਰਹੀ ਹੈ।ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਕਿਹਾ- ਅਸੀਂ ਤੁਹਾਨੂੰ ਪਿਆਰ ਕਰਦੇ ਹਾਂ, ਤੁਹਾਨੂੰ ਆਪਣਾ ਮਾਲਕ ਮੰਨਦੇ ਹਾਂ, ਤੁਹਾਡਾ ਇਹਸਾਸ ਕਦੇ ਪੂਰੀ ਨਹੀਂ ਕਰ ਸਕਦੇ। ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਕਿਹਾ, ’ਅਸੀਂ ਤੁਹਾਨੂੰ ਪਿਆਰ ਕਰਦੇ ਹਾਂ। ਤੁਹਾਨੂੰ ਮਾਲਕ ਮਣਦੇ ਹਾਂ। ਅਸੀਂ ਤੁਹਾਡਾ ਇਹਸਾਨ ਕਦੇ ਪੂਰਾ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਭਾਜਪਾ ਕਹਿੰਦੀ ਹੈ ਕਿ ਉਸ ਨੂੰ 370 ਸੀਟਾਂ ਮਿਲ ਰਹੀਆਂ ਹਨ। ਉਹ ਤੁਹਾਡੀ ਵੋਟ ਨਹੀਂ ਚਾਹੁੰਦੇ। ਪਰ ਮੈਨੂੰ ਤੁਹਾਡੀ ਵੋਟ ਚਾਹੀਦੀ ਹੈ। ਮੈਂ ਦਿੱਲੀ ਤੋਂ ਇੱਥੇ ਤੁਹਾਡੀ ਵੋਟ ਮੰਗਣ ਆਇਆ ਹਾਂ। ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਪੰਜਾਬ ਵਿੱਚ ਹਰ ਪਾਸੇ ਨਕਾਰਾਤਮਕਤਾ ਸੀ। ਕਾਨੂੰਨ ਵਿਵਸਥਾ ਦੀ ਸਮੱਸਿਆ ਸੀ। ਮਹਿੰਗਾਈ ਬਹੁਤ ਸੀ। ਲੋਕਾਂ ਦੇ ਬਿਜਲੀ ਦੇ ਬਿੱਲ ਜ਼ਿਆਦਾ ਸਨ।

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 10 ਜੱਜਾਂ ਨੂੰ ਮਿਲੀ ਤਰੱਕੀ

ਅੱਠ-ਦਸ ਘੰਟੇ ਬਿਜਲੀ ਕੱਟ ਲੱਗਦੇ ਸਨ। ਕਿਸਾਨ ਅਤੇ ਵਪਾਰੀ ਦੁਖੀ ਸਨ। ਉਦਯੋਗਪਤੀ ਰਾਜ ਛੱਡ ਰਹੇ ਹਨ। ਅੱਜ ਪੰਜਾਬ ਵਿੱਚ ਹਰ ਪਾਸੇ ਸਕਾਰਾਤਮਕਤਾ ਹੈ। ਵਪਾਰੀ ਅਤੇ ਉਦਯੋਗਪਤੀ ਵਾਪਸ ਆ ਰਹੇ ਹਨ। ਕਈ ਵੱਡੇ ਉਦਯੋਗਪਤੀ ਪੰਜਾਬ ਵਿੱਚ ਆਪਣੇ ਉਦਯੋਗ ਲਗਾਉਣਾ ਚਾਹੁੰਦੇ ਹਨ। ਲੋਕਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ। ਕੱਚੀਆਂ ਨੌਕਰੀਆਂ ਪੱਕੇ ਹੋ ਰਹੀਆਂ ਹਨ। ਹਰ ਰੋਜ਼ ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਹਰ ਕੋਨੇ ਵਿੱਚ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ।ਹੁਣ ਪੰਜਾਬ ਦੇ ਲੋਕਾਂ ਲਈ ਬਿਜਲੀ ਮੁਫਤ ਹੋ ਗਈ ਹੈ ਅਤੇ ਉਨ੍ਹਾਂ ਨੂੰ 24 ਘੰਟੇ ਬਿਜਲੀ ਮਿਲਣੀ ਸ਼ੁਰੂ ਹੋ ਗਈ ਹੈ। ਸ਼ਾਨਦਾਰ ਸਰਕਾਰੀ ਸਕੂਲ ਬਣਾਏ ਜਾ ਰਹੇ ਹਨ। ਲੋਕ ਨਹੀਂ ਮੰਨਦੇ ਕਿ ਅਜਿਹੇ ਸਰਕਾਰੀ ਸਕੂਲ ਹੋ ਸਕਦੇ ਹਨ। ਪਹਿਲਾਂ ਅਧਿਆਪਕ ਟੈਂਕੀ ’ਤੇ ਚੜ੍ਹੇ ਹੁੰਦੇ ਸਨ, ਹੁਣ ਪੱਕੇ ਹੋ ਗਏ ਹਨ ਅਤੇ ਆਪਣੇ ਸਕੂਲਾਂ ਵਿੱਚ ਪੜ੍ਹਾ ਰਹੇ ਹਨ। ਹੁਣ ਮੁਲਾਜ਼ਮ ਟੈਂਕੀ ’ਤੇ ਚੜ੍ਹਦੇ ਨਜ਼ਰ ਨਹੀੰ ਆਉਂਦੇ।

 

Related posts

‘ਫੂਡ ਸੇਫਟੀ ਆਨ ਵਹੀਲਜ਼’, ਬਲਬੀਰ ਸਿੰਘ ਨੇ ਮੋਬਾਈਲ ਫੂਡ ਟੈਸਟਿੰਗ ਵੈਨ ਨੂੰ ਦਿਖਾਈ ਹਰੀ ਝੰਡੀ

punjabusernewssite

‘ਕੁਲਚਾ ਵਪਾਰੀ’ ਦਾ ਕਾਤਲ ਪੁਲਿਸ ਮੁਕਾਬਲੇ ਤੋਂ ਬਾਅਦ ਜੀਰਕਪੁਰ ’ਚ ਕਾਬੂ, ਪੁਛਗਿਛ ਜਾਰੀ

punjabusernewssite

ਸਿੱਖ ਬੰਦੀਆਂ ਦੀ ਰਿਹਾਈ ਲਈ 18 ਕਿਲੋਮੀਟਰ ਲੰਬਾ ਰੋਸ਼ ਮਾਰਚ ਕੱਢਿਆ

punjabusernewssite